02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਮੋਟਰਸਾਈਕਲ ਅਤੇ ਐਕਟਿਵਾ ਚੋਰੀ- ਸਕੂਟਰੀ ਚੋਰੀ ਕਰਨ ਵਾਲਾ ਕਾਬੂ

ਬਠਿੰਡਾ, 1 ਸਤੰਬਰ (ਵੀਰਪਾਲ ਸਿੰਘ)- ਬਠਿੰਡਾ ’ਚ ਵੱਖ-ਵੱਖ ਥਾਵਾਂ ਤੋਂ ਮੋਟਰ ਸਾਈਕਲ ਅਤੇ ਐਕਟਿਵਾ ਸਕੂਟਰੀ ਚੋਰੀ ਕਰਨ ਦੇ ਮਾਮਲੇ ’ਚ ਇਕ ਨਾਮਾਲੂਮ ਸਮੇਤ ਦੋ ਵਿਅਕਤੀਆਂ ’ਤੇ ਮੁਕੱਦਮਾ ਦਰਜ ਕੀਤਾ ਗਿਆ ਹੈ । ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਕੌਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਰਾਜੇਸ਼ ਕੁਮਾਰ ਗੋਇਲ ਪੁੱਤਰ ਟੇਕ ਚੰਦ ਵਾਸੀ ਜੁਝਾਰ ਸਿੰਘ ਨਗਰ ਵਲੋਂ ਥਾਣਾ ਕੋਤਵਾਲੀ ਵਿਖੇ ਦਰਜ ਕਰਵਾਈ ਸ਼ਿਕਾਇਤ ’ਚ ਦੱਸਿਆ ਕਿ 29 ਅਗਸਤ 2026 ਨੂੰ ਸੰਮਾਨ ਕੈਪੀਟਲ ਲਿਮਟਿਡ, ਨੇੜੇ ਤਿੰਨਕੋਣੀ ਆਪਣਾ ਮੋਟਰਸਾਈਕਲ ਨੰਬਰ ਪੀ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਬਠਿੰਡਾ, 1 ਸਤੰਬਰ (ਵੀਰਪਾਲ ਸਿੰਘ)- ਬਠਿੰਡਾ ’ਚ ਵੱਖ-ਵੱਖ ਥਾਵਾਂ ਤੋਂ ਮੋਟਰ ਸਾਈਕਲ ਅਤੇ ਐਕਟਿਵਾ ਸਕੂਟਰੀ ਚੋਰੀ ਕਰਨ ਦੇ ਮਾਮਲੇ ’ਚ ਇਕ ਨਾਮਾਲੂਮ ਸਮੇਤ ਦੋ ਵਿਅਕਤੀਆਂ ’ਤੇ ਮੁਕੱਦਮਾ ਦਰਜ ਕੀਤਾ ਗਿਆ ਹੈ । ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਕੌਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਰਾਜੇਸ਼ ਕੁਮਾਰ ਗੋਇਲ ਪੁੱਤਰ ਟੇਕ ਚੰਦ ਵਾਸੀ ਜੁਝਾਰ ਸਿੰਘ ਨਗਰ ਵਲੋਂ ਥਾਣਾ ਕੋਤਵਾਲੀ ਵਿਖੇ ਦਰਜ ਕਰਵਾਈ ਸ਼ਿਕਾਇਤ ’ਚ ਦੱਸਿਆ ਕਿ 29 ਅਗਸਤ 2026 ਨੂੰ ਸੰਮਾਨ ਕੈਪੀਟਲ ਲਿਮਟਿਡ, ਨੇੜੇ ਤਿੰਨਕੋਣੀ ਆਪਣਾ ਮੋਟਰਸਾਈਕਲ ਨੰਬਰ ਪੀ. ਬੀ. 03 ਏ. ਜੀ. 6285 ਖੜਾ ਕੀਤਾ ਸੀ, ਜਦ ਮੈਂ ਸ਼ਾਮ ਨੂੰ ਦਫ਼ਤਰ ਤੋਂ ਵਾਪਸ ਆ ਕੇ ਵੇਖਿਆ ਤਾਂ ਮੈਨੂੰ ਪਤਾ ਲੱਗਿਆ ਕਿ ਕੋਈ ਅਣਪਛਾਤਾ ਵਿਅਕਤੀ ਮੇਰਾ ਮੋਟਰਸਾਈਕਲ ਚੋਰੀ ਕਰਕੇ ਲੈ ਗਿਆ । ਪੁਲਿਸ ਵਲੋਂ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ’ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਦੂਸਰੇ ਮਾਮਲੇ ’ਚ ਤਫ਼ਤੀਸ਼ੀ ਮਹਿਲਾ ਪੁਲਿਸ ਅਫ਼ਸਰ ਅਮਨਦੀਪ ਕੌਰ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਤਰੁਨ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਸ਼ਕਤੀ ਵਿਹਾਰ ਕਾਲੋਨੀ ਵਲੋਂ ਥਾਣਾ ਕੈਂਟ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ’ਚ ਦੱਸਿਆ ਕਿ 27 ਅਗਸਤ 2026 ਨੂੰ ਮੇਰੀ ਐਕਟਿਵਾ ਸਕੂਟਰੀ ਨੰਬਰ ਪੀ. ਬੀ. 04 ਯੂ 72 88 ਨੂੰ ਬੀਬੀ ਵਾਲਾ ਚੌਕ ਪਾਸੋਂ ਕੋਈ ਵਿਅਕਤੀ ਚੋਰੀ ਕਰਕੇ ਲੈ ਗਿਆ । ਸ਼ਿਕਾਇਤ ਕਰਤਾ ਦੀ ਪੜ੍ਹਤਾਲ ਅਨੁਸਾਰ ਸਕੂਟਰੀ ਗੁਰਦੇਵ ਸਿੰਘ ਵਲੋਂ ਚੋਰੀ ਕੀਤੀ ਗਈ ਹੈ । ਪੁਲਿਸ ਵਲੋਂ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ 91.92 ਗ੍ਰਾਮ ਹੈਰੋਇਨ ਸਣੇ 6 ਕਾਬੂ ਅਗਲੀ ਖ਼ਬਰ ਮੋਟਰਸਾਈਕਲ ਸਲਿਪ ਹੋਣ ਕਰਕੇ ਦੋ ਨੌਜਵਾਨ ਜ਼ਖਮੀ
Ad Position 24