02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪਿੰਡ ਗੁਰਥੜੀ ਦੇ ਰਜਬਾਹੇ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਸੰਗਤ ਮੰਡੀ, 1 ਸਤੰਬਰ (ਸੁਖਤੇਜ ਧਾਲੀਵਾਲ)- ਬਠਿੰਡਾ ਡੱਬਵਾਲੀ ਮੁੱਖ ਮਾਰਗ ’ਤੇ ਪੈਂਦੇ ਪਿੰਡ ਗੁਰਥੜੀ ਦੇ ਰਜਬਾਹੇ ’ਚੋਂ ਇਕ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਮਿਲੀ ਹੈ । ਮੌਕੇ ’ਤੇ ਪੁੱਜੇ ਸੰਗਤ ਸਹਾਰਾ ਦੇ ਵਰਕਰ ਸਿਕੰਦਰ ਕੁਮਾਰ ਮਛਾਣਾ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਗੁਰਥੜੀ ਦੇ ਕਿਸਾਨ ਆਗੂ ਬਲਜੀਤ ਸਿੰਘ ਵਲੋਂ ਫੋਨ ’ਤੇ ਦੱਸਿਆ ਗਿਆ ਕਿ ਪਿੰਡ ਗੁਰਥੜੀ ਦੇ ਨਜ਼ਦੀਕ ਰਿਫ਼ਾਇਨਰੀ ਰੋਡ ’ਤੇ ਪੈਂਦੇ ਟੀ ਪੁਆਇੰਟ ਕੋਲੋਂ ਲੰਘਦੇ ਸੂਏ ਦੇ ਪੁਲ ਹੇਠਾਂ ਕਿਸੇ ਅਣਪਛਾਤੇ ਵਿਅਕਤੀ ਦੀ ਲਾਸ਼ ਫਸੀ ਹੋਈ ਪਈ ਹੈ ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਸੰਗਤ ਮੰਡੀ, 1 ਸਤੰਬਰ (ਸੁਖਤੇਜ ਧਾਲੀਵਾਲ)- ਬਠਿੰਡਾ ਡੱਬਵਾਲੀ ਮੁੱਖ ਮਾਰਗ ’ਤੇ ਪੈਂਦੇ ਪਿੰਡ ਗੁਰਥੜੀ ਦੇ ਰਜਬਾਹੇ ’ਚੋਂ ਇਕ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਮਿਲੀ ਹੈ । ਮੌਕੇ ’ਤੇ ਪੁੱਜੇ ਸੰਗਤ ਸਹਾਰਾ ਦੇ ਵਰਕਰ ਸਿਕੰਦਰ ਕੁਮਾਰ ਮਛਾਣਾ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਗੁਰਥੜੀ ਦੇ ਕਿਸਾਨ ਆਗੂ ਬਲਜੀਤ ਸਿੰਘ ਵਲੋਂ ਫੋਨ ’ਤੇ ਦੱਸਿਆ ਗਿਆ ਕਿ ਪਿੰਡ ਗੁਰਥੜੀ ਦੇ ਨਜ਼ਦੀਕ ਰਿਫ਼ਾਇਨਰੀ ਰੋਡ ’ਤੇ ਪੈਂਦੇ ਟੀ ਪੁਆਇੰਟ ਕੋਲੋਂ ਲੰਘਦੇ ਸੂਏ ਦੇ ਪੁਲ ਹੇਠਾਂ ਕਿਸੇ ਅਣਪਛਾਤੇ ਵਿਅਕਤੀ ਦੀ ਲਾਸ਼ ਫਸੀ ਹੋਈ ਪਈ ਹੈ । ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਜਸਵੀਰ ਸਿੰਘ ਵਲੋਂ ਲਾਸ਼ ਨੂੰ ਸਹਾਰਾ ਵਰਕਰਾਂ ਦੀ ਮਦਦ ਨਾਲ ਪਾਣੀ ’ਚੋਂ ਬਾਹਰ ਕੱਢਵਾ ਕੇ ਕਬਜ਼ੇ ਹੇਠ ਕਰਨ ਤੋਂ ਬਾਅਦ ਆਸ-ਪਾਸ ਪਿੰਡਾਂ ਦੇ ਲੋਕਾਂ ਨੂੰ ਸ਼ਨਾਖ਼ਤ ਕਰਨ ਲਈ ਬੁਲਾਇਆ ਗਿਆ । ਪਰ ਲਾਸ਼ ਜ਼ਿਆਦਾ ਗਲੀ ਹੋਣ ਕਰਕੇ ਸ਼ਨਾਖਤ ਨਹੀਂ ਕੀਤੀ ਜਾ ਸਕੀ । ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦੀ ਉਮਰ 25 ਤੋਂ 30 ਸਾਲ ਦੇ ਵਿਚਕਾਰ ਜਾਪਦੀ ਹੈ । ਜਿਸ ਨੂੰ 72 ਘੰਟਿਆਂ ਲਈ ਸ਼ਨਾਖਤ ਕਰਨ ਵਾਸਤੇ ਸਿਵਲ ਹਸਪਤਾਲ ਬਠਿੰਡਾ ਦੀ ਮੌਰਚਰੀ ਵਿਚ ਰੱਖਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਜ਼ਖਮੀ ਅਗਲੀ ਖ਼ਬਰ ਰਾਹੁਲ ਗਾਂਧੀ ’ਤੇ ਕੀਤੀ ਝੂਠੀ ਐਫ. ਆਈ. ਆਰ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਦਾ ਪੁਤਲਾ ਫੂਕਿਆ
Ad Position 24