ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਵੋਟਰ ਜਾਗਰੂਕਤਾ ਤੇ ਰਜਿਸਟ੍ਰੇਸ਼ਨ ਕੈਂਪ ਲਗਵਾਇਆ
ਤਲਵੰਡੀ ਸਾਬੋ, 1 ਸਤੰਬਰ (ਰਣਜੀਤ ਸਿੰਘ ਰਾਜੂ)- ਸਵੀਪ ਟੀਮ, ਤਲਵੰਡੀ ਸਾਬੋ ਵਲੋਂ ਅਕਾਲ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸ. ਡੀ.
ਤਲਵੰਡੀ ਸਾਬੋ, 1 ਸਤੰਬਰ (ਰਣਜੀਤ ਸਿੰਘ ਰਾਜੂ)- ਸਵੀਪ ਟੀਮ, ਤਲਵੰਡੀ ਸਾਬੋ ਵਲੋਂ ਅਕਾਲ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸ.ਡੀ.ਐੱਮ. ਤਲਵੰਡੀ ਸਾਬੋ ਸ੍ਰੀਮਤੀ ਵੀਰਪਾਲ ਕੌਰ ਦੀ ਅਗਵਾਈ ਹੇਠ, ਇਕ ਵਿਸ਼ੇਸ਼ ਵੋਟਰ ਜਾਗਰੂਕਤਾ ਅਤੇ ਰਜਿਸਟ੍ਰੇਸ਼ਨ ਕੈਂਪ ਲਗਵਾਇਆ ਗਿਆ। ਕੈਂਪ ਦੌਰਾਨ ਸਵੀਪ ਨੋਡਲ ਅਫ਼ਸਰ ਮਦਨ ਲਾਲ ਛਾਬੜਾ ਦੀ ਦੇਖ-ਰੇਖ ਹੇਠ ਵਿਦਿਆਰਥਣਾਂ ਨੂੰ ਲੋਕਤੰਤਰ ਵਿਚ ਵੋਟ ਦੀ ਮਹੱਤਤਾ ਅਤੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੇ ‘ਈਸੀਆਈਨੈੱਟ’ ਐਪ ਦੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਰਾਹੀਂ ਘਰ ਬੈਠੇ ਹੀ ਨਵੀਂ ਵੋਟ ਬਣਾਉਣ, ਵੋਟਰ ਸੂਚੀ ਵਿਚ ਨਾਮ ਚੈੱਕ ਕਰਨ ਅਤੇ ਹੋਰ ਚੋਣ ਸੇਵਾਵਾਂ ਦਾ ਲਾਭ ਲਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਨਵੇਂ ਵੋਟਰਾਂ ਲਈ ਫਾਰਮ-6 ਅਤੇ ਵੇਰਵਿਆਂ ਵਿਚ ਸੋਧ ਲਈ ਫਾਰਮ-8 ਭਰਨ ਦੀ ਪ੍ਰਕਿਰਿਆ ਵਿਸਥਾਰ ਨਾਲ ਸਮਝਾਈ ਗਈ। ਇਸ ਮੌਕੇ ਟੀਮ ਮੈਂਬਰ ਪਰਮਪ੍ਰੀਤ ਮੈਡਮ, ਪੂਜਾ ਗਰੋਵਰ,ਪੱਪੂ ਕੌਰ ਮੈਡਮ ਅਤੇ ਜਗਦੀਪ ਸਿੰਘ ਨੇ ਨੌਜਵਾਨਾਂ ਨੂੰ ਜ਼ਿੰਮੇਵਾਰ ਵੋਟਰ ਬਣਨ ਦਾ ਸੱਦਾ ਦਿੱਤਾ। ਮਾਸਟਰ ਟ੍ਰੇਨਰ ਭਿੰਦਰ ਸਿੰਘ ਨੇ ਵਿਦਿਆਰਥਣਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਅਤੇ ਆਸ-ਪਾਸ ਦੇ ਯੋਗ ਨਾਗਰਿਕਾਂ ਨੂੰ ਵੀ ਵੋਟਰ ਵਜੋਂ ਰਜਿਸਟਰ ਹੋਣ ਲਈ ਉਤਸ਼ਾਹਿਤ ਕਰਨ। ਸਵੀਪ ਟੀਮ ਵਲੋਂ ਕੈਂਪ ਨੂੰ ਸਫਲ ਬਣਾਉਣ ਲਈ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਡੀਨ ਸਟੂਡੈਂਟਸ ਵੈੱਲਫੇਅਰ ਡਾ. ਜਨਪ੍ਰੀਤ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।