ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਇਕ ਏ. ਸੀ. ਅਤੇ ਤਿੰਨ ਪੱਖੇ ਦਾਨ
ਭਗਤਾ ਭਾਈਕਾ, 3 ਸਤੰਬਰ (ਸੁਖਪਾਲ ਸਿੰਘ ਸੋਨੀ)- ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਖੁਰਦ ਵਿਖੇ ਬੱਚਿਆਂ ਦੀ ਸਹੂਲਤ ਅਤੇ ਸਕੂਲ ਦੇ ਵਿਕਾਸ ਨੂੰ ਮੁੱਖ ਰੱਖਦਿਆਂ ਦਾਨੀ ਸੱਜਣਾਂ ਵਲੋਂ ਸਕੂਲ ਨੂੰ ਇਕ ਏ. ਸੀ ਅਤੇ ਤਿੰਨ ਪੱਖੇ ਦਾਨ ਵਜੋਂ ਦਿੱਤੇ ਗਏ ਹਨ ।
ਭਗਤਾ ਭਾਈਕਾ, 3 ਸਤੰਬਰ (ਸੁਖਪਾਲ ਸਿੰਘ ਸੋਨੀ)- ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਖੁਰਦ ਵਿਖੇ ਬੱਚਿਆਂ ਦੀ ਸਹੂਲਤ ਅਤੇ ਸਕੂਲ ਦੇ ਵਿਕਾਸ ਨੂੰ ਮੁੱਖ ਰੱਖਦਿਆਂ ਦਾਨੀ ਸੱਜਣਾਂ ਵਲੋਂ ਸਕੂਲ ਨੂੰ ਇਕ ਏ.ਸੀ ਅਤੇ ਤਿੰਨ ਪੱਖੇ ਦਾਨ ਵਜੋਂ ਦਿੱਤੇ ਗਏ ਹਨ । ਸਕੂਲ ਮੁਖੀ ਸੁਖਦੇਵ ਸਿੰਘ ਕਲਿਆਣ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਨੇਕ ਕਾਰਜ ’ਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਦਾਨੀ ਸੱਜਣਾਂ ’ਚ ਹਰਬੰਸ ਸਿੰਘ ਢਿੱਲੋਂ, ਮਨਜੀਤ ਸਿੰਘ ਸਿੱਧੂ, ਲਖਵਿੰਦਰ ਸਿੰਘ ਬਰਾੜ, ਹਰਪ੍ਰੀਤ ਸਿੰਘ ਖਹਿਰਾ, ਹਰਜਿੰਦਰ ਸਿੰਘ ਸਿੱਧੂ ਅਤੇ ਗੁਰਸੇਵਕ ਸਿੰਘ ਢਿੱਲੋਂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹਨ । ਸਕੂਲ ਮੁਖੀ ਸੁਖਦੇਵ ਸਿੰਘ ਕਲਿਆਣ ਨੇ ਸਾਰੇ ਦਾਨੀ ਸੱਜਣਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ । ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਵਿਚ ਇਹ ਸਾਮਾਨ ਸਕੂਲ ਦੇ ਬੱਚਿਆਂ ਲਈ ਬਹੁਤ ਲਾਹੇਵੰਦ ਸਾਬਿਤ ਹੋਵੇਗਾ ਅਤੇ ਬੱਚੇ ਹੁਣ ਵਧੀਆ ਤੇ ਸੁਖਾਵੇਂ ਮਾਹੌਲ ਵਿਚ ਵਿੱਦਿਆ ਹਾਸਲ ਕਰ ਸਕਣਗੇ। ਦਾਨੀ ਸੱਜਣਾਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਨ੍ਹਾਂ ਦਾ ਆਭਾਰ ਪ੍ਰਗਟਾਇਆ । ਇਸ ਮੌਕੇ ’ਤੇ ਸਕੂਲ ਅਧਿਆਪਕ ਗੁਰਪ੍ਰੀਤ ਕੌਰ, ਅਮਨਦੀਪ ਕੌਰ, ਪਰਵਿੰਦਰ ਸਿੰਘ, ਗੁਰਦੀਪ ਸਿੰਘ ਅਤੇ ਦਲਜੀਤ ਸ਼ਰਮਾ ਹਾਜ਼ਰ ਸਨ ।