04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

-ਬਠਿੰਡਾ ਅਪਰਾਧਨਾਮਾ- ਹੈਰੋਇਨ ਅਤੇ ਨਸ਼ੀਲੇ ਕੈਪਸੂਲਾਂ ਸਮੇਤ ਅੱਠ ਨਸ਼ਾ ਤਸਕਰ ਕਾਬੂ

ਬਠਿੰਡਾ, 3 ਸਤੰਬਰ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਪਾਸੋਂ 125. 60 ਗ੍ਰਾਮ ਹੈਰੋਇਨ ਅਤੇ 60 ਨਸ਼ੀਲੇ ਕੈਪਸੂਲ ਬਰਾਮਦ ਕਰ ਲਏ ਗਏ ਹਨ ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਬਠਿੰਡਾ, 3 ਸਤੰਬਰ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਪਾਸੋਂ 125.60 ਗ੍ਰਾਮ ਹੈਰੋਇਨ ਅਤੇ 60 ਨਸ਼ੀਲੇ ਕੈਪਸੂਲ ਬਰਾਮਦ ਕਰ ਲਏ ਗਏ ਹਨ । ਪਹਿਲੇ ਮਾਮਲੇ ’ਚ ਜਾਂਚ ਕਰ ਰਹੇ ਤਫ਼ਤੀਸ਼ੀ ਅਧਿਕਾਰੀ ਪੰਕਜ ਕੁਮਾਰ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਕੈਨਾਲ ਕਾਲੋਨੀ ਪੁਲਿਸ ਪਾਰਟੀ ਵਲੋਂ ਜਨਤਾ ਨਗਰ ਰੇਲਵੇ ਫ਼ਾਟਕ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਸ ਪਾਸੋਂ 100 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ । ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਗੁਰਮੀਤ ਸਿੰਘ ਵਾਸੀ ਪਿੰਡ ਚੱਕ ਕੰਨੀਆ ਕਲਾਂ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਜਿਸ ’ਤੇ ਥਾਣਾ ਕੈੈਨਾਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ । ਦੂਸਰੇ ਮਾਮਲੇ ਵਿਚ ਜਾਂਚ ਪੁਲਿਸ ਅਧਿਕਾਰੀ ਅਮਰੀਕ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਓਵਰਬਰਿੱਜ ਬਾਦਲ ਰੋਡ ਪਾਸੋਂ ਥਾਣਾ ਕੈਨਾਲ ਪੁਲਿਸ ਪਾਰਟੀ ਵਲੋਂ ਭਜਨ ਸਿੰਘ ਵਾਸੀ ਬੀੜ ਤਲਾਬ, ਅੰਗਰੇਜ਼ ਸਿੰਘ ਵਾਸੀ ਜੋਧਪੁਰ ਰੋਮਾਣਾ ਨੂੰ 21.60 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ। ਜਿਨ੍ਹਾਂ ’ਤੇ ਥਾਣਾ ਕੈਨਾਂਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ । ਤੀਸਰੇ ਮਾਮਲੇ ਵਿਚ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਕੁਲਵਿੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੋਤਵਾਲੀ ਪੁਲਿਸ ਵਲੋਂ ਬੱਸ ਸਟੈਂਡ ਬਠਿੰਡਾ ਪਾਸੋਂ ਗੌਰਵ ਕੁਮਾਰ ਵਾਸੀ ਲਾਲ ਸਿੰਘ ਬਸਤੀ ਬਠਿੰਡਾ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਿਸ ’ਤੇ ਥਾਣਾ ਕੋਤਵਾਲੀ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਚੌਥੇ ਮਾਮਲੇ ਵਿਚ ਤਫ਼ਤੀਸ਼ੀ ਅਧਿਕਾਰੀ ਸੁਖਦੀਪ ਸਿੰਘ ਅਨੁਸਾਰ ਥਾਣਾ ਕੈਨਾਲ ਪੁਲਿਸ ਪਾਰਟੀ ਵਲੋਂ ਬਾਦਲ ਰੋਡ ਓਵਰ ਬਰਿੱਜ ਪਾਸੋਂ ਰਾਜਵਿੰਦਰ ਸਿੰਘ ਵਾਸੀ ਮਹਿਣਾ ਬਸਤੀ ਬਠਿੰਡਾ ਨੂੰ 60 ਨਸ਼ੀਲੇ ਕੈਪਸੂਲ ਪ੍ਰੈਗਾਬਲਿਨ ਸਣੇ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ’ਤੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸਰਵਹਿੱਤਕਾਰੀ ਸਕੂਲ ’ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਉਤਸਵ ਮਨਾਇਆ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਅਤੇ ਏਮਜ਼ ਬਠਿੰਡਾ ਵਲੋਂ ਪਿੰਡ ਰਾਮਾਂ ਵਿਖੇ ਮੈਗਾ ਹੈਲਥ ਕੈਂਪ ਲਗਾਇਆ
Ad Position 24