04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

116 ਕਰੋੜ ਦਾ ਅੰਡਰਬ੍ਰਿਜ ਲੋਕਾਂ ਨੂੰ ਸਮਰਪਿਤ-ਅਨਾਜ ਮੰਡੀ ਰੋਡ ਦਾ ਵੀ ਹੋਇਆ ਨਿਰਮਾਣ

ਬਠਿੰਡਾ, 3 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਸ਼ਹਿਰ ਵਾਸੀਆਂ ਲਈ ਲੰਮੇ ਸਮੇਂ ਤੋਂ ਪਰੇਸ਼ਾਨੀ ਦਾ ਕਾਰਨ ਬਣੇ ਪਟਿਆਲਾ ਫਾਟਕ ਰੇਲਵੇ ਕਰਾਸਿੰਗ ਦਾ ਜੰਜਾਲ ਹੁਣ ਬੀਤੇ ਸਮੇਂ ਦੀ ਗੱਲ ਹੋ ਗਿਆ ਹੈ । ਕਰੀਬ 8 ਸਾਲਾਂ ਤੋਂ ਚੱਲ ਰਹੀ ਇਸ ਸਮੱਸਿਆ ਦਾ ਹੱਲ ਕਰਦਿਆਂ ਕਰੀਬ 116 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਰੇਲਵੇ ਅੰਡਰਬ੍ਰਿਜ਼ ਨੂੰ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਬਠਿੰਡਾ, 3 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਸ਼ਹਿਰ ਵਾਸੀਆਂ ਲਈ ਲੰਮੇ ਸਮੇਂ ਤੋਂ ਪਰੇਸ਼ਾਨੀ ਦਾ ਕਾਰਨ ਬਣੇ ਪਟਿਆਲਾ ਫਾਟਕ ਰੇਲਵੇ ਕਰਾਸਿੰਗ ਦਾ ਜੰਜਾਲ ਹੁਣ ਬੀਤੇ ਸਮੇਂ ਦੀ ਗੱਲ ਹੋ ਗਿਆ ਹੈ । ਕਰੀਬ 8 ਸਾਲਾਂ ਤੋਂ ਚੱਲ ਰਹੀ ਇਸ ਸਮੱਸਿਆ ਦਾ ਹੱਲ ਕਰਦਿਆਂ ਕਰੀਬ 116 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਰੇਲਵੇ ਅੰਡਰਬ੍ਰਿਜ਼ ਨੂੰ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਹੈ। ਅੰਡਰਬ੍ਰਿਜ਼ ਸ਼ੁਰੂ ਹੋਣ ਨਾਲ ਰੋਜ਼ਾਨਾ ਇਸ ਰਸਤੇ ਤੋਂ ਲੰਘਣ ਵਾਲੇ ਹਜ਼ਾਰਾਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਸ਼ਹਿਰ ਦੀ ਆਵਾਜਾਈ ਵਿਵਸਥਾ ਨੂੰ ਵੀ ਰਫ਼ਤਾਰ ਮਿਲਣ ਦੀ ਉਮੀਦ ਹੈ । ਇਸ ਦੇ ਨਾਲ ਹੀ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਅਨਾਜ ਮੰਡੀ ਰੋਡ ਨੂੰ ਵੀ ਲੋਕਾਂ ਲਈ ਖੋਲ੍ਹ ਦਿੱਤਾ। ਇਸ ਮੌਕੇ ਸ਼ਾਮ ਲਾਲ ਜੈਨ, ਬਿਕਰਮ ਕ੍ਰਾਂਤੀ, ਰਮੇਸ਼ ਕੁਮਾਰ ਮੇਸ਼ਾ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਮੌਜੂਦ ਸਨ। ਇਸ ਮੌਕੇ ਮੇਅਰ ਮਹਿਤਾ ਨੇ ਕਿਹਾ ਕਿ ਇਹ ਅੰਡਰਬ੍ਰਿਜ਼ ਸਿਰਫ਼ ਕੰਕਰੀਟ ਅਤੇ ਲੋਹੇ ਦਾ ਢਾਂਚਾ ਨਹੀਂ, ਸਗੋਂ ਸ਼ਹਿਰ ਵਾਸੀਆਂ ਦੀ ਸਾਲਾਂ ਪੁਰਾਣੀ ਪਰੇਸ਼ਾਨੀ ਦਾ ਹੱਲ ਹੈ। ਮੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੋਚ ਬਿਲਕੁਲ ਸਪੱਸ਼ਟ ਹੈ ਕਿ ਪੰਜਾਬ ਦੇ ਲੋਕਾਂ ਨੂੰ ਬਿਹਤਰ ਸੜਕਾਂ, ਸੁਚਾਰੂ ਆਵਾਜਾਈ, ਆਧੁਨਿਕ ਸਹੂਲਤਾਂ ਅਤੇ ਬਿਹਤਰ ਜੀਵਨ ਪੱਧਰ ਮੁਹੱਈਆ ਕਰਵਾਇਆ ਜਾਵੇ। ਪਟਿਆਲਾ ਫਾਟਕ ਅੰਡਰਬ੍ਰਿਜ਼ ਅਤੇ ਅਨਾਜ ਮੰਡੀ ਰੋਡ ਵਰਗੇ ਪ੍ਰਾਜੈਕਟ ਲੋਕਾਂ ਦੀ ਸਹੂਲਤ ਨਾਲ ਸਿੱਧੇ ਤੌਰ ’ਤੇ ਜੁੜੇ ਹੋਏ ਹਨ। ਉਨ੍ਹਾਂ ਦਾ ਯਤਨ ਹੈ ਕਿ ਸ਼ਹਿਰ ਵਿਚ ਕੋਈ ਵੀ ਅਹਿਮ ਸਮੱਸਿਆ ਸਾਲਾਂ ਤੱਕ ਲਟਕੀ ਨਾ ਰਹੇ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿਚ ਬਠਿੰਡਾ ਵਿਕਾਸ, ਬਿਹਤਰ ਆਵਾਜਾਈ ਅਤੇ ਆਧੁਨਿਕ ਜਨਤਕ ਸਹੂਲਤਾਂ ਦੇ ਮਾਮਲੇ ਵਿਚ ਇਕ ਨਵੀਂ ਪਛਾਣ ਬਣਾਏਗਾ।
Ad Position 22
No active advertisement
ਪਿਛਲੀ ਖ਼ਬਰ ਸਿੰਚਾਈ ਲਈ ਲੋੜੀਂਦੀ ਬਿਜਲੀ ਨਾ ਮਿਲਣ ’ਤੇ ਕਿਸਾਨਾਂ ਨੇ ਗਰਿੱਡ ’ਚ ਕੀਤਾ ਪ੍ਰਦਰਸ਼ਨ ਐਸ . ਡੀ . ਓ . ਮੰਨੇ ਕਿ ਬਿਜਲੀ ਦੀ... ਅਗਲੀ ਖ਼ਬਰ ਸਰਵਹਿੱਤਕਾਰੀ ਸਕੂਲ ’ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਉਤਸਵ ਮਨਾਇਆ
Ad Position 24