06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸਰਸਵਤੀ ਗਰੁੱਪ ਆਫ਼ ਕਾਲਜਿਜ਼ ਦੀ ਨੈਸ਼ਨਲ ਐਥਲੈਟਿਕਸ ਮੀਟ-2026 ਵਿਚ ਤਗਮਾ ਜੇਤੂ ਖਿਡਾਰੀਆਂ ਨੇ ਹਿੱਸਾ ਲਿਆ

ਮੌੜ ਮੰਡੀ, 5 ਸਤੰਬਰ (ਗੁਰਜੀਤ ਸਿੰਘ ਕਮਾਲੂ): ਸਰਸਵਤੀ ਗਰੁੱਪ ਆਫ਼ ਕਾਲਜਿਜ਼, ਮੌੜ ਮੰਡੀ ਵਲੋਂ ਹਾਰਡ ਵਰਕ ਟੀਮ ਪੰਜਾਬ ਦੇ ਸਹਿਯੋਗ ਨਾਲ ਨੈਸ਼ਨਲ ਐਥਲੈਟਿਕਸ ਮੀਟ-2026 ਕਰਵਾਈ ਗਈ। ਪੰਜਾਬ, ਹਰਿਆਣਾ ਤੇ ਰਾਜਸਥਾਨ ਤੋਂ ਪਹੁੰਚੇ ਖਿਡਾਰੀਆਂ ਸਮੇਤ ਰਾਸ਼ਟਰੀ ਪੱਧਰ ਦੇ ਤਗਮਾ ਜੇਤੂ ਐਥਲੀਟਾਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਮੌੜ ਮੰਡੀ, 5 ਸਤੰਬਰ (ਗੁਰਜੀਤ ਸਿੰਘ ਕਮਾਲੂ): ਸਰਸਵਤੀ ਗਰੁੱਪ ਆਫ਼ ਕਾਲਜਿਜ਼, ਮੌੜ ਮੰਡੀ ਵਲੋਂ ਹਾਰਡ ਵਰਕ ਟੀਮ ਪੰਜਾਬ ਦੇ ਸਹਿਯੋਗ ਨਾਲ ਨੈਸ਼ਨਲ ਐਥਲੈਟਿਕਸ ਮੀਟ-2026 ਕਰਵਾਈ ਗਈ। ਪੰਜਾਬ, ਹਰਿਆਣਾ ਤੇ ਰਾਜਸਥਾਨ ਤੋਂ ਪਹੁੰਚੇ ਖਿਡਾਰੀਆਂ ਸਮੇਤ ਰਾਸ਼ਟਰੀ ਪੱਧਰ ਦੇ ਤਗਮਾ ਜੇਤੂ ਐਥਲੀਟਾਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲਿਆ। ਮੁੱਖ ਮਹਿਮਾਨ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਉਪ-ਕੁਲਪਤੀ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਖਿਡਾਰੀਆਂ ਦਾ ਹੌਸਲਾ ਵਧਾਉਂਦਿਆਂ ਕਿਹਾ ਕਿ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਪੇਸ਼ੇਵਰ ਤੇ ਉੱਚ ਪੱਧਰੀ ਸਿਖਲਾਈ ਦੇ ਕੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਤਗਮਾ ਜੇਤੂ ਤਿਆਰ ਕਰਨਾ ਤੇ ਖੇਡ ਜਗਤ ਵਿਚ ਪੰਜਾਬ ਦੀ ਪਹਿਚਾਣ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਣਾ ਯੂਨੀਵਰਸਿਟੀ ਦਾ ਮੁੱਖ ਟੀਚਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਆਯੋਜਨ ਨਵੀਆਂ ਪ੍ਰਤਿਭਾਵਾਂ ਨੂੰ ਮੰਚ ਦੇਣ ਦੇ ਨਾਲ-ਨਾਲ ਪੰਜਾਬ ਦੀ ਅਮੀਰ ਖੇਡ ਸੰਸਕ੍ਰਿਤੀ ਨੂੰ ਹੋਰ ਮਜ਼ਬੂਤ ਕਰਦੇ ਹਨ। ਗੈੱਸਟ ਆਫ਼ ਆਨਰ ਜਸਵਰਿੰਦਰ ਸਿੰਘ ਸਿੱਧੂ, ਡੀ.ਐਸ.ਪੀ. ਮੌੜ ਮੰਡੀ ਨੇ ਹਰੀ ਝੰਡੀ ਦਿਖਾ ਕੇ 1600 ਮੀਟਰ ਦੌੜ ਨਾਲ ਮੀਟ ਦਾ ਰਸਮੀ ਉਦਘਾਟਨ ਕੀਤਾ। ਚੇਅਰਮੈਨ ਡਾ. ਸਵਰਨ ਪ੍ਰਕਾਸ਼ ਗਰਗ ਨੇ ਕਿਹਾ ਕਿ ਸੰਸਥਾ ਸਿੱਖਿਆ ਦੇ ਨਾਲ-ਨਾਲ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਲਈ ਬਿਹਤਰ ਮੰਚ ਪ੍ਰਦਾਨ ਕਰਨ ਤੇ ਉਨ੍ਹਾਂ ਨੂੰ ਸਿਹਤਮੰਦ ਤੇ ਨਸ਼ਾ-ਮੁਕਤ ਜੀਵਨ ਵੱਲ ਪ੍ਰੇਰਿਤ ਕਰਨ ਲਈ ਵਚਨਬੱਧ ਹੈ। ਕਾਲਜ ਪ੍ਰਿੰਸੀਪਲ ਡਾ. ਰਾਜਨ ਸੇਠੀ ਨੇ ਕਿਹਾ ਕਿ ਖੇਡਾਂ ਹੁਣ ਸਿਰਫ਼ ਤਗਮੇ ਜਿੱਤਣ ਤੱਕ ਸੀਮਿਤ ਨਹੀਂ ਹਨ, ਸਗੋਂ ਇਹ ਨੌਜਵਾਨਾਂ ਲਈ ਸਨਮਾਨਜਨਕ ਅਤੇ ਸੁਰੱਖਿਅਤ ਪੇਸ਼ੇਵਰ ਕਰੀਅਰ ਦਾ ਮਜ਼ਬੂਤ ਮਾਧਿਅਮ ਹਨ। ਖਿਡਾਰੀ ਆਪਣੀ ਖੇਡ ਪ੍ਰਤਿਭਾ ਨੂੰ ਪੇਸ਼ੇਵਰ ਫਿਜ਼ੀਕਲ ਐਜੂਕੇਸ਼ਨ ਨਾਲ ਜੋੜ ਕੇ ਆਪਣੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਾਲਜ ਵਿੱਚ ਬੈਚਲਰ ਇਨ ਫਿਜ਼ੀਕਲ ਐਜੂਕੇਸ਼ਨ/ਸਪੋਰਟਸ, ਮਾਸਟਰ ਇਨ ਫਿਜ਼ੀਕਲ ਐਜੂਕੇਸ਼ਨ/ਸਪੋਰਟਸ ਅਤੇ ਪੋਸਟ ਗ੍ਰੈਜੂਏਟ ਡਿਪਲੋਮਾ ਇਨ ਯੋਗਾ ਵਰਗੇ ਪੇਸ਼ੇਵਰ ਕੋਰਸ ਸ਼ੁਰੂ ਕੀਤੇ ਗਏ ਹਨ, ਜੋ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਨਾਲ ਸੰਬੰਧਿਤ ਹਨ। ਸੰਤ ਫਤਿਹ ਸਿੰਘ ਕਾਨਵੈਂਟ ਸਕੂਲ, ਮੌੜ ਮੰਡੀ ਦੇ ਡਾਇਰੈਕਟਰ/ਪ੍ਰਿੰਸੀਪਲ ਅਮਰੀਕ ਸਿੰਘ ਨੇ ਪੇਸ਼ੇਵਰ ਸਿਖਲਾਈ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਪੰਜਾਬ ਤੋਂ ਵੱਧ ਤੋਂ ਵੱਧ ਰਾਸ਼ਟਰੀ ਤੇ ਅੰਤਰਰਾਸ਼ਟਰੀ ਤਗਮਾ ਜੇਤੂ ਖਿਡਾਰੀ ਤਿਆਰ ਕੀਤੇ ਜਾ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦੀਆਂ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼, ਵੋਟਾਂ 11 ਨੂੰ ਪ੍ਰਧਾਨਗੀ ਲਈ ਰਾਕੇਸ਼ ਗੁਪਤਾ... ਅਗਲੀ ਖ਼ਬਰ - ਮਾਮਲਾ ਪਿੰਡ ਆਕਲੀਆਂ ਕਲਾਂ ਵਿਖੇ ਵਿਅਕਤੀ ਦੀ ਜ਼ਹਿਰੀਲੀ ਦਵਾਈ ਪਿਲਾਉਣ ਨਾਲ ਹੋਈ ਮੌਤ ਦਾ- ਪੀੜਤ ਪਰਿਵਾਰ ਨੇ ਇਨਸਾਫ਼ ਲਈ...
Ad Position 24