06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

15 ਸਤੰਬਰ ਨੂੰ ਪੰਜਾਬ ਦੇ ਸਮੂਹ ਸੇਵਾ ਕੇਂਦਰ ਰਹਿਣਗੇ ਮੁਕੰਮਲ ਬੰਦ- ਪ੍ਰਧਾਨ ਬਲਜਿੰਦਰ ਸਿੰਘ ਮਾਝਾ

ਤਲਵੰਡੀ ਸਾਬੋ, 5 ਸਤੰਬਰ (ਰਵਜੋਤ ਸਿੰਘ ਰਾਹੀ)- ਪੰਜਾਬ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਸਰਕਾਰ ਦੀ ਬੇਰੁਖ਼ੀ ਅਤੇ ਮੰਗਾਂ ਦਾ ਹੱਲ ਨਾ ਹੋਣ ਦੇ ਰੋਸ ਵਜੋਂ 15 ਸਤੰਬਰ ਨੂੰ ਪੂਰੇ ਪੰਜਾਬ ਦੇ ਸੇਵਾ ਕੇਂਦਰ ਮੁਕੰਮਲ ਤੌਰ ’ਤੇ ਬੰਦ ਰੱਖ ਕੇ ਫੇਸ-10, ਕਿਰਤ ਵਿਭਾਗ ਮੋਹਾਲੀ ਦੇ ਸਾਹਮਣੇ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਪੰਜਾਬ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਮਾਝਾ ਤੇ ਜਨਰਲ ਸੈਕਟਰੀ ਗੁਰਸੇਵਕ ਸਿੰਘ ਚਹਿਲ ਵਲੋਂ ਦੱਸਿਆ ਕਿ ਸਰਕਾਰ ਵਲੋਂ ਮਸਲਿਆਂ ਦੇ ਹੱਲ ਲਈ ਹੁਣ ਤੱਕ ਕੋਈ ਵੀ ਮੀਟਿੰਗ ਨਹੀਂ ਸੱਦੀ ਗਈ ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਤਲਵੰਡੀ ਸਾਬੋ, 5 ਸਤੰਬਰ (ਰਵਜੋਤ ਸਿੰਘ ਰਾਹੀ)- ਪੰਜਾਬ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਸਰਕਾਰ ਦੀ ਬੇਰੁਖ਼ੀ ਅਤੇ ਮੰਗਾਂ ਦਾ ਹੱਲ ਨਾ ਹੋਣ ਦੇ ਰੋਸ ਵਜੋਂ 15 ਸਤੰਬਰ ਨੂੰ ਪੂਰੇ ਪੰਜਾਬ ਦੇ ਸੇਵਾ ਕੇਂਦਰ ਮੁਕੰਮਲ ਤੌਰ ’ਤੇ ਬੰਦ ਰੱਖ ਕੇ ਫੇਸ-10, ਕਿਰਤ ਵਿਭਾਗ ਮੋਹਾਲੀ ਦੇ ਸਾਹਮਣੇ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਪੰਜਾਬ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਮਾਝਾ ਤੇ ਜਨਰਲ ਸੈਕਟਰੀ ਗੁਰਸੇਵਕ ਸਿੰਘ ਚਹਿਲ ਵਲੋਂ ਦੱਸਿਆ ਕਿ ਸਰਕਾਰ ਵਲੋਂ ਮਸਲਿਆਂ ਦੇ ਹੱਲ ਲਈ ਹੁਣ ਤੱਕ ਕੋਈ ਵੀ ਮੀਟਿੰਗ ਨਹੀਂ ਸੱਦੀ ਗਈ ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ । ਇਸ ਸੰਬੰਧੀ ਪਹਿਲਾਂ ਹੀ ਸਰਕਾਰ ਤੇ ਪ੍ਰਸ਼ਾਸਨ ਨੂੰ ਲੈਟਰ ਜਾਰੀ ਕਰਕੇ ਸੂਚਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ 15 ਸਤੰਬਰ ਨੂੰ ਪੂਰੇ ਪੰਜਾਬ ਦੇ ਸਾਰੇ ਸੇਵਾ ਕੇਂਦਰ ਠੱਪ ਰਹਿਣਗੇ ਤੇ ਸਮੂਹ ਮੁਲਾਜ਼ਮ ਆਪਣੇ ਹੱਕਾਂ ਦੀ ਲੜਾਈ ਲਈ ਮੋਹਾਲੀ ਪਹੁੰਚਣਗੇ, ਉਨ੍ਹਾਂ ਦੱਸਿਆ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਜਿਸ ਕਰਕੇ ਉਨ੍ਹਾਂ ਨੂੰ ਸਰਕਾਰ ਦੀ ਧੱਕੇਸ਼ਾਹੀ ਖ਼ਿਲਾਫ਼ ਮਜਬੂਰੀ ਬੱਸ ਆਵਾਜ਼ ਬੁਲੰਦ ਕਰਨੀ ਪੈ ਰਹੀ ਹੈ ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਇਸ ਧਰਨੇ ਦੌਰਾਨ ਹੀ ਸੰਘਰਸ਼ ਦੀ ਅਗਲੀ ਰਣਨੀਤੀ ਉਲੀਕੀ ਜਾਵੇਗੀ ਤੇ ਇਸ ਤੋਂ ਵੀ ਤਿੱਖੇ ਸੰਘਰਸ਼ੀ ਕਦਮ ਚੁੱਕੇ ਜਾਣਗੇ ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਸਰਕਾਰ ਨੇ ਸਾਢੇ ਚਾਰ ਸਾਲਾਂ ’ਚ ਸਾਰੇ ਵਾਅਦਿਆਂ ਨੂੰ ਪੂਰਾ ਕਰ ਕੇ ਰਿਕਾਰਡ ਕਾਇਮ ਕੀਤਾ - ਕੋਟਫੱਤਾ ਅਗਲੀ ਖ਼ਬਰ ਦੋ ਮੋਟਰਸਾਈਕਲ ਚੋਰ ਕਾਬੂ
Ad Position 24