ਅਧਿਆਪਕ ਦਿਵਸ ਦੀ ਖ਼ੁਸ਼ੀ ’ਚ ਸਮੂਹ ਅਧਿਆਪਕਾਂ ਦਾ ਸਨਮਾਨ
ਰਾਮਾਂ ਮੰਡੀ, 5 ਸਤੰਬਰ (ਤਰਸੇਮ ਸਿੰਗਲਾ)-ਦੀ ਸੇਂਟ ਜ਼ੇਵੀਅਰ ਸਕੂਲ, ਪੱਕਾਂ ਕਲਾਂ ਵਿਖੇ ਅੱਜ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਖੁਸ਼ੀ ਵਿਚ ਕੇਕ ਕੱਟਿਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਸਮੂਹ ਅਧਿਆਪਕਾਂ ਦੇ ਨਿੱਘੇ ਸਵਾਗਤ ਨਾਲ ਹੋਈ।
ਰਾਮਾਂ ਮੰਡੀ, 5 ਸਤੰਬਰ (ਤਰਸੇਮ ਸਿੰਗਲਾ)-ਦੀ ਸੇਂਟ ਜ਼ੇਵੀਅਰ ਸਕੂਲ, ਪੱਕਾਂ ਕਲਾਂ ਵਿਖੇ ਅੱਜ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਖੁਸ਼ੀ ਵਿਚ ਕੇਕ ਕੱਟਿਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਸਮੂਹ ਅਧਿਆਪਕਾਂ ਦੇ ਨਿੱਘੇ ਸਵਾਗਤ ਨਾਲ ਹੋਈ। ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿਚ ਸੁਰੀਲੇ ਗੀਤ, ਨਾਚ ਤੇ ਅਧਿਆਪਕਾਂ ਨੂੰ ਸਮਰਪਿਤ ਭਾਵਪੂਰਨ ਭਾਸ਼ਣ ਸ਼ਾਮਲ ਸਨ। ਵਿਦਿਆਰਥੀਆਂ ਨੇ ਆਪਣੇ ਹੱਥਾਂ ਨਾਲ ਤਿਆਰ ਕੀਤੇ ਸੁੰਦਰ ਗ੍ਰੀਟਿੰਗ ਕਾਰਡਾਂ ਰਾਹੀਂ ਵੀ ਅਧਿਆਪਕਾਂ ਪ੍ਰਤੀ ਪਿਆਰ, ਸਤਿਕਾਰ ਤੇ ਧੰਨਵਾਦ ਦਾ ਪ੍ਰਗਟਾਵਾ ਕੀਤਾ। ਸਕੂਲ ਪ੍ਰਿੰਸੀਪਲ ਮਿਸਟਰ ਜੈਕਬ ਨੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ਕੀਤੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਧਿਆਪਕ ਸਮਾਜ ਤੇ ਦੇਸ਼ ਦੇ ਸੱਚੇ ਰਾਸ਼ਟਰ ਨਿਰਮਾਤਾ ਹਨ। ਉਹ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਚੰਗੇ ਭਵਿੱਖ ਦੀ ਨੀਂਹ ਵੀ ਰੱਖਦੇ ਹਨ। ਕੈਂਪਸ ਇੰਚਾਰਜ ਜਗਵਿੰਦਰ ਸਿੰਘ ਨੇ ਵੀ ਅਧਿਆਪਕਾਂ ਦੀ ਮਿਹਨਤ ਤੇ ਸਮਰਪਣ ਦੀ ਪ੍ਰਸੰਸਾ ਕਰਦਿਆਂ ਉਨ੍ਹਾਂ ਨੂੰ ਅਧਿਆਪਕ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਹਮੇਸ਼ਾ ਆਪਣੇ ਅਧਿਆਪਕਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿਚ ਸਾਰੇ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਸਮਰਪਿਤ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ।