06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਅਕਾਲ ਯੂਨੀਵਰਸਿਟੀ ਵਿਖੇ ਸੈਮੀਨਾਰ ਕਰਵਾਇਆ

ਤਲਵੰਡੀ ਸਾਬੋ, 5 ਸਤੰਬਰ (ਰਣਜੀਤ ਸਿੰਘ ਰਾਜੂ): ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਕੰਪਿਊਟਰ ਸਾਇੰਸ ਤੇ ਇੰਜੀਨੀਅਰਿੰਗ ਵਿਭਾਗ ਵਲੋਂ ਐੱਨ. ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਤਲਵੰਡੀ ਸਾਬੋ, 5 ਸਤੰਬਰ (ਰਣਜੀਤ ਸਿੰਘ ਰਾਜੂ): ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਕੰਪਿਊਟਰ ਸਾਇੰਸ ਤੇ ਇੰਜੀਨੀਅਰਿੰਗ ਵਿਭਾਗ ਵਲੋਂ ਐੱਨ.ਐੱਸ.ਐੱਸ. ਯੂਨਿਟ ਦੀ ਗਤੀਵਿਧੀ ਤਹਿਤ ਵਿਦਿਆਰਥੀਆਂ ਨੂੰ ਡਿਜੀਟਲ ਦੁਨੀਆ ਵਿਚ ਸੁਰੱਖਿਅਤ ਰਹਿਣ ਅਤੇ ਜਾਗਰੂਕ ਕਰਨ ਦੇ ਮਕਸਦ ਨਾਲ ‘ਸਾਈਬਰ ਹਾਈਜੀਨ ਅਤੇ ਸਾਈਬਰ ਅਪਰਾਧ ਬਾਰੇ ਜਾਗਰੂਕਤਾ’ ’ਤੇ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਯੂਨੀਵਰਸਿਟੀ ਦੇ ਸੈਮੀਨਾਰ ਹਾਲ ਵਿਚ ਕਰਵਾਏ ਗਏ ਇਸ ਸਮਾਗਮ ਵਿਚ 120 ਦੇ ਲਗਭਗ ਵਿਦਿਆਰਥੀਆਂ ਨੇ ਹਿੱਸਾ ਲਿਆ। ਸਮਾਗਮ ਦੇ ਕੋਆਰਡੀਨੇਟਰ ਮੈਡਮ ਸੁਖਦੀਪ ਕੌਰ ਰਹੇ। ਸੈਮੀਨਾਰ ਦੌਰਾਨ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਡਾ. ਉਪਿੰਦਰ ਕੌਰ ਨੇ ਅੱਜ ਦੇ ਡਿਜੀਟਲ ਯੁੱਗ ਵਿਚ ਸਾਈਬਰ ਸੁਰੱਖਿਆ ਦੇ ਮਹੱਤਵ ’ਤੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਰੋਜ਼ਾਨਾ ਜੀਵਨ ਵਿਚ ਵਾਪਰਨ ਵਾਲੇ ਸਾਈਬਰ ਅਪਰਾਧਾਂ ਜਿਵੇਂ ਕਿ ਅਣਜਾਣ ਲਿੰਕ, ਠੱਗੀ ਦੀਆਂ ਕਾਲਾਂ, ਪਛਾਣ ਦੀ ਚੋਰੀ, ਵਿੱਤੀ ਧੋਖਾਧੜੀ, ਸੋਸ਼ਲ ਮੀਡੀਆ ਸਕੈਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਾ. ਉਪਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸਾਈਬਰ ਹਮਲਿਆਂ ਤੋਂ ਬਚਣ ਲਈ ਜ਼ਰੂਰੀ ਨੁਕਤੇ ਜਿਵੇਂ ਕਿ ਮਜ਼ਬੂਤ ਤੇ ਵੱਖ-ਵੱਖ ਪਾਸਵਰਡਾਂ ਦੀ ਵਰਤੋਂ ਕਰਨਾ, ਮਲਟੀ-ਫੈਕਟਰ ਅਥੈਂਟੀਕੇਸ਼ਨ ਚਾਲੂ ਰੱਖਣਾ, ਸੋਸ਼ਲ ਮੀਡੀਆ ’ਤੇ ਨਿੱਜੀ ਜਾਣਕਾਰੀ ਸਾਂਝੀ ਨਾ ਕਰਨਾ ਤੇ ਸ਼ੱਕੀ ਸੁਨੇਹਿਆਂ ਤੋਂ ਸਾਵਧਾਨ ਰਹਿਣਾ ਦੱਸੇ। ਕੰਪਿਊਟਰ ਸਾਇੰਸ ਤੇ ਇੰਜੀਨੀਅਰਿੰਗ ਵਿਭਾਗ ਤੇ ਲਿਬਰਲ ਆਰਟਸ ਵਿਭਾਗ ਦੇ ਵਿਦਿਆਰਥੀਆਂ ਨੇ ਇਸ ਵਿਚਾਰ-ਵਟਾਂਦਰੇ ਵਿਚ ਸਰਗਰਮੀ ਨਾਲ ਭਾਗ ਲਿਆ ਤੇ ਸਾਈਬਰ ਸੁਰੱਖਿਆ ਨਾਲ ਜੁੜੇ ਆਪਣੇ ਸਵਾਲ ਪੁੱਛੇ। ਐੱਨ.ਐੱਸ.ਐੱਸ. ਯੂਨਿਟ ਦੀ ਇਸ ਪਹਿਲਕਦਮੀ ਤਹਿਤ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਉਹ ਪ੍ਰਾਪਤ ਕੀਤੀ ਜਾਣਕਾਰੀ ਨੂੰ ਕੇਵਲ ਆਪਣੇ ਤੱਕ ਸੀਮਤ ਨਾ ਰੱਖਣ, ਸਗੋਂ ਆਪਣੇ ਪਰਿਵਾਰਾਂ ਅਤੇ ਸਮਾਜ ਵਿਚ ਵੀ ਸਾਈਬਰ ਜਾਗਰੂਕਤਾ ਫੈਲਾਉਣ ਤਾਂ ਜੋ ਇੱਕ ਸੁਰੱਖਿਅਤ ਡਿਜੀਟਲ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਮਨਾਇਆ ਗਿਆ ਅਧਿਆਪਕ ਦਿਵਸ ਅਗਲੀ ਖ਼ਬਰ ਪੰਚਾਇਤੀ ਸ਼ਿਵ ਮੰਦਰ ਵਿਖੇ ਸ਼ਰਧਾ ਨਾਲ ਮਨਾਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ
Ad Position 24