06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਗੁਰੂ ਹਰਗੋਬਿੰਦ ਸਕੂਲ ਨਥਾਣਾ ਵਿਖੇ ਮਨਾਇਆ ਅਧਿਆਪਕ ਦਿਵਸ

ਨਥਾਣਾ, 5 ਸਤੰਬਰ (ਗੁਰਦਰਸ਼ਨ ਲੁੁੱਧੜ)-ਸ੍ਰੀ ਗੁਰੂ ਹਰਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਵਿਖੇ ਸਕੂਲ ਪ੍ਰਬੰਧਕਾਂ ਵੱਲੋਂ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਰਚਾਏ ਗਏ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਨਥਾਣਾ, 5 ਸਤੰਬਰ (ਗੁਰਦਰਸ਼ਨ ਲੁੁੱਧੜ)-ਸ੍ਰੀ ਗੁਰੂ ਹਰਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਵਿਖੇ ਸਕੂਲ ਪ੍ਰਬੰਧਕਾਂ ਵੱਲੋਂ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਰਚਾਏ ਗਏ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ। ਸਕੂਲ ਪ੍ਰਬੰਧਕਾਂ ਵਲੋਂ ਸਕੂਲ ਦੇ ਅਧਿਆਪਕਾਂ ਨੂੰ ਉਨ੍ਹਾਂ ਦੀ ਮਿਹਨਤ, ਸਮਰਪਣ ਅਤੇ ਸਿੱਖਿਆ ਦੇ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਲਈ ਵਿਸ਼ੇਸ਼ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸਕੂਲ ਅਧਿਆਪਕਾਂ ਨੇ ਅਧਿਆਪਨ ਦੀ ਜ਼ਿੰਮੇਵਾਰੀ ਸਬੰਧੀ ਆਪਣੇ ਅਨੁਭਵ ਬਿਆਨ ਕਰਦਿਆਂ ਕਿਹਾ ਕਿ ਅੱਜ ਦੇ ਦਿਨ ਮਿਲੇ ਹੋਏ ਸਨਮਾਨ ਉਨ੍ਹਾਂ ਲਈ ਹੌਸਲਾ-ਅਫ਼ਜ਼ਾਈ ਅਤੇ ਸਵੈਮਾਣ ਦਾ ਪ੍ਰਤੀਕ ਹਨ। ਸਕੂਲ ਦੇ ਚੇਅਰਮੈਨ ਸੁਖਜਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਦੇ ਪਿਛੋਕੜ ਅਤੇ ਅਹਿਮੀਅਤ ਬਾਰੇ ਚਾਨਣਾ ਪਾਇਆ। ਪ੍ਰਿੰਸੀਪਲ ਸ੍ਰੀਮਤੀ ਜੋਤੀ ਵਲੋਂ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਧਿਆਪਕਾਂ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਦੇਸ਼ ਦੇ ਭਵਿੱਖ ਤੇ ਇਕ ਪੀੜ੍ਹੀ ਦੇ ਨਿਰਮਾਤਾ ਹਨ-ਮਲੂਕਾ ਅਗਲੀ ਖ਼ਬਰ ਸਨਾਤਨ ਧਰਮ ਸਭਾ ਨੇ ਧੂਮਧਾਮ ਨਾਲ ਮਨਾਇਆ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ
Ad Position 24