06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਮਲੂਕਾ ਵਲੋਂ ਮੋਹਨਜੀਤ ਸਿੰਘ ਸ਼ੇਰੋਂ ’ਤੇ ਹੋਏ ਪੁਲਿਸ ਤਸ਼ੱਦਦ ਦੀ ਨਿੰਦਾ

ਬਠਿੰਡਾ, 5 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਨੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਸ਼ੇਰੋ ’ਚ ਮੁੱਖ ਮੰਤਰੀ ਦਾ ਵਿਰੋਧ ਕਰਨ ਵਾਲੇ ਸਿੱਖ ਨੌਜਵਾਨ ਮੋਹਨਜੀਤ ਸਿੰਘ ’ਤੇ ਹੋਏ ਪੁਲਿਸ ਤਸ਼ੱਦਦ ਦੀ ਨਿੰਦਾ ਕਰਦੇ ਕਿਹਾ ਕਿ ਇਸ ਘਟਨਾ ਨੇ ਹਿਟਲਰ ਰਾਜ ਨੂੰ ਮੁੜ ਦੁਹਰਾਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਲਗਾਤਾਰ ਸਰਕਾਰ ਅਤੇ ਮੁੱਖ ਮੰਤਰੀ ਵਿਰੁੱਧ ਉੱਠਣ ਵਾਲੀ ਹਰ ਆਵਾਜ਼ ਨੂੰ ਪੁਲਿਸ ਬਲ ਤੇ ਪਰਚਿਆ ਨਾਲ ਦਬਾਇਆ ਜਾ ਰਿਹਾ ਹੈ।

Ad Position 21
repet_subhas-goyals [Copy P29]
ਗੁਰਪ੍ਰੀਤ ਸਿੰਘ ਮਲੂਕਾ 06-09-2026
ਬਠਿੰਡਾ, 5 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਨੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਸ਼ੇਰੋ ’ਚ ਮੁੱਖ ਮੰਤਰੀ ਦਾ ਵਿਰੋਧ ਕਰਨ ਵਾਲੇ ਸਿੱਖ ਨੌਜਵਾਨ ਮੋਹਨਜੀਤ ਸਿੰਘ ’ਤੇ ਹੋਏ ਪੁਲਿਸ ਤਸ਼ੱਦਦ ਦੀ ਨਿੰਦਾ ਕਰਦੇ ਕਿਹਾ ਕਿ ਇਸ ਘਟਨਾ ਨੇ ਹਿਟਲਰ ਰਾਜ ਨੂੰ ਮੁੜ ਦੁਹਰਾਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਲਗਾਤਾਰ ਸਰਕਾਰ ਅਤੇ ਮੁੱਖ ਮੰਤਰੀ ਵਿਰੁੱਧ ਉੱਠਣ ਵਾਲੀ ਹਰ ਆਵਾਜ਼ ਨੂੰ ਪੁਲਿਸ ਬਲ ਤੇ ਪਰਚਿਆ ਨਾਲ ਦਬਾਇਆ ਜਾ ਰਿਹਾ ਹੈ। ਸਰਕਾਰ ਦੀ ਸ਼ਹਿ ’ਤੇ ਪੁਲਿਸ ਲੋਕਤੰਤਰ ਦਾ ਘਾਣ ਕਰ ਰਹੀ ਹੈ। ਭਗਵੰਤ ਮਾਨ ਸੱਤਾ ’ਚ ਆਉਣ ਤੋਂ ਪਹਿਲਾਂ ਖ਼ੁਦ ਲੋਕਾਂ ਨੂੰ ਰਾਜਨੀਤਕ ਆਗੂਆਂ ਤੋਂ ਸਵਾਲ ਪੁੱਛਣ ਲਈ ਪ੍ਰੇਰਿਤ ਕਰਦੇ ਸਨ ਪਰ ਹੁਣ ਜਦੋਂ ਲੋਕ ਭਗਵੰਤ ਮਾਨ ਨੂੰ ਉਹੀ ਸਵਾਲ ਕਰਦੇ ਹਨ ਤਾਂ ਉਨ੍ਹਾਂ ਦੀ ਪੁਲਿਸ ਦੇ ਡੰਡੇ ਨਾਲ ਆਵਾਜ਼ ਬੰਦ ਕੀਤੀ ਜਾ ਰਹੀ ਹੈ। ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਭਗਵੰਤ ਮਾਨ ਨੇ ਪੰਜਾਬ ਨੂੰ ਪੁਲਿਸ ਰਾਜ ਬਣਾ ਦਿੱਤਾ ਹੈ, ਪਰ ਲੋਕ ਸਮਾਂ ਆਉਣ ’ਤੇ ਸਬਕ ਜ਼ਰੂਰ ਸਿਖਾਉਣਗੇ। ਇਹ ਜਾਣਕਾਰੀ ਜ਼ਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਨੇ ਸਾਂਝੀ ਕੀਤੀ।
Ad Position 22
No active advertisement
ਪਿਛਲੀ ਖ਼ਬਰ ਗੋਨਿਆਣਾ ’ਚ ਧੂਮਧਾਮ ਨਾਲ ਮਨਾਈ ਗਈ ਜਨਮ ਅਸ਼ਟਮੀ ਅਗਲੀ ਖ਼ਬਰ ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਅਗਵਾਈ ਹੇਠ 40 ਬੱਸਾਂ ਰਾਹੀਂ ਹਜ਼ਾਰਾਂ ਵਰਕਰ ਤੇ ਖੇਡ ਪ੍ਰੇਮੀ ਬਠਿੰਡਾ ਲਈ ਰਵਾਨਾ
Ad Position 24