07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਵਿਰੋਧੀਆਂ ਪਾਰਟੀਆਂ ਮੇਰੇ ਪਰਿਵਾਰ ’ਤੇ ਭ੍ਰਿਸ਼ਟਾਚਾਰ ਦੇ ਝੂਠੇ ਦੋਸ਼ ਮੜ੍ਹਨ ਲੱਗੀਆਂ- ਭਗਵੰਤ ਮਾਨ

ਸੰਗਤ ਮੰਡੀ, 6 ਸਤੰਬਰ (ਅੰਮ੍ਰਿਤ ਸ਼ਰਮਾ/ਸੁਖਤੇਜ ਧਾਲੀਵਾਲ)- ਵਿਰੋਧੀਆਂ ਪਾਰਟੀਆਂ ਨੂੰ ਲੋਕਾਂ ਦੀ ਕਚਹਿਰੀ ’ਚ ਜਾਣ ਲਈ ਜਦੋਂ ਕੋਈ ਹੋਰ ਮੁੱਦਾ ਨਾ ਮਿਲਿਆ, ਤਾਂ ਉਨ੍ਹਾਂ ਮੇਰੇ ਪਰਿਵਾਰ ’ਤੇ ਭ੍ਰਿਸ਼ਟਾਚਾਰ ਦੇ ਝੂਠੇ ਦੋਸ਼ ਮੜ੍ਹਨੇ ਸ਼ੁਰੂ ਕਰ ਦਿੱਤੇ। ਇਹ ਗੱਲ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਿੰਡ ਘੁੱਦਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਜਨ ਸਮੂਹ ਨੂੰ ਸੰਬੋਧਨ ਕਰਦਿਆਂ ਕਹੀ ਗਈ ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਸੰਗਤ ਮੰਡੀ, 6 ਸਤੰਬਰ (ਅੰਮ੍ਰਿਤ ਸ਼ਰਮਾ/ਸੁਖਤੇਜ ਧਾਲੀਵਾਲ)- ਵਿਰੋਧੀਆਂ ਪਾਰਟੀਆਂ ਨੂੰ ਲੋਕਾਂ ਦੀ ਕਚਹਿਰੀ ’ਚ ਜਾਣ ਲਈ ਜਦੋਂ ਕੋਈ ਹੋਰ ਮੁੱਦਾ ਨਾ ਮਿਲਿਆ, ਤਾਂ ਉਨ੍ਹਾਂ ਮੇਰੇ ਪਰਿਵਾਰ ’ਤੇ ਭ੍ਰਿਸ਼ਟਾਚਾਰ ਦੇ ਝੂਠੇ ਦੋਸ਼ ਮੜ੍ਹਨੇ ਸ਼ੁਰੂ ਕਰ ਦਿੱਤੇ। ਇਹ ਗੱਲ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਿੰਡ ਘੁੱਦਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਜਨ ਸਮੂਹ ਨੂੰ ਸੰਬੋਧਨ ਕਰਦਿਆਂ ਕਹੀ ਗਈ । ਸਾਬਕਾ ਮੁੱਖ ਮੰਤਰੀ ਸਵ. ਪ੍ਰਕਾਸ਼ ਸਿੰਘ ਬਾਦਲ ਦੇ ਪੁਰਖਿਆਂ ਦੇ ਪਿੰਡ ਵਿਚਲੇ ‘ਖਾਰੇ ਖੂਹ’ ਦੀ ਸੱਥ ਵਿਚਕਾਰ ਰੱਖੇ ਸਮਾਗਮ ਦੌਰਾਨ ਲੋਕਾਂ ਦੇ ਭਰਵੇਂ ਇਕੱਠੇ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਵਲੋਂ ਬਾਦਲਾਂ ’ਤੇ ਸਿਆਸੀ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਆਪਣੇ ‘ਆਪ’ ਨੂੰ ਕਿਸਾਨ ਹਿਤੈਸ਼ੀ ਕਹਾਉਣ ਵਾਲੀ ਬਾਦਲ ਸਰਕਾਰ ਸਮੇਤ ਕਿਸੇ ਵੀ ਸਰਕਾਰ ਨੇ 1980 ਤੋਂ ਬਾਅਦ ਕਿਸਾਨਾਂ ਦੇ ਮੋਘਿਆਂ ਅਤੇ ਪੱਕੇ ਖਾਲ਼ਾਂ ਦੀ ਮੁੱਖ ਮੰਗ ਵੀ ਪੂਰੀ ਨਹੀਂ ਕੀਤੀ, ਜਦੋਂ ਕਿ ਉਨ੍ਹਾਂ ਦੀ ਸਰਕਾਰ ਨੇ ਪੱਕੇ ਖਾਲ ਬਣਾ ਅਤੇ ਨਵੇਂ ਮੋਘੇ ਬਣਵਾ ਕੇ ਟੇਲਾਂ ਤੱਕ ਨਹਿਰੀ ਪਾਣੀ ਪੁੱਜਦਾ ਕੀਤਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਹੁਣ ਢਾਈ ਭਾਖੜਾ ਨਹਿਰਾਂ ਜਿੰਨਾ ਖੇਤੀ ਪਾਣੀ ਮਿਲਣ ਲੱਗਾ ਹੈ । ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕ੍ਰਿਸ਼ਨ ਕੁਮਾਰ ਆਈ.ਏ.ਐਸ. ਨਾਲ ਫ਼ੋਨ ’ਤੇ ਸੰਪਰਕ ਕਰਕੇ ਲੋਕਾਂ ਦੇ ਰੂਬਰੂ ਹੁੰਦੇ ਗੱਲ ਕਰਦਿਆਂ ਦੱਸਿਆ ਕਿ ਹੁਣ ਧਰਤੀ ਹੇਠਲੇ ਪਾਣੀ ਦਾ ਪੱਧਰ 5 ਮੀਟਰ ਤੱਕ ਉਪਰ ਆ ਚੁੱਕਾ ਹੈ, ਜੋ ਪੰਜਾਬ ਵਾਸੀਆਂ ਲਈ ਖ਼ੁਸ਼ੀ ਦੀ ਗੱਲ ਹੈ । ਉਨ੍ਹਾਂ ਅਕਾਲੀ-ਭਾਜਪਾ ਗੱਠਜੋੜ ਬਾਰੇ ਤੰਜ ਕਸਦਿਆਂ ਕਿਹਾ ਕਿ ਭਾਜਪਾ ਨੇ ਬਾਦਲਾਂ ਨਾਲ ਤਿੰਨੇ ਖੇਤੀ ਕਾਨੂੰਨ ਪਾਸ ਕਰਾਉਣ ਦੇ ਸਮਝੌਤੇ ਮਗਰੋਂ ਹੀ ਗੱਠਜੋੜ ਲਈ ਹਾਮੀ ਭਰੀ ਹੈ । ਉਨ੍ਹਾਂ ਕਾਂਗਰਸ ਪਾਰਟੀ ਬਾਰੇ ਕਿਹਾ ਕਿ ਕਾਂਗਰਸ ’ਚ ਵਰਕਰ ਘੱਟ ਅਤੇ ਮੁੱਖ ਮੰਤਰੀਆਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਉਹ ਆਪਸੀ ਕਾਟੋ-ਕਲੇਸ਼ ’ਚ ਹੀ ਉਲਝੇ ਹੋਏ ਹਨ । ਮੁੱਖ ਮੰਤਰੀ ਭਗਵੰਤ ਮਾਨ ਦੇ ਸਨਮੁੱਖ ਇਲਾਕੇ ਦੇ ਮੁੱਦੇ ਚੁੱਕਦਿਆਂ ਹਲਕਾ ਬਠਿੰਡਾ ਦਿਹਾਤੀ ਦੇ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਲਈ ਲਸਾੜਾ ਸੇਮ ਨਾਲਾ ਮੁਸੀਬਤ ਬਣਿਆ ਹੋਇਆ ਹੈ, ਜਿਸ ਦਾ ਮੁੱਦਾ ਹਲਕਾ ਵਿਧਾਇਕ ਵਲੋਂ ਵਿਧਾਨ ਸਭਾ ਵਿੱਚ ਵੀ ਚੁੱਕਿਆ ਗਿਆ ਸੀ, ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ । ਉਨ੍ਹਾਂ ਇਲਾਕੇ ਦੀਆਂ ਸੜਕਾਂ ਦੀ ਚੱਲ ਰਹੀ ਮੁਰੰਮਤ ਦੇ ਕੰਮ ਵੱਲ ਵੀ ਧਿਆਨ ਦਿਵਾਇਆ । ਇਸ ਮੌਕੇ ਵੱਡੀ ਗਿਣਤੀ ਪੁਲਿਸ ਫੋਰਸਾਂ ਵਲੋਂ ਪੂਰੇ ਪਿੰਡ ਦੀਆਂ ਗਲੀਆਂ ਤੱਕ ਮੋਰਚੇ ਸੰਭਾਲੇ ਹੋਏ ਸਨ ਅਤੇ ਸਮਾਗਮ ਸਥਾਨ ’ਤੇ ਜਾਣ ਵਾਲਿਆਂ ਦੀ ਡੂੰਘੀ ਤਲਾਸ਼ੀ ਤੋਂ ਬਾਅਦ ਹੀ ਅੱਗੇ ਜਾਣ ਦਿੱਤਾ ਜਾ ਰਿਹਾ ਸੀ । ਇੱਥੋਂ ਤੱਕ ਕਿ ਜੇਬਾਂ ਅੰਦਰ ਰੁਮਾਲ ਤੱਕ ਵੀ ਦੇਖੇ ਜਾ ਰਹੇ ਸਨ ਕਿ ਕੋਈ ਕਾਲਾ ਕੱਪੜਾ ਜਾਂ ਰੁਮਾਲ ਤੱਕ ਵੀ ਪੰਡਾਲ ਅੰਦਰ ਨਾ ਲਿਜਾ ਸਕੇ । ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਿੰਡ ਘੁੱਦਾ ਦੀ ਪੰਚਾਇਤ ਨੂੰ 51 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਵਿਕਾਸ ਕਾਰਜਾਂ ਲਈ ਦਿੱਤਾ ਗਿਆ। ਇਸ ਮੌਕੇ ਸ਼ੂਗਰਫੈੱਡ ਦੇ ਚੇਅਰਮੈਨ ਨਵਦੀਪ ਸਿੰਘ ਜੀਂਦਾ, ਜ਼ਿਲ੍ਹਾ ਯੋਜਨਾ ਬੋਰਡ ਬਠਿੰਡਾ ਦੇ ਚੇਅਰਮੈਨ ਹਰਦੀਪ ਸਿੰਘ ਸਰਾਂ, ਕਿਸਾਨ ਵਿੰਗ ਦੇ ਚੇਅਰਮੈਨ ਪਰਮਜੀਤ ਸਿੰਘ ਕੋਟਫੱਤਾ, ਮਾਰਕੀਟ ਕਮੇਟੀ ਸੰਗਤ ਦੇ ਚੇਅਰਮੈਨ ਰਣਦੀਪ ਸਿੰਘ, ਯੂਥ ਆਗੂ ਸਰਪੰਚ ਸੁਖਜਿੰਦਰ ਸਿੰਘ ਰੋਮਾਣਾ, ਆਪ ਆਗੂ ਬਹਾਦਰ ਸਿੰਘ ਸਿੱਧੂ, ਪਿੰਡ ਘੁੱਦਾ ਦੇ ਸਰਪੰਚ ਸੁਖਪਾਲ ਸਿੰਘ ਪਾਲੀ, ਸਰਪੰਚ ਕੁਲਵਿੰਦਰ ਸਿੰਘ ਕੋਟਗੁਰੂ, ਚਰਨਜੀਤ ਸੰਗਤ, ਆਦਿ ਵੱਡੀ ਗਿਣਤੀ ਵਿਚ ਪਾਰਟੀ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਾਰੀ ਸ਼ਕਤੀ, ਸਿਹਤ ਅਤੇ ਸਮਾਨਤਾ ਦਾ ਸੁਨੇਹਾ ਦੇਵੇਗੀ ‘ਸ਼ੀ ਰਨਜ਼, ਪੰਜਾਬ ਮੈਰਾਥਨ’ ਅਗਲੀ ਖ਼ਬਰ ਬਠਿੰਡਾ ਬਲਾਕ ਦੇ ਕਾਂਗਰਸੀਆਂ ਨੇ ਮੁੱਖ ਮੰਤਰੀ ਦੇ ਕਾਫ਼ਲੇ ਨੂੰ ਦਿਖਾਈਆਂ ਕਾਲੀਆਂ ਝੰਡੀਆਂ
Ad Position 24