8 ਨੂੰ ਮੌੜ ਮੰਡੀ ਵਿਖੇ ਲੱਗੇਗਾ ਵਿਸ਼ਾਲ ਰੁਜ਼ਗਾਰ ਕੈਂਪ
ਬਠਿੰਡਾ, 6 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਬੇਰੁਜ਼ਗਾਰ ਨੌਜਵਾਨਾਂ ਅਤੇ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ 8 ਸਤੰਬਰ 2026 ਨੂੰ ਮੌੜ ਮੰਡੀ ਵਿਖੇ ਇਕ ਵਿਸ਼ਾਲ ਰੋਜ਼ਗਾਰ ਕੈਂਪ (ਮੈਗਾ ਜੌਬ ਫ਼ੇਅਰ) ਲਗਾਇਆ ਜਾ ਰਿਹਾ ਹੈ । ਇਹ ਰੋਜ਼ਗਾਰ ਕੈਂਪ ਗਊਸ਼ਾਲਾ ਭਵਨ, ਨੇੜੇ ਡੀ.
ਬਠਿੰਡਾ, 6 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਬੇਰੁਜ਼ਗਾਰ ਨੌਜਵਾਨਾਂ ਅਤੇ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ 8 ਸਤੰਬਰ 2026 ਨੂੰ ਮੌੜ ਮੰਡੀ ਵਿਖੇ ਇਕ ਵਿਸ਼ਾਲ ਰੋਜ਼ਗਾਰ ਕੈਂਪ (ਮੈਗਾ ਜੌਬ ਫ਼ੇਅਰ) ਲਗਾਇਆ ਜਾ ਰਿਹਾ ਹੈ । ਇਹ ਰੋਜ਼ਗਾਰ ਕੈਂਪ ਗਊਸ਼ਾਲਾ ਭਵਨ, ਨੇੜੇ ਡੀ.ਏ.ਵੀ. ਸਕੂਲ, ਮੌੜ ਮੰਡੀ ਵਿਖੇ 8 ਸਤੰਬਰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਲਗਾਇਆ ਜਾਵੇਗਾ। ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਸੀਨੀਅਰ ਵਾਈਸ ਚੇਅਰਪਰਸਨ ਸ੍ਰੀਮਤੀ ਰੁਪਿੰਦਰ ਕੌਰ ਗਿੱਲ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਇਸ ਰੋਜ਼ਗਾਰ ਕੈਂਪ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਖ-ਵੱਖ ਮੌਕਿਆਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਆਪਣੀ ਯੋਗਤਾ ਅਨੁਸਾਰ ਨੌਕਰੀ ਪ੍ਰਾਪਤ ਕਰਨ ਲਈ ਇੱਕ ਉਚਿਤ ਪਲੇਟਫਾਰਮ ਮੁਹੱਈਆ ਕਰਵਾਉਣਾ ਹੋਵੇਗਾ। ਇਸ ਮੈਗਾ ਜੌਬ ਫ਼ੇਅਰ ਦੌਰਾਨ ਨੌਜਵਾਨਾਂ ਨੂੰ ਵੱਖ-ਵੱਖ ਕੰਪਨੀਆਂ ਅਤੇ ਸੰਸਥਾਵਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦਾ ਮੌਕਾ ਮਿਲੇਗਾ। ਇਹ ਕੈਂਪ ਨੌਜਵਾਨਾਂ ਲਈ ਆਪਣੇ ਹੁਨਰ ਅਤੇ ਯੋਗਤਾ ਦੇ ਅਨੁਸਾਰ ਰੋਜ਼ਗਾਰ ਪ੍ਰਾਪਤ ਕਰਨ ਅਤੇ ਆਪਣੇ ਭਵਿੱਖ ਨੂੰ ਬਿਹਤਰ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਸਾਬਤ ਹੋਵੇਗਾ। ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਅਤੇ ਨੌਕਰੀ ਦੀ ਭਾਲ ਕਰ ਰਹੇ ਸਾਰੇ ਵੀਰਾਂ-ਭੈਣਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਪਹੁੰਚ ਕੇ ਇਸ ਰੋਜ਼ਗਾਰ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ।