07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸ਼ੇਰੋਂ ਦੇ ਮੋਹਨਜੀਤ ਸਿੰਘ ਤੇ ਬਠਿੰਡਾ ’ਚ ਅਧਿਆਪਕਾਂ ਉੱਪਰ ਲਾਠੀਚਾਰਜ ਨਿੰਦਣਯੋਗ- ਅੰਗਰੇਜ਼ ਦਿਉਣ

ਬੱਲੂਆਣਾ, 6 ਸਤੰਬਰ (ਗੁਰਨੈਬ ਸਾਜਨ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ 2027 ਵਿਧਾਨ ਸਭਾ ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਦਿਹਾਤੀ ਤੋਂ ਉਮੀਦਵਾਰੀ ਦਾ ਦਾਅਵਾ ਜਤਾ ਰਹੇ ਅੰਗਰੇਜ਼ ਸਿੰਘ ਦਿਉਣ ਜੋ ਪਿਛਲੇ 27 ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੀਆਂ ਤਨਦੇਹੀ ਨਾਲ ਸੇਵਾਵਾਂ ਨਿਭਾ ਰਹੇ ਹਨ, ਨੇ ਸ਼ੇਰੋਂ ਦੇ ਗੁਰਸਿੱਖ ਨੌਜਵਾਨ ਮੋਹਨਜੀਤ ਸਿੰਘ ਉੱਪਰ ਭਗਵੰਤ ਮਾਨ ਸਰਕਾਰ ਦੀ ਪੁਲਿਸ ਵਲੋਂ ਅਣਮਨੁੱਖੀ ਤਸ਼ੱਦਦ ਕਰਨ ਅਤੇ ਬੀਤੀ ਰਾਤ ਖੇਡਾਂ ਵਤਨ ਪੰਜਾਬ ਦੀਆਂ 2026 ਦੇ ਉਦਘਾਟਨੀ ਸਮਾਰੋਹ ਵਿਚ ਬਠਿੰਡਾ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਦੇ ਖ਼ਿਲਾਫ਼ ਆਪਣੀਆਂ ਹੱਕੀ ਮੰਗਾਂ ਲਈ ਵਿਰੋਧ ਕਰ ਰਹੇ ਅਧਿਆਪਕਾਂ ਉੱਪਰ ਪੁਲਿਸ ਵਲੋਂ ਲਾਠੀਚਾਰਜ ਕਰਕੇ ਗ੍ਰਿਫ਼ਤਾਰ ਕਰਨ ਲਈ ਦੋਵਾਂ ਘਟਨਾਵਾਂ ਦੀ ਨਿਖੇਧੀ ਕੀਤੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ’ਚ ਚਿੱਟੇ ਦੇ ਨਸ਼ੇ ਨੇ ਘਰ-ਘਰ ਸੱਥਰ ਵਿਛਾ ਦਿੱਤੇ ਹਨ ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਬੱਲੂਆਣਾ, 6 ਸਤੰਬਰ (ਗੁਰਨੈਬ ਸਾਜਨ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ 2027 ਵਿਧਾਨ ਸਭਾ ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਦਿਹਾਤੀ ਤੋਂ ਉਮੀਦਵਾਰੀ ਦਾ ਦਾਅਵਾ ਜਤਾ ਰਹੇ ਅੰਗਰੇਜ਼ ਸਿੰਘ ਦਿਉਣ ਜੋ ਪਿਛਲੇ 27 ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੀਆਂ ਤਨਦੇਹੀ ਨਾਲ ਸੇਵਾਵਾਂ ਨਿਭਾ ਰਹੇ ਹਨ, ਨੇ ਸ਼ੇਰੋਂ ਦੇ ਗੁਰਸਿੱਖ ਨੌਜਵਾਨ ਮੋਹਨਜੀਤ ਸਿੰਘ ਉੱਪਰ ਭਗਵੰਤ ਮਾਨ ਸਰਕਾਰ ਦੀ ਪੁਲਿਸ ਵਲੋਂ ਅਣਮਨੁੱਖੀ ਤਸ਼ੱਦਦ ਕਰਨ ਅਤੇ ਬੀਤੀ ਰਾਤ ਖੇਡਾਂ ਵਤਨ ਪੰਜਾਬ ਦੀਆਂ 2026 ਦੇ ਉਦਘਾਟਨੀ ਸਮਾਰੋਹ ਵਿਚ ਬਠਿੰਡਾ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਦੇ ਖ਼ਿਲਾਫ਼ ਆਪਣੀਆਂ ਹੱਕੀ ਮੰਗਾਂ ਲਈ ਵਿਰੋਧ ਕਰ ਰਹੇ ਅਧਿਆਪਕਾਂ ਉੱਪਰ ਪੁਲਿਸ ਵਲੋਂ ਲਾਠੀਚਾਰਜ ਕਰਕੇ ਗ੍ਰਿਫ਼ਤਾਰ ਕਰਨ ਲਈ ਦੋਵਾਂ ਘਟਨਾਵਾਂ ਦੀ ਨਿਖੇਧੀ ਕੀਤੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ’ਚ ਚਿੱਟੇ ਦੇ ਨਸ਼ੇ ਨੇ ਘਰ-ਘਰ ਸੱਥਰ ਵਿਛਾ ਦਿੱਤੇ ਹਨ । ਜੇਕਰ ਮੋਹਨਜੀਤ ਸਿੰਘ ਵਰਗੇ ਗੁਰਸਿੱਖ ਨੌਜਵਾਨ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਖ਼ਿਲਾਫ਼ ਬੋਲਦੇ ਹਨ ਤਾਂ ਉਨ੍ਹਾਂ ਨੂੰ ਪੁਲਿਸ ਦੇ ਤਸ਼ੱਦਦ ਦਾ ਸਾਹਮਣਾ ਕਰਨਾ ਪੈਂਦਾ ਹੈ । ਇੱਥੇ ਹੀ ਬਸ ਨਹੀਂ ਅਧਿਆਪਕ ਦਿਹਾੜੇ ’ਤੇ ਕੌਮ ਦੇ ਨਿਰਮਾਤਾ ਨੂੰ ਮਾਣ ਸਨਮਾਣ ਦੇਣ ਦੀ ਬਜਾਏ ਉਨ੍ਹਾਂ ਉੱਪਰ ਲਾਠੀਚਾਰਜ ਕਰਕੇ ਜਲੀਲ ਕੀਤਾ ਜਾਂਦਾ ਹੈ। ਇਸ ਤੋਂ ਮੰਦਭਾਗੀ ਗੱਲ ਸਾਡੇ ਪੰਜਾਬ ਲਈ ਹੋਰ ਕੀ ਹੋ ਸਕਦੀ ਹੈ। ਐਸੀਆਂ ਘਟਨਾਵਾਂ ਨਿੰਦਣਯੋਗ ਹਨ । ਉਨ੍ਹਾਂ ਕਿਹਾ ਕਿ ਮਾਨ ਸਰਕਾਰ ਹਰ ਫ਼ਰੰਟ ਉੱਪਰ ਫ਼ੇਲ੍ਹ ਹੋ ਚੁੱਕੀ ਹੈ ਅਤੇ ਪੰਜਾਬ ਧਰਨਿਆਂ ਦਾ ਗੜ੍ਹ ਬਣਦਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸੇਂਟ ਜੇਵੀਅਰਜ਼ ਕਾਨਵੈਂਟ ਸਕੂਲ, ਜੱਜਲ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ 8 ਨੂੰ ਮੌੜ ਮੰਡੀ ਵਿਖੇ ਲੱਗੇਗਾ ਵਿਸ਼ਾਲ ਰੁਜ਼ਗਾਰ ਕੈਂਪ
Ad Position 24