07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਵਿਖੇ ਮਨਾਇਆ ਅਧਿਆਪਕ ਦਿਵਸ

ਸੀਂਗੋ ਮੰਡੀ, 5 ਸਤੰਬਰ (ਪ੍ਰਿੰਸ ਗਰਗ)- ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ, ਸਤਿਕਾਰ ਅਤੇ ਖੁਸ਼ੀ ਨਾਲ ਮਨਾਇਆ ਗਿਆ। ਪ੍ਰੋਗਰਾਮ ਦੌਰਾਨ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਸੀਂਗੋ ਮੰਡੀ, 5 ਸਤੰਬਰ (ਪ੍ਰਿੰਸ ਗਰਗ)- ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ, ਸਤਿਕਾਰ ਅਤੇ ਖੁਸ਼ੀ ਨਾਲ ਮਨਾਇਆ ਗਿਆ। ਪ੍ਰੋਗਰਾਮ ਦੌਰਾਨ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ । ਇਸ ਉਪਰੰਤ ਸਕੂਲ ਦੀ ਪ੍ਰਿੰਸੀਪਲ ਮਧੂ ਬਾਂਸਲ ਨੇ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ । ਇਸ ਮੌਕੇ ਸਕੂਲ ਦੇ ਵੱਖ-ਵੱਖ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਅਧਿਆਪਕ ਦਿਵਸ ਨੂੰ ਹੋਰ ਵਿਸ਼ੇਸ਼ ਬਣਾਉਣ ਲਈ ਵਿਦਿਆਰਥੀਆਂ ਵਲੋਂ ਵੱਖ-ਵੱਖ ਵਿਸ਼ਿਆਂ ਦੇ ਅਧਿਆਪਕ ਬਣ ਕੇ ਕਲਾਸਾਂ ਵੀ ਲਗਾਈਆਂ ਗਈਆਂ। ਪੰਜਾਬੀ ਵਿਸ਼ੇ ਦੇ ਅਧਿਆਪਕ ਵਜੋਂ ਸਿਮਰਜੀਤ ਕੌਰ, ਅਰਸ਼ਦੀਪ ਕੌਰ , ਤਰਨਵੀਰ ਕੌਰ, ਜੋਤਵੀਰ ਕੌਰ, ਅਵਨੂਰ ਕੌਰ ਅਤੇ ਜੈਸਮੀਨ ਕੌਰ ਨੇ ਆਪਣੀ ਭੂਮਿਕਾ ਬਾਖੂਬੀ ਨਿਭਾਈ। ਇਸ ਗਤੀਵਿਧੀ ’ਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਨੂੰ ਧਿਆਨ ’ਚ ਰੱਖਦਿਆਂ ਤਰਨਵੀਰ ਕੌਰ, ਸਪੁੱਤਰੀ ਜਗਤਾਰ ਸਿੰਘ, ਪਿੰਡ ਕਲਾਲਵਾਲਾ, ਨੂੰ ਬੈਸਟ ਸਟੂਡੈਂਟ ਟੀਚਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ । ਇਸ ਤੋਂ ਬਾਅਦ ਪ੍ਰਿੰਸੀਪਲ ਮਧੂ ਬਾਂਸਲ ਅਤੇ ਸਮੂਹ ਸਟਾਫ਼ ਵਲੋਂ ਕੇਕ ਕੱਟ ਕੇ ਅਧਿਆਪਕ ਦਿਵਸ ਦੀ ਖੁਸ਼ੀ ਸਾਂਝੀ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਸੇਂਟ ਜੇਵੀਅਰਜ਼ ਕਾਨਵੈਂਟ ਸਕੂਲ, ਜੱਜਲ ਵਿਖੇ ਅਧਿਆਪਕ ਦਿਵਸ ਮਨਾਇਆ
Ad Position 24