07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕਰਾੜਵਾਲਾ ਵਿਖੇ ਅਧਿਆਪਕ ਦਿਵਸ ਮਨਾਇਆ

ਚਾਉਕੇ, 6 ਸਤੰਬਰ (ਮਨਜੀਤ ਸਿੰਘ ਘੜੈਲੀ)- ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਕਰਾੜਵਾਲਾ ਵਿਖੇ ‘ਅਧਿਆਪਕ ਦਿਵਸ’ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ’ਤੇ ਸਕੂਲ ਦੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਪ੍ਰਤੀ ਆਦਰ, ਸਤਿਕਾਰ ਅਤੇ ਧੰਨਵਾਦ ਪ੍ਰਗਟ ਕਰਨ ਲਈ ਇਕ ਪ੍ਰਭਾਵਸ਼ਾਲੀ ਅਤੇ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ ।

Ad Position 21
repet_subhas-goyals [Copy P29]
ਦੂਨ ਸਕੂਲ ਕਰਾੜਵਾਲਾ ਵਿਖੇ ਅਧਿਆਪਕ ਦਿਵਸ ਮੌਕੇ ਸੰਸਥਾ ਦੇ ਚੇਅਰਪਰਸਨ ਡਾ. ਚਰਨਜੀਤ ਕੌਰ ਢਿੱਲੋਂ ਦਾ ਸਨਮਾਨ ਕਰਨ ਸਮੇਂ ਵਿਦਿਆਰਥੀ । ਅਜੀਤ ਤਸਵੀਰ 07-09-2026
ਚਾਉਕੇ, 6 ਸਤੰਬਰ (ਮਨਜੀਤ ਸਿੰਘ ਘੜੈਲੀ)- ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਕਰਾੜਵਾਲਾ ਵਿਖੇ ‘ਅਧਿਆਪਕ ਦਿਵਸ’ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ’ਤੇ ਸਕੂਲ ਦੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਪ੍ਰਤੀ ਆਦਰ, ਸਤਿਕਾਰ ਅਤੇ ਧੰਨਵਾਦ ਪ੍ਰਗਟ ਕਰਨ ਲਈ ਇਕ ਪ੍ਰਭਾਵਸ਼ਾਲੀ ਅਤੇ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ । ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ । ਪ੍ਰੋਗਰਾਮ ਦੀ ਮੁੱਖ ਖਿੱਚ ਵਿਦਿਆਰਥੀਆਂ ਦੁਆਰਾ ਪੇਸ਼ ਕੀਤਾ ਗਿਆ ਇੱਕ ਵਿਸ਼ੇਸ਼ ਨਾਟਕ ਸੀ, ਜਿਸ ਵਿਚ ਅਧਿਆਪਕਾਂ ਦੇ ਸਮਾਜ ’ਚ ਅਹਿਮ ਯੋਗਦਾਨ, ਉਨ੍ਹਾਂ ਦੀ ਮਿਹਨਤ ਅਤੇ ਮਾਰਗਦਰਸ਼ਨ ਪ੍ਰਤੀ ਡੂੰਘੀ ਸ਼ਰਧਾ ਤੇ ਧੰਨਵਾਦ ਦੀ ਭਾਵਨਾ ਨੂੰ ਬਹੁਤ ਹੀ ਖ਼ੂਬਸੂਰਤ ਢੰਗ ਨਾਲ ਦਰਸਾਇਆ ਗਿਆ । ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਅਧਿਆਪਕਾਂ ਦੇ ਸਨਮਾਨ ’ਚ ਪ੍ਰੇਰਨਾਦਾਇਕ ਵਿਚਾਰ ਤੇ ਸ਼ਲਾਘਾਯੋਗ ਕੋਟਸ ਸਾਂਝੇ ਕੀਤੇ ਅਤੇ ਉਨ੍ਹਾਂ ਲਈ ਮਨੋਰੰਜਕ ਖੇਡਾਂ ਦਾ ਵੀ ਆਯੋਜਨ ਕੀਤਾ, ਜਿਸ ਵਿਚ ਸਾਰੇ ਅਧਿਆਪਕਾਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ। ਸਕੂਲ ਦੀ ਮੈਡਮ ਚੇਅਰਪਰਸਨ ਡਾ. ਚਰਨਜੀਤ ਢਿੱਲੋਂ ਨੇ ਸਮੂਹ ਅਧਿਆਪਕਾਂ ਦੀ ਅਨਥੱਕ ਮਿਹਨਤ, ਲਗਨ ਅਤੇ ਸਮਰਪਣ ਭਾਵਨਾ ਦੀ ਭਰਪੂਰ ਸ਼ਲਾਘਾ ਕੀਤੀ । ਉਨ੍ਹਾਂ ਕਿਹਾ ਕਿ ਅਧਿਆਪਕ ਹੀ ਸਮਾਜ ਦੇ ਅਸਲ ਨਿਰਮਾਤਾ ਹਨ ਜੋ ਬੱਚਿਆਂ ਦੇ ਭਵਿੱਖ ਨੂੰ ਸੁਚੱਜੀ ਦਿਸ਼ਾ ਪ੍ਰਦਾਨ ਕਰਦੇ ਹਨ। ਸਕੂਲ ਦੇ ਪ੍ਰਿੰਸੀਪਲ ਮੈਡਮ ਮੀਨਾਕਸ਼ੀ ਚੌਧਰੀ ਨੇ ਸਮੂਹ ਅਧਿਆਪਕਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਪ੍ਰਤੀ ਆਪਣਾ ਡੂੰਘਾ ਲਗਾਅ ਪ੍ਰਗਟ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਦੁਆਰਾ ਅਧਿਆਪਕ ਦਿਵਸ ਨੂੰ ਯਾਦਗਾਰੀ ਬਣਾਉਣ ਲਈ ਕੀਤੇ ਗਏ ਉਪਰਾਲੇ ਦੀ ਵੀ ਸ਼ਲਾਘਾ ਕੀਤੀ। ਪ੍ਰੋਗਰਾਮ ਦੇ ਅੰਤ ’ਚ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ ।
Ad Position 22
No active advertisement
ਪਿਛਲੀ ਖ਼ਬਰ ਜੰਡਾਂਵਾਲਾ ’ਚ 20 ਨੂੰ ਹੋਵੇਗੀ ‘ਪੰਜਾਬ ਸੀਨੀਅਰ ਸਰਕਲ ਸਟਾਈਲ ਕਬੱਡੀ ਚੈਂਪੀਅਨਸ਼ਿਪ’ ਅਗਲੀ ਖ਼ਬਰ ਸਹਿਕਾਰੀ ਸਭਾ ਨੇ ਸਮਾਗਮ ਕਰ ਕੇ ਖੇਤੀ ਸੰਦਾਂ ਦੀ ਕੀਤੀ ਸ਼ੁਰੂਆਤ
Ad Position 24