07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਜ਼ਿਲ੍ਹਾ ਪ੍ਰਧਾਨ ਮਲੂਕਾ ਨੇ ਗੁਰਬਿੰਦਰ ਭਗਤਾ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ -ਹਲਕਾ ਰਾਮਪੁਰਾ ਫੂਲ ਦਾ ਕਨਵੀਨਰ ਕੀਤਾ ਨਿਯੁਕਤ

ਬਠਿੰਡਾ , 6 ਸਤੰਬਰ ( ਵਲ੍ਹਾਣ ): ਭਾਰਤੀ ਜਨਤਾ ਪਾਰਟੀ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਵਲੋਂ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਨਿਯੁਕਤੀ ਕਰਦਿਆਂ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਭਗਤਾ ਨੂੰ ਹਲਕਾ ਰਾਮਪੁਰਾ ਫੂਲ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਮਲੂਕਾ ਵਲੋਂ ਜਥੇਬੰਦੀ ਦੇ ਵਿਸਥਾਰ ਤਹਿਤ ਗੁਰਬਿੰਦਰ ਸਿੰਘ ਭਗਤਾ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ ।

Ad Position 21
repet_subhas-goyals [Copy P29]
ਗੁਰਬਿੰਦਰ ਸਿੰਘ ਭਗਤਾ 07-09-2026
ਬਠਿੰਡਾ , 6 ਸਤੰਬਰ ( ਵਲ੍ਹਾਣ ): ਭਾਰਤੀ ਜਨਤਾ ਪਾਰਟੀ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਵਲੋਂ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਨਿਯੁਕਤੀ ਕਰਦਿਆਂ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਭਗਤਾ ਨੂੰ ਹਲਕਾ ਰਾਮਪੁਰਾ ਫੂਲ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਮਲੂਕਾ ਵਲੋਂ ਜਥੇਬੰਦੀ ਦੇ ਵਿਸਥਾਰ ਤਹਿਤ ਗੁਰਬਿੰਦਰ ਸਿੰਘ ਭਗਤਾ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ । ਉਹ ਹਲਕਾ ਰਾਮਪੁਰਾ ਫੂਲ ਵਿਚ ਪਾਰਟੀ ਦੀਆਂ ਸਿਆਸੀ ਅਤੇ ਜਥੇਬੰਦਕ ਸਰਗਰਮੀਆਂ ਨੂੰ ਆਪਣੀ ਦੇਖ - ਰੇਖ ਹੇਠ ਅੱਗੇ ਵਧਾਉਣਗੇ । ਉਨ੍ਹਾਂ ਦੱਸਿਆ ਕਿ ਹਲਕੇ ਦੇ ਸਮੂਹ ਮੰਡਲ ਪ੍ਰਧਾਨਾਂ , ਜਨਰਲ ਸਕੱਤਰਾਂ ਅਤੇ ਵੱਖ - ਵੱਖ ਵਿੰਗਾਂ ਦੇ ਪ੍ਰਧਾਨ ਪਾਰਟੀ ਦੀ ਮਜ਼ਬੂਤੀ ਲਈ ਗੁਰਬਿੰਦਰ ਸਿੰਘ ਭਗਤਾ ਦੀ ਅਗਵਾਈ ਹੇਠ ਇੱਕਜੁੱਟ ਹੋ ਕੇ ਕੰਮ ਕਰਨਗੇ । ਭਾਜਪਾ ਵਲੋਂ ਉਲੀਕੀ ਗਈ ਨਸ਼ਾ ਵਿਰੋਧੀ ਯਾਤਰਾ ਦੇ ਪ੍ਰਬੰਧਾਂ ਵਿਚ ਵੀ ਉਨ੍ਹਾਂ ਦੀ ਅਹਿਮ ਭੂਮਿਕਾ ਰਹੇਗੀ । ਗੁਰਬਿੰਦਰ ਸਿੰਘ ਭਗਤਾ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਉਹ ਪਹਿਲਾਂ ਵੀ ਲੰਮਾ ਸਮਾਂ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਨਿਭਾ ਚੁੱਕੇ ਹਨ । ਉਨ੍ਹਾਂ ਦੇ ਸਿਆਸੀ ਤਜਰਬੇ ਅਤੇ ਜ਼ਮੀਨੀ ਪੱਧਰ ’ ਤੇ ਵਰਕਰਾਂ ਨਾਲ ਮਜ਼ਬੂਤ ਰਾਬਤੇ ਦਾ ਪਾਰਟੀ ਨੂੰ ਲਾਭ ਮਿਲੇਗਾ । ਨਵ - ਨਿਯੁਕਤ ਕਨਵੀਨਰ ਗੁਰਬਿੰਦਰ ਸਿੰਘ ਭਗਤਾ ਨੇ ਇਸ ਜ਼ਿੰਮੇਵਾਰੀ ਲਈ ਸੂਬਾ ਲੀਡਰਸ਼ਿਪ ਅਤੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਸ੍ਰੀ ਕ੍ਰਿਸ਼ਨ ਜਨਮ ਉਤਸਵ ਨੂੰ ਸਮਰਪਿਤ ਕੱਢੀ ਸ਼ੋਭਾ ਯਾਤਰਾ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਮੈਗਾ ਪਲੇਸਮੈਂਟ ਡਰਾਈਵ ’ਚ ਚੁਣੇ ਗਏ ਵਿਦਿਆਰਥੀਆਂ ਨੂੰ ਨਿਯੁਕਤੀ ਪੱਤਰ ਵੰਡੇ
Ad Position 24