ਦੀਪ ਇੰਸਟੀਚਿਊਟ ਆਫ਼ ਨਰਸਿੰਗ ਲਹਿਰਾ ਮੁਹੱਬਤ ਵਿਖੇ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਸਮਾਗਮ
ਲਹਿਰਾ ਮੁਹੱਬਤ, 6 ਸਤੰਬਰ (ਸੁਖਪਾਲ ਸਿੰਘ ਸੁੱਖੀ)-ਦੀਪ ਇੰਸਟੀਚਿਊਟ ਆਫ਼ ਨਰਸਿੰਗ ਐਂਡ ਮੈਡੀਕਲ ਸਾਇੰਸ ਲਹਿਰਾ ਮੁਹੱਬਤ ਵਿਖੇ ਅਧਿਆਪਕ ਦਿਵਸ ਮੌਕੇ ਕਾਲਜ ਵਲੋਂ ਵਿਸ਼ੇਸ਼ ਸਮਾਗਮ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਰਸਵਤੀ ਵੰਦਨਾ ਨਾਲ ਹੋਈ ਤੇ ਨਰਸਿੰਗ ਦੇ ਵਿਦਿਆਰਥੀਆਂ ਨੇ ਕਵਿਤਾਵਾਂ, ਭਾਸ਼ਣ, ਗੀਤ ਤੇ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ।
ਲਹਿਰਾ ਮੁਹੱਬਤ, 6 ਸਤੰਬਰ (ਸੁਖਪਾਲ ਸਿੰਘ ਸੁੱਖੀ)-ਦੀਪ ਇੰਸਟੀਚਿਊਟ ਆਫ਼ ਨਰਸਿੰਗ ਐਂਡ ਮੈਡੀਕਲ ਸਾਇੰਸ ਲਹਿਰਾ ਮੁਹੱਬਤ ਵਿਖੇ ਅਧਿਆਪਕ ਦਿਵਸ ਮੌਕੇ ਕਾਲਜ ਵਲੋਂ ਵਿਸ਼ੇਸ਼ ਸਮਾਗਮ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਰਸਵਤੀ ਵੰਦਨਾ ਨਾਲ ਹੋਈ ਤੇ ਨਰਸਿੰਗ ਦੇ ਵਿਦਿਆਰਥੀਆਂ ਨੇ ਕਵਿਤਾਵਾਂ, ਭਾਸ਼ਣ, ਗੀਤ ਤੇ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ। ਜੀ.ਐਨ.ਐਮ ਤੇ ਏ.ਐਨ.ਐਮ ਦੀਆਂ ਵਿਦਿਆਰਥਣਾਂ ਵਲੋਂ ਕੇਕ ਕੱਟਣ ਤੋਂ ਬਾਅਦ ਆਪਣੇ ਅਧਿਆਪਕਾਂ ਨੂੰ ਫੁੱਲ ਤੇ ਯਾਦਗਾਰੀ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਮਨਦੀਪ ਸਿੰਘ ਢਿੱਲੋਂ ਨੇ ਅਧਿਆਪਕ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਵਿਚ ਵਿਸ਼ੇਸ਼ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਅਧਿਆਪਕਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸਮਾਗਮ ਦੇ ਅਖੀਰ ਵਿਚ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਮਿਲ ਕੇ ਖ਼ੁਸ਼ੀ ਸਾਂਝੀ ਕੀਤੀ ਤੇ ਸਮਾਗਮ ਯਾਦਗਾਰੀ ਹੋ ਨਿੱਬੜਿਆ।