06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਰੌਇਲ ਕਾਲਜ ਬੋੜਾਵਾਲ ਵਿਖੇ ਆਈ. ਸੀ. ਆਈ. ਸੀ. ਆਈ. ਬੈਂਕ ਵਲੋਂ ਪਲੇਸਮੈਂਟ ਡਰਾਈਵ ਕੈਂਪ ਕੱਲ੍ਹ

ਬੁਢਲਾਡਾ, 6 ਸਤੰਬਰ (ਸਵਰਨ ਸਿੰਘ ਰਾਹੀ)- ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ 8 ਸਤੰਬਰ ਨੂੰ ਆਈ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਬੁਢਲਾਡਾ, 6 ਸਤੰਬਰ (ਸਵਰਨ ਸਿੰਘ ਰਾਹੀ)- ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ 8 ਸਤੰਬਰ ਨੂੰ ਆਈ.ਸੀ.ਆਈ.ਸੀ.ਆਈ. ਬੈਂਕ ਵਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਪਲੇਸਮੈਂਟ ਡਰਾਈਵ ਕੈਂਪ ਲਗਾਇਆ ਜਾ ਰਿਹਾ ਹੈ। ਇਸ ਪਲੇਸਮੈਂਟ ਡਰਾਈਵ ਦੌਰਾਨ ਰਿਲੇਸ਼ਨਸ਼ਿਪ ਮੈਨੇਜਰ ਦੇ ਅਹੁਦੇ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ, ਜਿਸ ਲਈ ਘੱਟੋ-ਘੱਟ ਯੋਗਤਾ ਗਰੈਜੂਏਸ਼ਨ ਹੋਵੇਗੀ ਜਦਕਿ 25 ਸਾਲ ਤੋਂ ਘੱਟ ਉਮਰ ਵਾਲੇ ਪਾਸ-ਆਊਟ ਵਿਦਿਆਰਥੀ ਇਸ ਮੌਕੇ ਦਾ ਲਾਭ ਲੈ ਸਕਣਗੇ । ਕਾਲਜ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਨੇ ਕਿਹਾ ਕਿ ਅਜਿਹੇ ਕੈਂਪ ਵਿਦਿਆਰਥੀਆਂ ਨੂੰ ਸਿੱਧੇ ਤੌਰ ’ਤੇ ਉਦਯੋਗ ਜਗਤ ਨਾਲ ਜੋੜਨ ਅਤੇ ਉਨ੍ਹਾਂ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ । ਉਨ੍ਹਾਂ ਦੱਸਿਆ ਕਿ ਬੀ.ਏ., ਬੀ.ਸੀ.ਏ, ਬੀ.ਕਾਮ, ਐਮ.ਏ., ਪੀ.ਜੀ.ਡੀ.ਸੀ.ਏ., ਐਮ.ਐਸ.ਸੀ., ਬੀ.ਲਿਬ. ਅਤੇ ਐਮ.ਲਿਬ. ਆਦਿ ਕੋਰਸਾਂ ਦੇ ਪਾਸ-ਆਊਟ ਵਿਦਿਆਰਥੀ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇੰਟਰਵਿਊ ਤੋਂ ਇੱਕ ਦਿਨ ਪਹਿਲਾਂ 7 ਸਤੰਬਰ ਨੂੰ ਕਾਲਜ ’ਚ ਇੰਟਰਵਿਊ ਲਈ ਰਿਹਰਸਲ ਵੀ ਕਰਵਾਈ ਜਾਵੇਗੀ । ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਕਿਹਾ ਕਿ ਰੌਇਲ ਗਰੁੱਪ ਆਫ਼ ਕਾਲਜਿਜ਼ ਦਾ ਮਿਸ਼ਨ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਣ ਦੇ ਨਾਲ ਨਾਲ ਚੰਗੀ ਨੌਕਰੀ ਦੇ ਯੋਗ ਬਣਾਉਣਾ ਵੀ ਹੈ ।
Ad Position 22
No active advertisement
ਪਿਛਲੀ ਖ਼ਬਰ ਮਾਊਂਟ ਲਿਟਰਾ ਜ਼ੀ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਸਰਕਾਰ ਕੇਂਦਰੀ ਗ੍ਰਾਂਟਾਂ ਨੂੰ ਪ੍ਰਾਪਤੀ ਦੱਸਣ ਦੀ ਬਜਾਏ ਬੁਨਿਆਦੀ ਸਮੱਸਿਆਵਾਂ ਦਾ ਹੱਲ ਕਰੇ- ਦਾਤੇਵਾਸ
Ad Position 24