ਜ਼ਿਲ੍ਹੇ ’ਚ ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ ਐਸ.ਆਈ.ਆਰ ਕੈਂਪ
ਬਠਿੰਡਾ, 6 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸਆਈਆਰ) 2026 ਤਹਿਤ ਜ਼ਿਲ੍ਹਾ ਬਠਿੰਡਾ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਭਾਰਤ ਚੋਣ ਕਮਿਸ਼ਨ ਵਲੋਂ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਦੇ ਦੂਜੇ ਪੜ੍ਹਾਅ ਤਹਿਤ ਨੋਟਿਸ ਫੇਜ਼/ਦਾਅਵੇ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੇ ਕੰਮ ਵਿਚ ਲੱਗੇ ਬੀ.
ਬਠਿੰਡਾ, 6 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸਆਈਆਰ) 2026 ਤਹਿਤ ਜ਼ਿਲ੍ਹਾ ਬਠਿੰਡਾ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਭਾਰਤ ਚੋਣ ਕਮਿਸ਼ਨ ਵਲੋਂ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਦੇ ਦੂਜੇ ਪੜ੍ਹਾਅ ਤਹਿਤ ਨੋਟਿਸ ਫੇਜ਼/ਦਾਅਵੇ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੇ ਕੰਮ ਵਿਚ ਲੱਗੇ ਬੀ.ਐਲ.ਓਜ਼ ਨੂੰ ਨਿਰਦੇਸ਼ ਦਿੱਤੇ ਕਿ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਦੇ ਦੂਜੇ ਪੜਾਅ ਦੇ ਕੰਮ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਪੈਸ਼ਲ ਕੈਂਪਾਂ ਦੌਰਾਨ ਵੋਟਰਾਂ ਦੀ ਸੁਵਿਧਾ ਲਈ ਸਾਰੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.) ਵਲੋਂ ਕੈਂਪਾਂ ਵਿਚ ਮੌਜੂਦ ਰਹਿ ਕੇ ਵੋਟਰਾਂ ਦੇ ਲੋੜੀਂਦੇ ਫਾਰਮ ਭਰ ਕੇ ਮੌਕੇ ’ਤੇ ਹੀ ਆਪਣੇ ਕੋਲ ਜਮ੍ਹਾ ਕਰਵਾਏ ਗਏ। ਇਨ੍ਹਾਂ ਵਿਚ ਨਵੀਂ ਵੋਟ ਲਈ ਫਾਰਮ ਨੰਬਰ 6, ਐਨ.ਆਰ.ਆਈ. ਵੋਟਰ ਵਜੋਂ ਦਰਜ ਹੋਣ ਲਈ ਫਾਰਮ ਨੰਬਰ 6-ਏ ਅਤੇ ਪਤਾ ਬਦਲਣ, ਸ਼ਿਫਟਿੰਗ ਜਾਂ ਵੇਰਵਿਆਂ ਵਿਚ ਸੁਧਾਰ ਲਈ ਫਾਰਮ ਨੰਬਰ 8 ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਵੋਟਰ ਕਾਰਡ, ਵੋਟਰ ਸੇਵਾਵਾਂ ਅਤੇ ਐਸ.ਆਈ.ਆਰ. ਪ੍ਰਕਿਰਿਆ ਨਾਲ ਸਬੰਧਿਤ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਜ਼ਿਲ੍ਹਾ ਅਤੇ ਵਿਧਾਨ ਸਭਾ ਚੋਣ ਹਲਕਾ ਪੱਧਰ ’ਤੇ ਬਣੇ ਹੈਲਪਡੈਸਕ ਤੋਂ ਇਲਾਵਾ ਟੋਲ-ਫ੍ਰੀ ਵੋਟਰ ਹੈਲਪਲਾਈਨ ਨੰਬਰ 1950 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।