09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਪਿੰਡ ਮਹਿਰਾਜ ਵਿਖੇ ਮੁੱਖ ਮੰਤਰੀ ਦੀ ਲੋਕ ਮਿਲਣੀ ਰੱਦ, ਸਿਆਸੀ ਹਲਕਿਆਂ ’ਚ ਚਰਚਾ ਇੱਕ ਹਫ਼ਤੇ ਤੋਂ ਚੱਲ ਰਹੀਆਂ ਤਿਆਰੀਆਂ ਨੂੰ ਆਖ਼ਰੀ ਮੌਕੇ ’ ਤੇ ਲੱਗੀ ਬ੍ਰੇਕ

ਮਹਿਰਾਜ, 7 ਸਤੰਬਰ (ਸੁਖਪਾਲ ਮਹਿਰਾਜ)- ਪੰਜਾਬ ਦੇ ਸਭ ਤੋਂ ਵੱਡੇ ਪਿੰਡ ਮਹਿਰਾਜ ਵਿਖੇ ਅੱਜ 7 ਸਤੰਬਰ ਨੂੰ ਹੋਣ ਵਾਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕ ਮਿਲਣੀ ਅਚਾਨਕ ਰੱਦ ਹੋਣ ਨਾਲ ਜਿੱਥੇ ਪਾਰਟੀ ਵਰਕਰਾਂ ’ਚ ਨਿਰਾਸ਼ਾ ਵੇਖਣ ਨੂੰ ਮਿਲ ਰਹੀ ਹੈ, ਉੱਥੇ ਹੀ ਮਿਲਣੀ ਦੇ ਰੱਦ ਹੋਣ ਨੂੰ ਲੈ ਕੇ ਹਲਕੇ ਦੇ ਲੋਕ ਕਈ ਤਰ੍ਹਾਂ ਦੀਆਂ ਕਿਆਸਰਾਈਆਂ ਲਗਾ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਪਿਛਲੇ ਕਰੀਬ ਇਕ ਹਫ਼ਤੇ ਤੋਂ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਸਮੇਤ ਪਾਰਟੀ ਵਰਕਰਾਂ ਵਲੋਂ ਜ਼ੋਰਦਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਮਹਿਰਾਜ, 7 ਸਤੰਬਰ (ਸੁਖਪਾਲ ਮਹਿਰਾਜ)- ਪੰਜਾਬ ਦੇ ਸਭ ਤੋਂ ਵੱਡੇ ਪਿੰਡ ਮਹਿਰਾਜ ਵਿਖੇ ਅੱਜ 7 ਸਤੰਬਰ ਨੂੰ ਹੋਣ ਵਾਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕ ਮਿਲਣੀ ਅਚਾਨਕ ਰੱਦ ਹੋਣ ਨਾਲ ਜਿੱਥੇ ਪਾਰਟੀ ਵਰਕਰਾਂ ’ਚ ਨਿਰਾਸ਼ਾ ਵੇਖਣ ਨੂੰ ਮਿਲ ਰਹੀ ਹੈ, ਉੱਥੇ ਹੀ ਮਿਲਣੀ ਦੇ ਰੱਦ ਹੋਣ ਨੂੰ ਲੈ ਕੇ ਹਲਕੇ ਦੇ ਲੋਕ ਕਈ ਤਰ੍ਹਾਂ ਦੀਆਂ ਕਿਆਸਰਾਈਆਂ ਲਗਾ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਪਿਛਲੇ ਕਰੀਬ ਇਕ ਹਫ਼ਤੇ ਤੋਂ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਸਮੇਤ ਪਾਰਟੀ ਵਰਕਰਾਂ ਵਲੋਂ ਜ਼ੋਰਦਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਲੋਕ ਮਿਲਣੀ ਲਈ ਗ੍ਰਾਮ ਸਭਾ ਦੇ ਨਾਲ ਲੱਗਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਗਰਾਊਂਡ ਵਾਲੀ ਜਗ੍ਹਾ ’ਤੇ ਵਿਸ਼ਾਲ ਪੰਡਾਲ ਲਗਾਇਆ ਗਿਆ ਸੀ, ਪਿੰਡ ਨੂੰ ਸਵਾਗਤੀ ਫਲੈਕਸੀਆਂ ਨਾਲ ਸਜਾਇਆ ਗਿਆ ਅਤੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਸਮੇਤ ਹੋਰ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਸੀ। ਮਾਰਕਫੈੱਡ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਵਲੋਂ ਵੀ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਸੀ। ਬੀਤੇ ਕੱਲ੍ਹ ਦੀ ਦੇਰ ਸ਼ਾਮ ਤੱਕ ਤਿਆਰੀਆਂ ਪੂਰੇ ਜੋਬਨ ’ਤੇ ਸਨ ਤੇ ਹਲਕੇ ਅੰਦਰ ਟਿਕਟ ਦੇ ਸਾਰੇ ਹੀ ਦਾਵੇਦਾਰਾਂ ਵਲੋਂ ਆਪਣਾ ਪੱਲੜਾ ਭਾਰੀ ਵਿਖਾਉਣ ਲਈ ਪੂਰਾ ਤਾਣ ਲਗਾਇਆ ਜਾ ਰਿਹਾ ਸੀ ਤੇ ਫਲੈਕਸੀਆਂ ਲਗਾਉਣ ਅਤੇ ਹੋਰ ਪ੍ਰਬੰਧਾਂ ਨੂੰ ਲੈ ਕੇ ਦੋਵੇਂ ਹੀ ਧੜ੍ਹਿਆਂ ਦੇ ਵਰਕਰਾਂ ਵਿੱਚ ਕੁਝ ਤਕਰਾਰ ਹੋਣ ਦੀਆਂ ਅਫ਼ਵਾਹਾਂ ਵੀ ਸੁਣਨ ’ਚ ਆਈਆਂ ਸਨ, ਪ੍ਰੰਤੂ ਦੇਰ ਰਾਤ ਸ਼ੋਸ਼ਲ ਮੀਡੀਆ ’ਤੇ ਇਹ ਖਬਰ ਤੇਜੀ ਨਾਲ ਵਾਇਰਲ ਹੋ ਗਈ ਕਿ ਮੁੱਖ ਮੰਤਰੀ ਦੀ ਫੇਰੀ ਰੱਦ ਹੋ ਗਈ ਹੈ। ਪੰਡਾਲ ਨੂੰ ਖੂਬਸੂਰਤ ਦੇ ਦਿਲ ਖਿੱਚਵਾਂ ਬਣਾਉਣ ਲਈ ਕਈ ਦਿਨ੍ਹਾਂ ਤੋਂ ਚੱਲ ਰਹੀਆਂ ਤਿਆਰੀਆਂ ਅਚਾਨਕ ਰੁਕ ਗਈਆਂ ਤੇ ਸਵੇਰ ਹੁੰਦਿਆਂ ਹੀ ਸਵਾਗਤ ਲਈ ਲਗਾਈਆਂ ਗਈਆਂ ਫਲੈਕਸੀਆਂ ਉਤਾਰਨ ਦਾ ਕੰਮ ਸ਼ੁਰੂ ਹੋ ਗਿਆ। ਮੁੱਖ ਮੰਤਰੀ ਦੀ ਮਹਿਰਾਜ਼ ਫੇਰੀ ਨੂੰ ਲੈ ਕੇ ਸਥਾਨਕ ਵਾਸੀਆਂ ਨੂੰ ਕਾਫੀ ਉਮੀਦਾਂ ਸਨ ਪ੍ਰੰਤੂ ਜਿਵੇਂ ਹੀ ਲੋਕਾ ਨੂੰ ਸਮਾਗਮ ਰੱਦ ਹੋਣ ਬਾਰੇ ਜਾਣਕਾਰੀ ਪ੍ਰਾਪਤ ਹੋਈ ਤਾਂ ਪਿੰਡ ਵਾਸੀਆਂ ਦੇ ਮਨ੍ਹਾਂ ਚ ਇਹ ਸਵਾਲ ਗੂਜਣ ਲੱਗ ਗਿਆ ਕਿ ਆਖਿਰ ਅਜਿਹੇ ਕੀ ਕਾਰਨ ਹੋ ਸਕਦੇ ਹਨ ਕਿ ਆਖਰੀ ਸਮੇਂ ’ਤੇ ਪ੍ਰੋਗਰਾਮ ਰੱਦ ਕਰਨਾ ਪਿਆ । ਸਮਾਗਮ ਰੱਦ ਹੋਣ ਕਾਰਨ ਜਿੱਥੇ ਸੱਤਾਧਾਰੀ ਧਿਰ ਨਾਲ ਜੁੜੇ ਲੋਕ ਨਿਰਾਸ਼ ਹੋਏ ਹਨ ਉੱਥੇ ਹੀ ਵਿਰੋਧੀ ਪਾਰਟੀਆਂ ਦੇ ਵਰਕਰ ਸ਼ੋਸ਼ਲ ਮੀਡੀਆ ’ਤੇ ਚਟਕਾਰੇ ਲੈ ਰਹੇ ਹਨ। ਮੁੱਖ ਮੰਤਰੀ ਦਾ ਦੌਰਾ ਰੱਦ ਹੋਣ ਦੇ ਕਾਰਨ ਭਾਵੇਂ ਕੋਈ ਵੀ ਰਹੇ ਹੋਣ ਪ੍ਰੰਤੂ ਇਸ ਸਬੰਧੀ ਲੋਕਾਂ ਦੀ ਆਪੋ ਆਪਣੀ ਧਾਰਨਾ ਹੈ। ਹਲਕਾ ਰਾਮਪੁਰਾ ਫੂਲ ਦੀ ਸਿਆਸਤ ’ਚ ਦਿਲਚਸਪੀ ਰੱਖਣ ਵਾਲੇ ਕੁਝ ਲੋਕ ਜਿੱਥੇ ਦੋਰਾ ਰੱਦ ਹੋਣ ਨੂੰ ਸਥਾਨਕ ਆਗੂਆਂ ਦੀ ਆਪਸੀ ਖਿੱਚੋਤਾਣ ਨਾਲ ਜੋੜ ਕੇ ਵੇਖ ਰਹੇ ਹਨ ਉੱਥੇ ਹੀ ਕੁੱਝ ਲੋਕਾਂ ਦਾ ਮੰਨਣ ਹੈ ਕਿ ਮੁੱਖ ਮੰਤਰੀ ਦੇ ਕਾਫੀ ਰੁਝੇਵੇਂ ਹੁੰਦੇ ਹਨ ਤੇ ਹੋ ਸਕਦਾ ਹੈ ਕਿ ਕੋਈ ਜਰੂਰੀ ਕੰਮ ਅਚਾਨਕ ਨਿੱਕਲ ਆਇਆ ਹੋਵੇ । ਕੀ ਕਹਿੰਦੇ ਹਨ ਵਿਧਾਇਕ ਸਿੱਧੂ ਤੇ ਚੇਅਰਮੈਨ ਮਾਨ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਦੇ ਰੁਝੇਵਿਆਂ ਨੂੰ ਦੇਖਦੇ ਹੋਏ ਮਹਿਰਾਜ ਦਾ ਸਮਾਗਮ ਰੱਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਅਤੇ ਛੇਤੀ ਹੀ ਇਸੇ ਜਗ੍ਹਾ ’ਤੇ ਲੋਕ ਮਿਲਣੀ ਕਰਵਾਈ ਜਾਵੇਗੀ, ਜਿਸ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕੀਤੇ ਜਾਣਗੇ । ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਦੇ ਰੁਝੇਵਿਆਂ ਕਾਰਨ ਮਹਿਰਾਜ ਵਿਖੇ ਰੱਖਿਆ ਸਮਾਗਮ ਰੱਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਲੋਕ ਮਿਲਣੀਆਂ ਕਰਵਾਈਆਂ ਜਾਣਗੀਆਂ ।
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਹਾਈਵੇਅ ਦੇ ਡਰੇਨ ’ਚ ਕਈ ਦਿਨਾਂ ਤੋਂ ਭਰਿਆ ਗੰਦਾ ਪਾਣੀ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਬਿਮਾਰੀਆਂ ਫੈਲਣ ਦਾ ਖ਼ਤਰਾ... ਅਗਲੀ ਖ਼ਬਰ ਬਠਿੰਡਾ ਪੁਲਿਸ ਵਲੋਂ ਕਾਰ ਚੋਰੀ ਦੇ ਮਾਮਲੇ ’ਚ ਅਣਪਛਾਤੇ ਵਿਅਕਤੀ ’ਤੇ ਮੁਕੱਦਮਾ ਦਰਜ
Ad Position 24