08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ ਵਲੋਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ

ਤਲਵੰਡੀ ਸਾਬੋ, 7 ਸਤੰਬਰ (ਰਣਜੀਤ ਸਿੰਘ ਰਾਜੂ)- ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ, ਪੰਜਾਬੀ ਯੂਨੀਵਰਸਿਟੀ ਕੈਂਪਸ, ਤਲਵੰਡੀ ਸਾਬੋ ਵਿਖੇ ਸੈਸ਼ਨ 2026-27 ਦੌਰਾਨ ਬੀ. ਟੈੱਕ.

Ad Position 21
repet_subhas-goyals [Copy P29]
ਯਾਦਵਿੰਦਰਾ ਇੰਜਨੀਅਰਿੰਗ ਵਿਭਾਗ ਵਲੋਂ ਕਰਵਾਏ ਓਰੀਐਂਟੇਸ਼ਨ ਪ੍ਰੋਗਰਾਮ ਦੀ ਤਸਵੀਰ। ਤਸਵੀਰ: ਰਾਜੂ 08-09-2026
ਤਲਵੰਡੀ ਸਾਬੋ, 7 ਸਤੰਬਰ (ਰਣਜੀਤ ਸਿੰਘ ਰਾਜੂ)- ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ, ਪੰਜਾਬੀ ਯੂਨੀਵਰਸਿਟੀ ਕੈਂਪਸ, ਤਲਵੰਡੀ ਸਾਬੋ ਵਿਖੇ ਸੈਸ਼ਨ 2026-27 ਦੌਰਾਨ ਬੀ.ਟੈੱਕ., ਡਿਪਲੋਮਾ, ਐਮ.ਸੀ.ਏ. ਅਤੇ ਬੀ.ਸੀ.ਏ. ਕੋਰਸਾਂ ਦੇ ਪਹਿਲੇ ਸਾਲ ਵਿਚ ਦਾਖਲ ਹੋਏ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਡਾ. ਨਵਦੀਪ ਗੋਇਲ ਪ੍ਰੋਫੈਸਰ ਤੇ ਮੁਖੀ ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ ਦੇ ਸੁਆਗਤੀ ਭਾਸ਼ਣ ਨਾਲ ਹੋਈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਿਭਾਗ ਅਤੇ ਕੈਂਪਸ ਦਾ ਹਿੱਸਾ ਬਣਨ ’ਤੇ ਵਧਾਈ ਦਿੰਦਿਆਂ ਸੱਦਾ ਦਿੱਤਾ ਕਿ ਉਹ ਵਿਭਾਗ ਦੇ ਬਹੁਤ ਹੀ ਯੋਗ ਅਤੇ ਤਜ਼ਰਬੇਕਾਰ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਪ੍ਰੇਰਨਾ ਸਦਕਾ ਗੇਟ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਨ ਵਰਗੇ ਟੀਚੇ ਹਾਸਿਲ ਕਰਨ ਲਈ ਸਿਰਤੋੜ ਯਤਨ ਕਰਨ। ਕੈਂਪਸ ਡਾਇਰੈਕਟਰ ਪ੍ਰੋ. ਅਮਨਦੀਪ ਸਿੰਘ ਨੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ਸ਼ੁਭ ਇੱਛਾਵਾਂ ਭੇਜਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਡਾ. ਗਗਨਦੀਪ ਕੌਸ਼ਲ ਐਸੋਸੀਏਟ ਪ੍ਰੋਫੈਸਰ ਵਲੋਂ ਵਿਦਿਆਰਥੀਆਂ ਨੂੰ ਅਕਾਦਮਿਕ ਕਾਰਜਾਂ, ਪੜ੍ਹਾਈ ਦੇ ਢੰਗ ਅਤੇ ਵਿਭਾਗ ਵਿੱਚ ਉਪਲਬਧ ਵੱਖ-ਵੱਖ ਤਰ੍ਹਾਂ ਦੀਆਂ ਸਹੂਲਤਾਂ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ ਗਿਆ। ਉਨ੍ਹਾਂ ਨੇ ਕਾਲਜ ਵਿਚ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੀਆਂ ਵੱਖ-ਵੱਖ ਗਤੀਵਿਧੀਆਂ ਨੂੰ ਪ੍ਰਫੁੱਲਤ ਕਰਨ ਲਈ ਕਾਇਮ ਕੀਤੇ ਵੱਖ-ਵੱਖ ਕਲੱਬਾਂ ਦੀ ਵਿਸਥਾਰਤ ਜਾਣਕਾਰੀ ਦਿੱਤੀ। ਸਹਾਇਕ ਪ੍ਰੋਫੈਸਰ ਡਾ. ਮਨੋਜ ਕੁਮਾਰ ਵਲੋਂ ਵਿਦਿਆਰਥੀਆਂ ਨੂੰ ਐਨ. ਸੀ. ਸੀ. ਅਤੇ ਐਨ. ਐਸ. ਐਸ. ਦੀ ਮਹੱਤਤਾ ਅਤੇ ਇਨ੍ਹਾਂ ਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਨੋਡਲ ਅਫ਼ਸਰ ਇੰਜੀ. ਪ੍ਰਦੀਪ ਜਿੰਦਲ ਵੱਲੋਂ ਵਿਦਿਆਰਥੀਆਂ ਨੂੰ ਪੋਸਟ-ਮੈਟ੍ਰਿਕ ਅਤੇ ਕੌਮੀ ਪੱਧਰ ਦੀਆਂ ਸਕਾਲਰਸ਼ਿਪ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਪ੍ਰੋਗਰਾਮ ਦੀ ਸਮਾਪਤੀ ਇੰਜੀਨੀਅਰ ਗਗਨਦੀਪ ਕੌਰ ਸਹਾਇਕ ਪ੍ਰੋਫੈਸਰ ਵਲੋਂ ਪੇਸ਼ ਕੀਤੇ ਧੰਨਵਾਦੀ ਮਤੇ ਨਾਲ ਹੋਈ।
Ad Position 22
No active advertisement
ਪਿਛਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਏ.ਆਈ. ਵਿਸ਼ੇ ’ਤੇ ਰਿਫ਼ਰੈਸ਼ਰ ਕੋਰਸ ਅਗਲੀ ਖ਼ਬਰ ਪੀ. ਐਮ. ਸ੍ਰੀ ਸਰਕਾਰੀ ਸ. ਸ. ਸਕੂਲ ਭੁੱਚੋ ਮੰਡੀ (ਲੜਕੇ) ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਿੱਦਿਅਕ ਦੌਰੇ
Ad Position 24