07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਹੈਰੋਇਨ ਸਮੇਤ ਪੰਜ ਵਿਅਕਤੀ ਕਾਬੂ

ਫ਼ਰੀਦਕੋਟ , 7 ਸਤੰਬਰ ( ਸਰਬਜੀਤ ਸਿੰਘ )- ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸ਼ਹਿਰ ਵਿਚੋਂ ਵੱਖ - ਵੱਖ ਥਾਵਾਂ ਤੋਂ ਹੈਰੋਇਨ ਸਮੇਤ ਪੰਜ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਫ਼ਰੀਦਕੋਟ , 7 ਸਤੰਬਰ ( ਸਰਬਜੀਤ ਸਿੰਘ )- ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸ਼ਹਿਰ ਵਿਚੋਂ ਵੱਖ - ਵੱਖ ਥਾਵਾਂ ਤੋਂ ਹੈਰੋਇਨ ਸਮੇਤ ਪੰਜ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ । ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਸੈਦੂ ਸ਼ਾਹ ਚੌਂਕ ਵਲੋਂ ਆਰਮੀ ਕੈਂਟ ਵੱਲ ਨੂੰ ਜਾ ਰਹੇ ਸਨ ਤਾਂ ਆਰਮੀ ਕੈਂਟ ਵਿਖੇ ਨਜ਼ਦੀਕ ਨਿਰਵੈਰ ਸਿੰਘ ਬਾਊ ਪੁੱਤਰ ਮੋਹਰ ਸਿੰਘ , ਜਗਸੀਰ ਸਿੰਘ ਸੀਰਾ ਤੇ ਸਤਵੀਰ ਸਿੰਘ ਉਰਫ਼ ਕਾਲਾ ਪੁੱਤਰਾਨ ਕਰਨੈਲ ਸਿੰਘ ਵਾਸੀਆਨ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ ’ ਤੇ ਕਾਬੂ ਕਰ ਕੇ ਉਨ੍ਹਾਂ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ ’ ਤੇ 8 ਗ੍ਰਾਮ ਹੈਰੋਇਨ ਸਮੇਤ ਲਿਫਾਫਾ ਬਰਾਮਦ ਕੀਤੀ ਗਈ । ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਯਾਦਵਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਵਲੋਂ ਸਥਾਨਕ ਸਰਹਿੰਦ ਫੀਡਰ ਦੇ ਨਾਲ ਲੱਗਦੀ ਡੋਗਰ ਬਸਤੀ ਨੂੰ ਜਾਂਦੀ ਪਟੜੀ ਤੋਂ ਉਮਾ ਸ਼ੰਕਰ ਪੁੱਤਰ ਦੇਵੀ ਲਾਲ ਤੇ ਸੰਦੀਪ ਸਿੰਘ ਵੁਰਫ਼ ਸੰਨੀ ਪੁੱਤਰ ਮਲਕੀਤ ਸਿੰਘ ਵਾਸੀਆਨ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ ’ ਤੇ ਕਾਬੂ ਕਰ ਕੇ ਉਨ੍ਹਾਂ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ ’ ਤੇ 6 ਗ੍ਰਾਮ ਹੈਰੋਇਨ ਸਮੇਤ ਲਿਫਾਫਾ ਬਰਾਮਦ ਕੀਤੀ ਗਈ । ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ . ਡੀ . ਪੀ . ਐਸ . ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ।
Ad Position 22
No active advertisement
ਪਿਛਲੀ ਖ਼ਬਰ ਸੇਵਾ ਮੁਕਤ ਕਰਮਚਾਰੀਆਂ ਦੀ ਮੀਟਿੰਗ ਹੋਈ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ
Ad Position 24