ਸੇਵਾ ਮੁਕਤ ਕਰਮਚਾਰੀਆਂ ਦੀ ਮੀਟਿੰਗ ਹੋਈ
ਸ੍ਰੀ ਮੁਕਤਸਰ ਸਾਹਿਬ, 7 ਸਤੰਬਰ (ਹਰਮਹਿੰਦਰ ਪਾਲ)-ਸੇਵਾ ਮੁਕਤ ਕਰਮਚਾਰੀਆਂ ਦੀ ਮਹੀਨਾਵਾਰ ਮੀਟਿੰਗ ਹੋਈ, ਜਿਸ ਵਿਚ ਹਾਜ਼ਰੀਨਾਂ ਦੀਆਂ ਦੁੱਖ-ਤਕਲੀਫ਼ਾਂ ਸੁਣੀਆਂ ਗਈਆਂ। ਇਸ ਮੌਕੇ ਹਾਜ਼ਰੀਨ ਵਲੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਸੇਵਾ ਮੁਕਤ ਕਰਮਚਾਰੀਆਂ ਦੇ ਡੀ.
ਸ੍ਰੀ ਮੁਕਤਸਰ ਸਾਹਿਬ, 7 ਸਤੰਬਰ (ਹਰਮਹਿੰਦਰ ਪਾਲ)-ਸੇਵਾ ਮੁਕਤ ਕਰਮਚਾਰੀਆਂ ਦੀ ਮਹੀਨਾਵਾਰ ਮੀਟਿੰਗ ਹੋਈ, ਜਿਸ ਵਿਚ ਹਾਜ਼ਰੀਨਾਂ ਦੀਆਂ ਦੁੱਖ-ਤਕਲੀਫ਼ਾਂ ਸੁਣੀਆਂ ਗਈਆਂ। ਇਸ ਮੌਕੇ ਹਾਜ਼ਰੀਨ ਵਲੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਸੇਵਾ ਮੁਕਤ ਕਰਮਚਾਰੀਆਂ ਦੇ ਡੀ.ਏ. ਦੇ ਬਕਾਏ ਦੇਣ ਬਾਰੇ ਟਾਲ-ਮਟੋਲ ਕਰ ਰਹੀ ਹੈ, ਜਿਸ ਕਾਰਨ ਮੁਲਾਜਮਾਂ ’ਚ ਰੋਸ ਹੈ। ਉਨ੍ਹਾਂ ਮੰਗ ਕੀਤੀ ਕਿ ਡੀ.ਏ. ਤੁਰੰਤ ਦਿੱਤਾ ਜਾਵੇ। ਇਸ ਮੌਕੇ ਗੁਰਮੇਲ ਸਿੰਘ, ਮਲਕੀਤ ਸਿੰਘ, ਜਗਸੀਰ ਸਿੰਘ, ਸੁਖਮੰਦਰ ਸਿੰਘ, ਤੇਜ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੇਵਾ ਮੁਕਤ ਕਰਮਚਾਰੀ ਮੌਜੂਦ ਸਨ।