09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਡਾ. ਬਲਬੀਰ ਸਿੰਘ ਇੰਸਟੀਚਿਊਟ ਆਫ਼ ਨਰਸਿੰਗ ’ਚ ਅਧਿਆਪਕ ਦਿਵਸ ਸੰਬੰਧੀ ਸਮਾਗਮ

ਭਗਤਾ ਭਾਈਕਾ, 8 ਸਤੰਬਰ (ਸੁਖਪਾਲ ਸਿੰਘ ਸੋਨੀ)-ਡਾ: ਬਲਬੀਰ ਸਿੰਘ ਇੰਸਟੀਚਿਊਟ ਆਫ਼ ਨਰਸਿੰਗ, ਭਗਤਾ ਭਾਈਕਾ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ, ਸਤਿਕਾਰ ਅਤੇ ਸ਼ਰਧਾ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਪ੍ਰਤੀ ਪਿਆਰ, ਸਤਿਕਾਰ ਅਤੇ ਧੰਨਵਾਦ ਪ੍ਰਗਟ ਕਰਦਿਆਂ ਇਕ ਸ਼ਾਨਦਾਰ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।

Ad Position 21
repet_subhas-goyals [Copy P29]
ਡਾ. ਬਲਬੀਰ ਸਿੰਘ ਇੰਸਟੀਚਿਊਟ ਆਫ਼ ਨਰਸਿੰਗ, ਭਗਤਾ ਭਾਈਕਾ ਵਿਖੇ ਅਧਿਆਪਕ ਦਿਵਸ ਮਨਾਉਂਦੇ ਸਮੇਂ ਪ੍ਰਬੰਧਕ ਅਤੇ ਸਟਾਫ਼ ਮੈਂਬਰ। ਤਸਵੀਰ: ਸੁਖਪਾਲ ਸਿੰਘ ਸੋਨੀ 09-09-2026
ਭਗਤਾ ਭਾਈਕਾ, 8 ਸਤੰਬਰ (ਸੁਖਪਾਲ ਸਿੰਘ ਸੋਨੀ)-ਡਾ: ਬਲਬੀਰ ਸਿੰਘ ਇੰਸਟੀਚਿਊਟ ਆਫ਼ ਨਰਸਿੰਗ, ਭਗਤਾ ਭਾਈਕਾ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ, ਸਤਿਕਾਰ ਅਤੇ ਸ਼ਰਧਾ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਪ੍ਰਤੀ ਪਿਆਰ, ਸਤਿਕਾਰ ਅਤੇ ਧੰਨਵਾਦ ਪ੍ਰਗਟ ਕਰਦਿਆਂ ਇਕ ਸ਼ਾਨਦਾਰ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਮਿਸ ਜਸਮੀਨ ਕੌਰ ਬੁੱਟਰ ਵਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਸਮਾਗਮ ਦੌਰਾਨ ਡਾ: ਦਲਜੀਤ ਕੌਰ ਤੂਰ, ਭਾਈ ਘਨੱਈਆ ਏਕਤਾ ਕਾਲਜ ਆਫ਼ ਨਰਸਿੰਗ ਧਰਮਕੋਟ ਨੇ ਵੀ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਇਸ ਮੌਕੇ ਚੇਅਰਪਰਸਨ ਡਾ: ਪਰਨੀਤ ਕੌਰ ਦਿਉਲ, ਡਾ: ਬਲਜੀਤ ਸਿੰਘ ਦਿਉਲ, ਗੁਰਦਿਆਲ ਸਿੰਘ ਬੁੱਟਰ ਪ੍ਰਧਾਨ, ਨਰਸਿੰਗ ਟਰੇਨਿੰਗ ਇੰਸਟੀਚਿਊਟਸ ਐਸੋਸੀਏਸ਼ਨ (ਰਜਿ:), ਪੰਜਾਬ, ਅਤੇ ਐਮ. ਡੀ. ਪਰਮਪਾਲ ਸਿੰਘ ਬੁੱਟਰ ਵਲੋਂ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਕਾਲਜ ਦੀ ਪ੍ਰਿੰਸੀਪਲ ਅਮਨਪ੍ਰੀਤ ਕੌਰ ਦੀ ਅਗਵਾਈ ਅਤੇ ਮਾਰਗ ਦਰਸ਼ਨ ਹੇਠ ਸਮਾਗਮ ਨੂੰ ਸੁਚੱਜੇ ਢੰਗ ਨਾਲ ਕਰਵਾਇਆ ਗਿਆ। ਵਿਦਿਆਰਥੀਆਂ ਵਲੋਂ ਅਧਿਆਪਕਾਂ ਲਈ ਵਿਸ਼ੇਸ਼ ਗਤੀਵਿਧੀਆਂ, ਭਾਸ਼ਣ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ। ਅਧਿਆਪਕਾਂ ਵਲੋਂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਮਿਹਨਤ, ਅਨੁਸ਼ਾਸਨ , ਇਮਾਨਦਾਰੀ ਅਤੇ ਸਮਰਪਣ ਨਾਲ ਆਪਣੇ ਜੀਵਨ ਦੇ ਟੀਚੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਕਾਲਜ ਅਤੇ ਪ੍ਰਬੰਧਕਾਂ ਤਰਫੋਂ ਪ੍ਰਿੰਸੀਪਲ ਅਮਨਪ੍ਰੀਤ ਕੌਰ ਵਲੋਂ ਮੁੱਖ ਮਹਿਮਾਨ, ਵਿ ਸ਼ੇਸ਼ ਮਹਿਮਾਨ, ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਉਕਤ ਸਮਾਗਮ ਪਿਆਰ, ਸਤਿਕਾਰ ਅਤੇ ਖੁਸ਼ੀ ਭਰੇ ਯਾਦਗਾਰੀ ਮਾਹੌਲ ਵਿਚ ਸੰਪੰਨ ਹੋਇਆ।
Ad Position 22
No active advertisement
ਪਿਛਲੀ ਖ਼ਬਰ ਆਕਸਫੋਰਡ ਸਕੂਲ ਦੇ ਵਾਲੀਬਾਲ, ਹੈਂਡਬਾਲ, ਬੈਡਮਿੰਟਨ ਖਿਡਾਰੀਆਂ ਦੀ ਰਾਜ ਪੱਧਰੀ ਖੇਡਾਂ ਲਈ ਚੋਣ ਅਗਲੀ ਖ਼ਬਰ ਹਿਮਾਚਲ ਦੇ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਨਿੰਦਣਯੋਗ ਦੋਸ਼ੀਆਂ ਅਤੇ ਪ੍ਰਿੰਸੀਪਲ ਵਿਰੁੱਧ ਹੋਵੇ ਕਾਰਵਾਈ - ਜਥੇ : ਬਾਬਾ...
Ad Position 24