09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਖ਼ੂਨਦਾਨ ਕੈਂਪ ਲਗਾਇਆ 128 ਵਿਅਕਤੀਆਂ ਨੇ ਕੀਤਾ ਖੂਨਦਾਨ

ਬਠਿੰਡਾ, 8 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਵਾਈਸ ਚਾਂਸਲਰ ਪ੍ਰੋ. ਰਾਮਕ੍ਰਿਸ਼ਨ ਵੁਸੀਰਿਕਾ ਦੀ ਸਰਪ੍ਰਸਤੀ ਹੇਠ ਖ਼ੂਨਦਾਨ ਕੈਂਪ ਲਗਾਇਆ ਗਿਆ।

Ad Position 21
repet_subhas-goyals [Copy P29]
ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਲਗਾਏ ਖ਼ੂਨਦਾਨ ਕੈਂਪ ਦਾ ਦ੍ਰਿਸ਼। ਤਸਵੀਰ: ਲਵਲੀ 09-09-2026
ਬਠਿੰਡਾ, 8 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਵਾਈਸ ਚਾਂਸਲਰ ਪ੍ਰੋ. ਰਾਮਕ੍ਰਿਸ਼ਨ ਵੁਸੀਰਿਕਾ ਦੀ ਸਰਪ੍ਰਸਤੀ ਹੇਠ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਫੈਕਲਟੀ ਮੈਂਬਰਾਂ, ਸਟਾਫ਼ ਅਤੇ ਵਿਦਿਆਰਥੀਆਂ ਸਮੇਤ 128 ਵਿਅਕਤੀਆਂ ਨੇ ਖੂਨਦਾਨ ਕੀਤਾ। ਇਹ ਖ਼ੂਨਦਾਨ ਕੈਂਪ ਜਨ ਸੰਚਾਰ ਅਤੇ ਮੀਡੀਆ ਅਧਿਐਨ ਵਿਭਾਗ, ਯੂਨੀਵਰਸਿਟੀ ਹੈਲਥ ਸੈਂਟਰ, ਸੀ.ਯੂ. ਪੰਜਾਬ ਰੇਡੀਓ 89.6 ਐਫ.ਐਮ. ਅਤੇ ਲੋਕ ਸੰਪਰਕ ਦਫ਼ਤਰ ਵਲੋਂ ਗੁਰੂ ਨਾਨਕ ਦੇਵ ਚੈਰੀਟੇਬਲ ਬਲੱਡ ਸੈਂਟਰ, ਬਠਿੰਡਾ ਅਤੇ ਪੰਜਾਬ ਕੇਸਰੀ ਗਰੁੱਪ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਪ੍ਰੋਗਰਾਮ ਦਾ ਉਦਘਾਟਨ ਰਜਿਸਟਰਾਰ ਡਾ: ਵਿਜੇ ਸ਼ਰਮਾ ਨੇ ਕੀਤਾ। ਉਨ੍ਹਾਂ ਕਿਹਾ ਕਿ ਖ਼ੂਨਦਾਨ ਕੈਂਪ ਯੂਨੀਵਰਸਿਟੀ ਦੀ ਸਮਾਜਿਕ ਜ਼ਿੰਮੇਵਾਰੀ ਅਤੇ ਜਨ ਸਿਹਤ ਪ੍ਰਤੀ ਵਚਨਬੱਧਤਾ ਨੂੰ ਦਰਸਾਉਣ ਦਾ ਇਕ ਮਹੱਤਵਪੂਰਨ ਮੌਕਾ ਹੈ। ਉਨ੍ਹਾਂ ਨਿਰਸਵਾਰਥ ਭਾਵਨਾ ਨਾਲ ਖੂਨਦਾਨ ਕਰਨ ਵਾਲੇ ਖੂਨਦਾਨੀਆਂ ਦੀ ਸ਼ਲਾਘਾ ਕੀਤੀ ਅਤੇ ਯੂਨੀਵਰਸਿਟੀ ਭਾਈਚਾਰੇ ਨੂੰ ਅਜਿਹੀਆਂ ਲੋਕ-ਭਲਾਈ ਦੀਆਂ ਪਹਿਲਕਦਮੀਆਂ ਵਿਚ ਸਰਗਰਮੀ ਨਾਲ ਭਾਗ ਲੈਣ ਲ ਈ ਪ੍ਰੇਰਿਤ ਕੀ ਤਾ। ਇਸ ਮੌਕੇ ਡੀਨ ਵਿਦਿਆਰਥੀ ਭਲਾਈ ਪ੍ਰੋ. ਸੰਜੀਵ ਠਾਕੁਰ, ਸਕੂਲ ਆਫ਼ ਇਨਫ਼ਰਮੇਸ਼ਨ ਐਂਡ ਕਮਿਊਨੀਕੇਸ਼ਨ ਸਟੱਡੀਜ਼ ਦੇ ਡੀਨ ਪ੍ਰੋ: ਭਵ ਨਾਥ ਪਾਂਡੇ, ਜਨ ਸੰਚਾਰ ਅਤੇ ਮੀਡੀਆ ਅਧਿਐਨ ਵਿਭਾਗ ਦੇ ਮੁਖੀ ਅਤੇ ਸੀ.ਯੂ. ਪੰਜਾਬ ਰੇਡੀਓ 89.6 ਐਫ.ਐਮ. ਦੇ ਡਾਇਰੈਕਟਰ ਡਾ: ਰੁਬਲ ਕਨੋਜੀਆ ਅਤੇ ਜਨ ਸੰਚਾਰ ਅਤੇ ਮੀਡੀਆ ਅਧਿਐਨ ਵਿਭਾਗ ਦੇ ਐਸੋਸੀਏਟ ਪ੍ਰੋਫੈਸਰ ਡਾ: ਕਿੰਸ਼ੁਕ ਪਾਠਕ ਸਮੇਤ ਯੂਨੀਵਰਸਿਟੀ ਅਧਿਕਾਰੀਆਂ ਨੇ ਵਿਦਿਆਰਥੀਆਂ ਅਤੇ ਹੋਰ ਭਾਗੀਦਾਰਾਂ ਦੀ ਹੌਸਲਾ ਅਫ਼ਜ਼ਾਈ ਕੀਤੀ।
Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਕੌਮਾਂਤਰੀ ਸਾਖਰਤਾ ਦਿਵਸ ਮਨਾਇਆ ਅਗਲੀ ਖ਼ਬਰ ਗੁਰੂ ਨਾਨਕ ਦੇਵ ਖਾਲਸਾ ਗਰਲਜ਼ ਕਾਲਜ ਬਠਿੰਡਾ ਵਿਖੇ ਧਾਰਮਿਕ ਸਮਾਗਮ ਕਰਵਾਇਆ
Ad Position 24