09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਮਨਦੀਪ ਸਿੰਘ ਸਿੱਧੂ ਤੇ ਲੱਖਾ ਸਿਧਾਣਾ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ

ਤਲਵੰਡੀ ਸਾਬੋ, 9 ਸਤੰਬਰ (ਰਣਜੀਤ ਸਿੰਘ ਰਾਜੂ)- ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਅਗਵਾਈ ਵਾਲੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂਆਂ ਵਲੋਂ ਮਾਲਵੇ ’ਚ ਸਿਆਸੀ ਗਤੀਵਿਧੀਆਂ ਵਧਾਉਣ ਦੇ ਮੰਤਵ ਨਾਲ ਅੱਜ ਦੋ ਹਲਕਿਆਂ ਦੇ ਹਲਕਾ ਇੰਚਾਰਜਾਂ ਦਾ ਐਲਾਨ ਕਰ ਦਿੱਤਾ ਗਿਆ ਤੇ ਦੋਵਾਂ ਹਲਕਾ ਇੰਚਾਰਜਾਂ ਸਮੇਤ ਸ਼ੁਕਰਾਨੇ ਵਜੋਂ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਮੱਥਾ ਟੇਕਿਆ ਗਿਆ । ਅੱਜ ਬਿਨਾਂ ਕਿਸੇ ਅਗਾਊਂ ਸੂਚਨਾ ਦੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਡੀ ਗਿਣਤੀ ਆਗੂ ਪਾਰਟੀ ਦੀ ਸੰਸਦੀ ਮਾਮਲਿਆਂ ਦੀ ਕਮੇਟੀ ਦੇ ਆਗੂ ਭਾਈ ਸੁਖਵਿੰਦਰ ਸਿੰਘ ਅਗਵਾਨ ਦੀ ਅਗਵਾਈ ਹੇਠ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਤਲਵੰਡੀ ਸਾਬੋ, 9 ਸਤੰਬਰ (ਰਣਜੀਤ ਸਿੰਘ ਰਾਜੂ)- ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਅਗਵਾਈ ਵਾਲੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂਆਂ ਵਲੋਂ ਮਾਲਵੇ ’ਚ ਸਿਆਸੀ ਗਤੀਵਿਧੀਆਂ ਵਧਾਉਣ ਦੇ ਮੰਤਵ ਨਾਲ ਅੱਜ ਦੋ ਹਲਕਿਆਂ ਦੇ ਹਲਕਾ ਇੰਚਾਰਜਾਂ ਦਾ ਐਲਾਨ ਕਰ ਦਿੱਤਾ ਗਿਆ ਤੇ ਦੋਵਾਂ ਹਲਕਾ ਇੰਚਾਰਜਾਂ ਸਮੇਤ ਸ਼ੁਕਰਾਨੇ ਵਜੋਂ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਮੱਥਾ ਟੇਕਿਆ ਗਿਆ । ਅੱਜ ਬਿਨਾਂ ਕਿਸੇ ਅਗਾਊਂ ਸੂਚਨਾ ਦੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਡੀ ਗਿਣਤੀ ਆਗੂ ਪਾਰਟੀ ਦੀ ਸੰਸਦੀ ਮਾਮਲਿਆਂ ਦੀ ਕਮੇਟੀ ਦੇ ਆਗੂ ਭਾਈ ਸੁਖਵਿੰਦਰ ਸਿੰਘ ਅਗਵਾਨ ਦੀ ਅਗਵਾਈ ਹੇਠ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਤਖ਼ਤ ਸਾਹਿਬ ਮੱਥਾ ਟੇਕਣ ਉਪਰੰਤ ਭਾਈ ਸੁਖਵਿੰਦਰ ਸਿੰਘ ਅਗਵਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਕਾਲੀ ਦਲ (ਵਾਰਿਸ ਪੰਜਾਬ ਦੇ) ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਅਤੇ ਐਕਟਿੰਗ ਪ੍ਰਧਾਨ ਬਾਪੂ ਤਰਸੇਮ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ਅਤੇ ਪਾਰਲੀਮਾਨੀ ਬੋਰਡ ਦੇ ਆਗੂਆਂ ਦੀ ਸਹਿਮਤੀ ਨਾਲ ਫ਼ੈਸਲਾ ਲੈਂਦਿਆਂ ਕਿਸਾਨੀ ਸੰਘਰਸ਼ ਦੌਰਾਨ ਉੱਭਰ ਕੇ ਕੌਮ ਲਈ ਖੜਨ ਵਾਲੇ ਕੌਮੀ ਸ਼ਹੀਦ ਭਾਈ ਸੰਦੀਪ ਸਿੰਘ ਦੀਪ ਸਿੱਧੂ ਦੇ ਭਰਾ ਐਡਵੋਕੇਟ ਮਨਦੀਪ ਸਿੰਘ ਸਿੱਧੂ ਨੂੰ ਹਲਕਾ ਤਲਵੰਡੀ ਸਾਬੋ ਦਾ ਇੰਚਾਰਜ ਅਤੇ ਪਾਰਟੀ ਦੇ ਸੀਨੀਅਰ ਆਗੂ ਅਤੇ ਪਾਣੀਆਂ ਤੇ ਕਿਸਾਨੀ ਦੇ ਮੁੱਦੇ ਤੇ ਲੜਾਈ ਲੜਦੇ ਆ ਰਹੇ ਲਖਵੀਰ ਸਿੰਘ ਲੱਖਾ ਸਿਧਾਣਾ ਨੂੰ ਹਲਕਾ ਮੌੜ ਦਾ ਇੰਚਾਰਜ ਲਗਾਇਆ ਗਿਆ ਹੈ। ਉਕਤ ਐਲਾਨ ਦੇ ਬਾਅਦ ਹੀ ਪੱਤਰਕਾਰਾਂ ਨੂੰ ਦੋਵਾਂ ਹਲਕਾ ਇੰਚਾਰਜਾਂ ਦੀ ਨਿਯੁਕਤੀ ਸੰਬੰਧੀ ਪਾਰਟੀ ਦੇ ਦਫ਼ਤਰ ਸਕੱਤਰ ਪ੍ਰਗਟ ਸਿੰਘ ਮੀਆਂਵਿੰਡ ਦੇ ਦਸਤਖਤਾਂ ਹੇਠ ਜਾਰੀ ਕੀਤੇ ਗਏ ਪੱਤਰ ਦੀਆਂ ਕਾਪੀਆਂ ਵੀ ਸੌਂਪੀਆਂ ਗਈਆਂ । ਭਾਵੇਂ ਉਕਤ ਦੋਵਾਂ ਆਗੂਆਂ ਨੂੰ ਅਜੇ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਐ ਪਰ ਆਗੂਆਂ ਨਾਲ ਗੱਲਬਾਤ ਤੋਂ ਇਹ ਵੀ ਸੰਭਾਵਨਾ ਬਣੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਉਕਤ ਦੋਵਾਂ ਹਲਕਿਆਂ ਤੋਂ ਇਹੀ ਦੋਵੇਂ ਆਗੂ ਉਮੀਦਵਾਰ ਹੋ ਸਕਦੇ ਹਨ ।
Ad Position 22
No active advertisement
ਪਿਛਲੀ ਖ਼ਬਰ ਫ਼ਰੀਦਕੋਟ ਮਹਾਂ ਪੰਚਾਇਤ ਵੱਲ ਕੂਚ ਕਰਦੇ ਕਿਸਾਨ ਮੰਡੀ ਕਲਾਂ ਵਿਖੇ ਰੋਕੇ ਸੜਕ ’ ਤੇ ਹੀ ਲਾਇਆ ਧਰਨਾ ਅਗਲੀ ਖ਼ਬਰ ਭਾਰਤੀ ਹਵਾਈ ਸੈਨਾ ਦੇ ਵਿੰਗ ਕਮਾਂਡਰ ਸੁਖਮੰਦਰ ਸਿੰਘ ਸਿੱਧੂ ‘ਸ਼ੌਰਿਆ ਚੱਕਰ’ ਦਾ ਦਿਹਾਂਤ
Ad Position 24