09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਫ਼ਰੀਦਕੋਟ ਮਹਾਂ ਪੰਚਾਇਤ ਵੱਲ ਕੂਚ ਕਰਦੇ ਕਿਸਾਨ ਮੰਡੀ ਕਲਾਂ ਵਿਖੇ ਰੋਕੇ ਸੜਕ ’ ਤੇ ਹੀ ਲਾਇਆ ਧਰਨਾ

ਬਾਲਿਆਂਵਾਲੀ, 9 ਸਤੰਬਰ (ਕੁਲਦੀਪ ਮਤਵਾਲਾ)- ਸਰਕਾਰ ਦੇ ਤਾਨਾਸ਼ਾਹੀ ਰਵੱਈਏ ਦੀ ਤਾਜ਼ਾ ਤਸਵੀਰ ਅੱਜ ਮੰਡੀ ਕਲਾਂ ਡਰੇਨ ਪੁਲ ’ਤੇ ਵੇਖਣ ਨੂੰ ਮਿਲੀ, ਜਿੱਥੇ ਬੀ. ਕੇ.

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਬਾਲਿਆਂਵਾਲੀ, 9 ਸਤੰਬਰ (ਕੁਲਦੀਪ ਮਤਵਾਲਾ)- ਸਰਕਾਰ ਦੇ ਤਾਨਾਸ਼ਾਹੀ ਰਵੱਈਏ ਦੀ ਤਾਜ਼ਾ ਤਸਵੀਰ ਅੱਜ ਮੰਡੀ ਕਲਾਂ ਡਰੇਨ ਪੁਲ ’ਤੇ ਵੇਖਣ ਨੂੰ ਮਿਲੀ, ਜਿੱਥੇ ਬੀ.ਕੇ.ਯੂ. ਸਿੱਧੂਪੁਰ ਵਲੋਂ ਸੱਦੀ ਗਈ ਫ਼ਰੀਦਕੋਟ ਮਹਾਂ ਪੰਚਾਇਤ ਵਿਚ ਸ਼ਮੂਲੀਅਤ ਲਈ ਜਾ ਰਹੇ ਕਿਸਾਨਾਂ ਦੇ ਕਾਫ਼ਲੇ ਨੂੰ ਪੁਲਿਸ ਪ੍ਰਸ਼ਾਸਨ ਨੇ ਜਬਰੀ ਰੋਕ ਦਿੱਤਾ। ਪ੍ਰਸ਼ਾਸਨ ਦੀ ਇਸ ਧੱਕੇਸ਼ਾਹੀ ਤੋਂ ਖ਼ਫ਼ਾ ਹੋਏ ਕਿਸਾਨਾਂ ਨੇ ਪਿੱਛੇ ਹਟਣ ਦੀ ਬਜਾਏ ਸੜਕ ਨੂੰ ਹੀ ਸੰਘਰਸ਼ ਦਾ ਅਖਾੜਾ ਬਣਾ ਲਿਆ ਅਤੇ ਪੱਕੇ ਡੇਰੇ ਲਾ ਦਿੱਤੇ। ਸੈਂਕੜੇ ਕਿਸਾਨਾਂ ਨੇ ਸੜਕ ’ਤੇ ਬੈਠ ਕੇ ਸਰਕਾਰ ਖ਼ਿਲਾਫ਼ ਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨੇ ’ਤੇ ਬੈਠੇ ਕਿਸਾਨ ਆਗੂਆਂ ਨੇ ਗ਼ੁੱਸੇ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਉਹ ਆਪਣੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਸ਼ਾਂਤਮਈ ਢੰਗ ਨਾਲ ਜਾ ਰਹੇ ਸਨ, ਪਰ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ’ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਸੱਤਾਧਾਰੀ ਧਿਰ ਨੇ ਕਿਸਾਨਾਂ ਨਾਲ ਵੱਡੇ-ਵੱਡੇ ਲੁਭਾਉਣੇ ਵਾਅਦੇ ਕੀਤੇ ਸਨ, ਪਰ ਅੱਜ ਜਦੋਂ ਕਿਸਾਨ ਉਹੀ ਵਾਅਦੇ ਯਾਦ ਕਰਵਾਉਣ ਲਈ ਇਕੱਠੇ ਹੋਣਾ ਚਾਹੁੰਦੇ ਹਨ ਤਾਂ ਉਨ੍ਹਾਂ ਤੇ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਕਿਸਾਨਾਂ ਦਾ ਦੋਸ਼ ਹੈ ਕਿ ਸਰਕਾਰਾਂ ਵੋਟਾਂ ਹਾਸਲ ਕਰਕੇ ਆਪਣੇ ਸਾਰੇ ਵਾਅਦੇ ਵਿਸਾਰ ਦਿੰਦੀਆਂ ਹਨ ਅਤੇ ਜਦੋਂ ਅੰਨਦਾਤਾ ਆਪਣੇ ਹੱਕ ਮੰਗਣ ਲਈ ਸੜਕਾਂ ਤੇ ਨਿਕਲਦਾ ਹੈ ਤਾਂ ਉਸ ਦਾ ਰਾਹ ਰੋਕਿਆ ਜਾਂਦਾ ਹੈ। ਕਿਸਾਨਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜਿੰਨਾ ਚਿਰ ਉਨ੍ਹਾਂ ਨੂੰ ਫ਼ਰੀਦਕੋਟ ਵੱਲ ਜਾਣ ਦੀ ਆਗਿਆ ਨਹੀਂ ਮਿਲਦੀ, ਉਨ੍ਹਾਂ ਚਿਰ ਉਹ ਇਸੇ ਤਰ੍ਹਾਂ ਸੜਕ ’ਤੇ ਡਟੇ ਰਹਿਣਗੇ। ਖ਼ਬਰ ਲਿਖੇ ਜਾਣ ਤੱਕ ਕਿਸਾਨ ਸੜਕ ’ਤੇ ਡਟੇ ਹੋਏ ਸਨ ਅਤੇ ਪ੍ਰਸ਼ਾਸਨਿਕ ਅਧਿਕਾਰੀ ਸਥਿਤੀ ਨੂੰ ਕਾਬੂ ਕਰਨ ਦੀਆਂ ਕੋਸ਼ਿਸ਼ਾਂ ਵਿਚ ਲੱਗੇ ਹੋਏ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਪੰਚਾਇਤ ’ਚ ਜਾਣ ਤੋਂ ਰੋਕਣ ਲਈ ਕਿਸਾਨ ਆਗੂਆਂ ਨੂੰ ਪੁਲਿਸ ਨੇ ਘਰਾਂ ’ਚ ਡੱਕਿਆ ਅਗਲੀ ਖ਼ਬਰ ਮਨਦੀਪ ਸਿੰਘ ਸਿੱਧੂ ਤੇ ਲੱਖਾ ਸਿਧਾਣਾ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ
Ad Position 24