2 ਹਫ਼ਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 14 ਤੋਂ
ਬਠਿੰਡਾ , 10 ਸਤੰਬਰ ( ਅੰਮ੍ਰਿਤਪਾਲ ਸਿੰਘ ਵਲ੍ਹਾਣ )- ਪਸ਼ੂ ਪਾਲਣ , ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ - ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਦੀ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ / ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਅਨੁਸੂਚਿਤ ਜਾਤੀ ਲਾਭਪਾਤਰੀਆਂ ਨੂੰ 2 ਹਫ਼ਤਿਆਂ ਦੀ ਮੁਫ਼ਤ ਡੇਅਰੀ ਸਿਖਲਾਈ ਦੇਣ ਲਈ ਦੂਜਾ ਬੈਚ 14 ਸਤੰਬਰ 2026 ਤੋਂ ਸਰਦੂਲਗੜ੍ਹ ਜ਼ਿਲ੍ਹਾ ਮਾਨਸਾ ਵਿਖੇ ਲਗਾਇਆ ਜਾ ਰਿਹਾ ਹੈ । ਇਹ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਦੀਪਕ ਵਰਮਾ ਨੇ ਦਿੱਤੀ ।
ਬਠਿੰਡਾ , 10 ਸਤੰਬਰ ( ਅੰਮ੍ਰਿਤਪਾਲ ਸਿੰਘ ਵਲ੍ਹਾਣ )- ਪਸ਼ੂ ਪਾਲਣ , ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ - ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਦੀ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ / ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਅਨੁਸੂਚਿਤ ਜਾਤੀ ਲਾਭਪਾਤਰੀਆਂ ਨੂੰ 2 ਹਫ਼ਤਿਆਂ ਦੀ ਮੁਫ਼ਤ ਡੇਅਰੀ ਸਿਖਲਾਈ ਦੇਣ ਲਈ ਦੂਜਾ ਬੈਚ 14 ਸਤੰਬਰ 2026 ਤੋਂ ਸਰਦੂਲਗੜ੍ਹ ਜ਼ਿਲ੍ਹਾ ਮਾਨਸਾ ਵਿਖੇ ਲਗਾਇਆ ਜਾ ਰਿਹਾ ਹੈ । ਇਹ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਦੀਪਕ ਵਰਮਾ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਨਾਲ ਸਬੰਧਤ ਸਿਖਿਆਰਥੀਆਂ ਦੀ ਟਰੇਨਿੰਗ ਡੇਅਰੀ ਸਿਖਲਾਈ ਸੈਂਟਰ , ਸਰਦੂਲਗੜ੍ਹ , ਜਿਲ੍ਹਾ ਮਾਨਸਾ ਵਿਖੇ 14 ਸਤੰਬਰ ਤੋਂ ਕਰਵਾਈ ਜਾਵੇਗੀ । ਇਸ ਸਕੀਮ ਤਹਿਤ ਸਿਖਲਾਈ ਕੇਵਲ ਉਨ੍ਹਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ , ਜੋ ਅਨੁਸੂਚਿਤ ਜਾਤੀ ਨਾਲ ਸਬੰਧਿਤ ਹੋਣਗੇ , ਜਿਨ੍ਹਾਂ ਦੀ ਉਮਰ 18 ਤੋਂ 55 ਸਾਲ ਦੇ ਦਰਮਿਆਨ ਹੋਵੇਗੀ ਅਤੇ ਉਹ ਘੱਟੋ - ਘੱਟ ਪੰਜਵੀਂ ਪਾਸ ਹੋਣਗੇ । ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਇਹ ਸਿਖ਼ਲਾਈ ਮੁਫ਼ਤ ਦਿਵਾਈ ਜਾਵੇਗੀ ਅਤੇ ਸਿਖ਼ਲਾਈ ਉਪਰੰਤ ਪ੍ਰਤੀ ਸਿਖਿਆਰਥੀ 3500 ਰੁਪਏ ਵਜ਼ੀਫਾ ਵੀ ਦਿੱਤਾ ਜਾਵੇਗਾ ।