11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਖੇਡਾਂ ’ਚ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਰਾਮਪੁਰਾ ਫੂਲ, 10 ਸਤੰਬਰ (ਹੇਮੰਤ ਕੁਮਾਰ ਸ਼ਰਮਾ): ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ, ਰਾਮਪੁਰਾ ਫੂਲ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਸਰਵਹਿੱਤਕਾਰੀ ਸਿੱਖਿਆ ਸਮਿਤੀ, ਪੰਜਾਬ ਵਲੋਂ ਕਰਵਾਈਆਂ ਗਈਆਂ 37ਵੀਆਂ ਖੇਤਰੀ ਖੇਡ ਮੁਕਾਬਲਿਆਂ ਵਿਚ ਸਕੂਲ ਦੇ ਖਿਡਾਰੀਆਂ ਨੇ ਕਈ ਸ਼ਾਨਦਾਰ ਉਪਲਬਧੀਆਂ ਹਾਸਲ ਕੀਤੀਆਂ।

Ad Position 21
repet_subhas-goyals [Copy P29]
ਸਰਵਹਿੱਤਕਾਰੀ ਸਕੂਲ ਦੇ ਖੇਡਾਂ ਵਿਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤੇ ਜਾਣ ਦੀ ਤਸਵੀਰ। ਤਸਵੀਰ : ਹੇਮੰਤ ਸ਼ਰਮਾ 11-09-2026
ਰਾਮਪੁਰਾ ਫੂਲ, 10 ਸਤੰਬਰ (ਹੇਮੰਤ ਕੁਮਾਰ ਸ਼ਰਮਾ): ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ, ਰਾਮਪੁਰਾ ਫੂਲ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਸਰਵਹਿੱਤਕਾਰੀ ਸਿੱਖਿਆ ਸਮਿਤੀ, ਪੰਜਾਬ ਵਲੋਂ ਕਰਵਾਈਆਂ ਗਈਆਂ 37ਵੀਆਂ ਖੇਤਰੀ ਖੇਡ ਮੁਕਾਬਲਿਆਂ ਵਿਚ ਸਕੂਲ ਦੇ ਖਿਡਾਰੀਆਂ ਨੇ ਕਈ ਸ਼ਾਨਦਾਰ ਉਪਲਬਧੀਆਂ ਹਾਸਲ ਕੀਤੀਆਂ। ਅੰਡਰ-14 ਨੈਸ਼ਨਲ ਸਟਾਈਲ ਕਬੱਡੀ ਵਿਚ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ । ਇਸੇ ਤਰ੍ਹਾਂ ਅੰਡਰ-19 ਨੈਸ਼ਨਲ ਸਟਾਈਲ ਕਬੱਡੀ ਵਿਚ ਵੀ ਟੀਮ ਨੇ ਪਹਿਲਾ ਸਥਾਨ, ਜਦਕਿ ਸਰਕਲ ਸਟਾਈਲ ਕਬੱਡੀ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਰੋਹਤਕ, ਹਰਿਆਣਾ ਵਿਖੇ ਹੋਏ ਖੇਤਰੀ ਬਾਕਸਿੰਗ ਮੁਕਾਬਲਿਆਂ ਵਿਚ ਵਿਦਿਆਰਥੀ ਸੁਖਦੀਪ ਸਿੰਘ ਨੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ। ਸ਼ਤਰੰਜ ਮੁਕਾਬਲਿਆਂ ਵਿਚ ਵਿਦਿਆਰਥਣ ਨਵਜੋਤ ਨੇ ਰਾਸ਼ਟਰੀ ਪੱਧਰ ਲਈ ਆਪਣਾ ਸਥਾਨ ਪੱਕਾ ਕੀਤਾ, ਜਦਕਿ ਸਕੂਲ ਦੀ ਸ਼ਤਰੰਜ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਸਕੂਲ ਦੀਆਂ ਵਿਦਿਆਰਥਣਾਂ ਦੀ ਬੈਡਮਿੰਟਨ ਟੀਮ ਨੇ ਵੀ ਦੂਜਾ ਸਥਾਨ ਪ੍ਰਾਪਤ ਕੀਤਾ। ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ਗਰਮ ਰੁੱਤ ਦੀਆਂ ਖੇਡਾਂ ਦੇ ਬਾਕਸਿੰਗ ਮੁਕਾਬਲਿਆਂ ਵਿਚ ਅਰਮਾਨ ਸਿੰਘ ਅਤੇ ਸੁਖਦੀਪ ਸਿੰਘ ਨੇ ਸੋਨ ਤਮਗੇ, ਜਦਕਿ ਗੁਰਪ੍ਰੀਤ ਸਿੰਘ, ਜਤਿਨ ਸ਼ਰਮਾ ਅਤੇ ਸੰਦੀਪ ਨੇ ਚਾਂਦੀ ਦੇ ਤਮਗੇ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ । ਸਕੂਲ ਦੀ ਪ੍ਰਾਰਥਨਾ ਸਭਾ ਦੌਰਾਨ ਇਨ੍ਹਾਂ ਸਾਰੇ ਹੋਣਹਾਰ ਖਿਡਾਰੀਆਂ ਨੂੰ ਪ੍ਰਧਾਨ ਪ੍ਰੇਮ ਪ੍ਰਕਾਸ਼, ਮੈਨੇਜਰ ਗੁਰਪ੍ਰੀਤ ਸਿੰਘ, ਪ੍ਰਿੰਸੀਪਲ ਸੰਜੀਵ ਕੁਮਾਰ ਅਤੇ ਉਪ-ਪ੍ਰਿੰਸੀਪਲ ਵਿਕਰਮਜੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰੀਰਕ ਸਿੱਖਿਆ ਦੇ ਅਧਿਆਪਕ ਕੁਲਵਿੰਦਰ ਸਿੰਘ, ਅਮਨਦੀਪ ਸਿੰਘ, ਦੀਦੀ ਅਮਨਦੀਪ ਕੌਰ, ਕੋਆਰਡੀਨੇਟਰ ਅਨਮੋਲ ਕੌਸ਼ਲ, ਦੀਦੀ ਨਿਰਮਲਜੀਤ ਕੌਰ, ਦੀਦੀ ਜੋਤੀ ਖੁਰਾਨਾ ਅਤੇ ਦੀਦੀ ਆਸ਼ੂ ਰਾਣੀ ਵੀ ਹਾਜ਼ਰ ਰਹੇ। ਸਕੂਲ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਨੇ ਖਿਡਾਰੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਪ੍ਰਾਇਮਰੀ ਬਲਾਕ ਸਿੱਖਿਆ ਅਫ਼ਸਰ ਨੂੰ ਸਟੇਟ ਐਵਾਰਡ ਮਿਲਣ ’ਤੇ ਅਧਿਆਪਕਾਂ ਵਲੋਂ ਸਨਮਾਨ ਅਗਲੀ ਖ਼ਬਰ ਕੈਂਟਰ ਤੇ ਟਰਾਲੇ ਦੀ ਟੱਕਰ ’ਚ ਇਕ ਦੀ ਮੌਤ, ਦੋ ਜ਼ਖ਼ਮੀ
Ad Position 24