11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸ੍ਰੀ ਗੁਰੂ ਤੇਗ ਬਹਾਦਰ ਸੰਸਥਾ ਬੱਲ੍ਹੋ ਵਿਖੇ ਮਨਾਇਆ ਅਧਿਆਪਕ ਦਿਵਸ

ਚਾਉਕੇ , 10 ਸਤੰਬਰ ( ਮਨਜੀਤ ਸਿੰਘ ਘੜੈਲੀ )- ਸ੍ਰੀ ਗੁਰੂ ਤੇਗ ਬਹਾਦਰ ਗਰੁੱਪ ਆਫ਼ ਇੰਸਟੀਚਿਊਟਸ ਬੱਲ੍ਹੋ ਵਿਖੇ ਬੀਤੇ ਦਿਨੀਂ ਸਾਬਕਾ ਰਾਸ਼ਟਰਪਤੀ ਡਾ : ਸਰਵਪੱਲੀ ਰਾਧਾਕ੍ਰਿਸ਼ਣਨ ਦੇ ਜਨਮ ਦਿਨ ਨੂੰ ਸਮਰਪਿਤ ਅਧਿਆਪਕ ਦਿਵਸ ਸੰਸਥਾ ਦੇ ਵਾਈਸ ਚੇਅਰਮੈਨ ਮਾ : ਨਿਰੰਜਣ ਲਾਲ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ : ਬਲਜੀਤ ਕੌਰ ਸਿੱਧੂ ਦੀ ਯੋਗ ਅਗਵਾਈ ਹੇਠ ਮਨਾਇਆ ਗਿਆ । ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਹੱਥਾਂ ਨਾਲ ਬਣਾਏ ਖੂਬਸੂਰਤ ਕਾਰਡ ਭੇਟ ਕਰਕੇ ਤੇ ਅਧਿਆਪਕਾਂ ਦਾ ਮੂੰਹ ਮਿੱਠਾ ਕਰਵਾ ਕੇ ਸਾਰੇ ਅਧਿਆਪਕਾਂ ਦਾ ਸਵਾਗਤ ਕੀਤਾ ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਚਾਉਕੇ , 10 ਸਤੰਬਰ ( ਮਨਜੀਤ ਸਿੰਘ ਘੜੈਲੀ )- ਸ੍ਰੀ ਗੁਰੂ ਤੇਗ ਬਹਾਦਰ ਗਰੁੱਪ ਆਫ਼ ਇੰਸਟੀਚਿਊਟਸ ਬੱਲ੍ਹੋ ਵਿਖੇ ਬੀਤੇ ਦਿਨੀਂ ਸਾਬਕਾ ਰਾਸ਼ਟਰਪਤੀ ਡਾ : ਸਰਵਪੱਲੀ ਰਾਧਾਕ੍ਰਿਸ਼ਣਨ ਦੇ ਜਨਮ ਦਿਨ ਨੂੰ ਸਮਰਪਿਤ ਅਧਿਆਪਕ ਦਿਵਸ ਸੰਸਥਾ ਦੇ ਵਾਈਸ ਚੇਅਰਮੈਨ ਮਾ : ਨਿਰੰਜਣ ਲਾਲ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ : ਬਲਜੀਤ ਕੌਰ ਸਿੱਧੂ ਦੀ ਯੋਗ ਅਗਵਾਈ ਹੇਠ ਮਨਾਇਆ ਗਿਆ । ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਹੱਥਾਂ ਨਾਲ ਬਣਾਏ ਖੂਬਸੂਰਤ ਕਾਰਡ ਭੇਟ ਕਰਕੇ ਤੇ ਅਧਿਆਪਕਾਂ ਦਾ ਮੂੰਹ ਮਿੱਠਾ ਕਰਵਾ ਕੇ ਸਾਰੇ ਅਧਿਆਪਕਾਂ ਦਾ ਸਵਾਗਤ ਕੀਤਾ । ਇਸ ਮੌਕੇ ਅਧਿਆਪਕ ਦਿਵਸ ਨੂੰ ਮੁੱਖ ਰੱਖਦੇ ਹੋਏ ਬਹੁਤ ਹੀ ਪ੍ਰਭਾਵਸ਼ਾਲੀ ਤੇ ਵਿਸ਼ਾਲ ਸਮਾਗਮ ਦਾ ਆਯੋਜਨ ਕੀਤਾ ਗਿਆ , ਜਿਸ ਨੂੰ ਸੰਬੋਧਨ ਕਰਦੇ ਹੋਏ ਮਾਸਟਰ ਨਿਰੰਜਣ ਲਾਲ ਨੇ ਸਮੂਹ ਅਧਿਆਪਕਾਂ ਨੂੰ ਇਸ ਦਿਨ ਦੀ ਵਧਾਈ ਦਿੰਦੇ ਹੋਏ ਸਾਰੇ ਅਧਿਆਪਕਾਂ ਦੀ ਸਿਹਤਯਾਬੀ ਤੇ ਖੁਸ਼ਹਾਲੀ ਦੀ ਕਾਮਨਾ ਕੀਤੀ । ਸਮਾਜ ਦੀ ਤਰੱਕੀ ਤੇ ਆਦਰਸ਼ ਨਾਗਰਿਕਾਂ ਦੀ ਸਿਰਜਣਾ ਕਰਨ ਵਿਚ ਇਕ ਅਧਿਆਪਕ ਦੀ ਭੂਮਿਕਾ ਨੂੰ ਉਨ੍ਹਾਂ ਨੇ ਬਹੁਤ ਹੀ ਵਿਸਥਾਰ ਪੂਰਵਕ ਤਰੀਕੇ ਨਾਲ ਦੱਸਿਆ । ਇਸ ਪ੍ਰੋਗਰਾਮ ’ ਚ ਵਿਦਿਆਰਥੀਆਂ ਦੁਆਰਾ ਵੱਖ - ਵੱਖ ਪੇਸ਼ਕਾਰੀਆਂ ਦਿੱਤੀਆਂ ਗਈਆਂ । ਬੀ . ਏ . ਕਲਾਸ ਦੇ ਵਿਦਿਆਰਥੀਆਂ ਦੁਆਰਾ ਪੇਸ਼ ਕੀਤੀਆਂ ਮੋਨੋਐਕਟਿੰਗ , ਨਾਟਕ , ਗੀਤ , ਗਰੁੱਪ ਡਾਂਸ ਆਦਿ ਵੰਨਗੀਆਂ ਨੇ ਪ੍ਰੋਗਰਾਮ ਦੀ ਸੁੰਦਰਤਾ ਨੂੰ ਹੋਰ ਵੀ ਨਿਖਾਰ ਦਿੱਤਾ । ਅਖੀਰ ’ ਚ ਸਕੂਲ ਪ੍ਰਿੰਸੀਪਲ ਸੁਖਵਿੰਦਰ ਸਿੰਘ ਸਿੱਧੂ ਦੁਆਰਾ ਸਾਰੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਇਸ ਪ੍ਰੋਗਰਾਮ ਦੀ ਸਫਲਤਾ ਲਈ ਸਾਰੇ ਵਿਦਿਆਰਥੀਆਂ ਤੇ ਪ੍ਰਬੰਧਕਾਂ ਨੂੰ ਮੁਬਾਰਕਬਾਦ ਦਿੱਤੀ ਗਈ । ਸੰਸਥਾ ਦੇ ਚੇਅਰਮੈਨ ਡਾ . ਮੁਕੇਸ਼ ਸਿੰਗਲਾ , ਸਕੱਤਰ ਇੰਜ . ਹਿਤੇਸ਼ ਸਿੰਗਲਾ ਨੇ ਵੀ ਸਮੂਹ ਅਧਿਆਪਕਾਂ ਨੂੰ ਇਸ ਦਿਨ ਦੀ ਮੁਬਾਰਕਬਾਦ ਦਿੱਤੀ । ਇਸ ਸਮਾਗਮ ਦੌਰਾਨ ਸਮੁੱਚਾ ਸਟਾਫ ਹਾਜ਼ਰ ਸੀ । ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਬਠਿੰਡਾ , 10 ਸਤੰਬਰ ( ਅੰਮ੍ਰਿਤਪਾਲ ਸਿੰਘ ਵਲ੍ਹਾਣ ):- ਸਥਾਨਕ ਜੋਗੀ ਨਗਰ ਦੀ ਗਲੀ ਨੰਬਰ 5/2 ਵਿਚ ਇਕ 21 ਸਾਲਾ ਨੌਜਵਾਨ ਵਲੋਂ ਆਪਣੇ ਘਰ ਅੰਦਰ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ । ਜਿਸ ਦਾ ਪਤਾ ਚੱਲਣ ’ ਤੇ ਨੌਜਵਾਨ ਵੈੱਲਫ਼ੇਅਰ ਸੁਸਾਇਟੀ ਦੇ ਵਲੰਟੀਅਰ ਸੁਮਿਤ ਮਹੇਸ਼ਵਰੀ ਅਤੇ ਆਕਾਸ਼ ਗਰਗ ਪੁਲਿਸ ਸਮੇਤ ਮੌਕੇ ’ ਤੇ ਪੁੱਜੇ ਅਤੇ ਪੁਲਿਸ ਦੀ ਮੁਢਲੀ ਕਾਰਵਾਈ ਤੋਂ ਬਾਅਦ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ । ਪ੍ਰਾਪਤ ਜਾਣਕਾਰੀ ਮੁਤਾਬਿਕ ਮ੍ਰਿਤਕ ਨੌਜਵਾਨ ਦੀਪਾਂਸ਼ੂ ਨਸ਼ੇ ਦੀ ਲਤ ਨਾਲ ਜੂਝ ਰਿਹਾ ਸੀ ਅਤੇ ਉਸ ਦੇ ਪਿਤਾ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਚੁੱਕੀ ਸੀ । ਘਰ ਵਿਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਣ ਤੋਂ ਬਾਅਦ ਉਹ ਛੱਤ ’ ਤੇ ਚਲਾ ਗਿਆ । ਇਸ ਦੌਰਾਨ ਇੱਧਰੋਂ ਉਧਰੋਂ ਚੁੱਕ ਕੇ ਇੱਟਾਂ ਪੱਥਰ ਥੱਲੇ ਸੁੱਟਣ ਲੱਗਿਆ । ਇਕ ਇੱਟ ਲੱਗਣ ਕਾਰਨ ਗੁਆਂਢ ਦੀ ਇਕ ਲੜਕੀ ਵੀ ਜ਼ਖ਼ਮੀ ਹੋ ਗਈ , ਜਿਸ ਨੂੰ ਪਰਿਵਾਰ ਵਲੋਂ ਹਸਪਤਾਲ ਲਿਜਾਇਆ ਗਿਆ । ਜਦੋਂ ਪਰਿਵਾਰ ਵਾਲੇ ਵਾਪਸ ਘਰ ਆਏ ਤਾਂ ਉਨ੍ਹਾਂ ਉੱਪਰ ਜਾ ਕੇ ਦੇਖਿਆ ਤਾਂ ਦੀਪਾਂਸੂ ਨੇ ਫਾਹਾ ਲੈ ਰੱਖਿਆ ਸੀ । ਦੱਸਿਆ ਜਾ ਰਿਹਾ ਹੈ ਕਿ ਦੀਪਾਂਸ਼ੂ ਆਪਣੀ ਮਾਂ ਅਤੇ ਭੈਣ ਦਾ ਇਕਲੌਤਾ ਸਹਾਰਾ ਸੀ ।
Ad Position 22
No active advertisement
ਪਿਛਲੀ ਖ਼ਬਰ 2027 ਦੀਆਂ ਚੋਣਾਂ ਲਈ ਯੂਥ ਅਕਾਲੀ ਦਲ (ਬ) ਨੇ ਵਜਾਇਆ ਬਿਗਲ ਅਗਲੀ ਖ਼ਬਰ ਡਾ. ਬਲਬੀਰ ਸਿੰਘ ਇੰਸਟੀਚਿਊਟ ਆਫ਼ ਨਰਸਿੰਗ ਵਿਖੇ ਰਾਸ਼ਟਰੀ ਪੋਸ਼ਣ ਹਫ਼ਤਾ ਮਨਾਇਆ
Ad Position 24