13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਥਰਮਲ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੁਲਾਜ਼ਮ ਸੰਘਰਸ਼ਾਂ ‘ਚ ਭਰਵੀਂ ਸ਼ਮੂਲੀਅਤ ਦਾ ਐਲਾਨ

ਬਠਿੰਡਾ, 12 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਥਰਮਲ ਪੈਨਸ਼ਨਰਜ਼ ਐਸੋਸੀਏਸ਼ਨ ਬਠਿੰਡਾ/ਲਹਿਰਾ ਮੁਹੱਬਤ ਦੀ ਮੀਟਿੰਗ ਪੈਨਸ਼ਨਰ ਭਵਨ ਬਠਿੰਡਾ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਧੰਜਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸੰਘਰਸ਼ਾਂ ’ਚ ਭਰਵੀਂ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਗੁਰਮੇਲ ਸਿੰਘ ਖ਼ਾਲਸਾ, ਸਤਪਾਲ ਸਿੰਘ, ਰਣਜੀਤ ਸਿੰਘ, ਕਰਤਾਰ ਸਿੰਘ ਬਰਾੜ, ਸੁਖਦੇਵ ਸਿੰਘ ਚੌਹਾਨ, ਸੁਰੇਸ਼ ਸੇਤੀਆ, ਆਈ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਬਠਿੰਡਾ, 12 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਥਰਮਲ ਪੈਨਸ਼ਨਰਜ਼ ਐਸੋਸੀਏਸ਼ਨ ਬਠਿੰਡਾ/ਲਹਿਰਾ ਮੁਹੱਬਤ ਦੀ ਮੀਟਿੰਗ ਪੈਨਸ਼ਨਰ ਭਵਨ ਬਠਿੰਡਾ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਧੰਜਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸੰਘਰਸ਼ਾਂ ’ਚ ਭਰਵੀਂ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ।ਇਸ ਮੌਕੇ ਗੁਰਮੇਲ ਸਿੰਘ ਖ਼ਾਲਸਾ, ਸਤਪਾਲ ਸਿੰਘ, ਰਣਜੀਤ ਸਿੰਘ, ਕਰਤਾਰ ਸਿੰਘ ਬਰਾੜ, ਸੁਖਦੇਵ ਸਿੰਘ ਚੌਹਾਨ, ਸੁਰੇਸ਼ ਸੇਤੀਆ, ਆਈ.ਡੀ. ਕਟਾਰੀਆ ਤੇ ਸੁਖਵਿੰਦਰ ਸਿੰਘ ਬਰਾੜ ਨੇ ਪੰਜਾਬ ਸਰਕਾਰ ਦੀ ਸਬ-ਕਮੇਟੀ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਦੇਣਦਾਰੀਆਂ ਦਾ ਨਿਪਟਾਰਾ ਨਾ ਕਰਨ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਡਬਲ ਬੈਂਚ ਦੇ ਫ਼ੈਸਲੇ ਨੂੰ ਲਾਗੂ ਕਰਨ, ਡੀ.ਏ. ਸਮੇਤ ਏਰੀਅਰ ਜਾਰੀ ਕਰਨ, ਪੇ-ਸਕੇਲਾਂ ਦੇ ਏਰੀਅਰ ਦਾ ਭੁਗਤਾਨ ਕਰਨ, ਤਰੁੱਟੀਆਂ ਦੂਰ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕੱਚੇ ਕਾਮਿਆਂ ਨੂੰ ਪੱਕਾ ਕਰਨ, ਜਜ਼ੀਆ ਟੈਕਸ ਬੰਦ ਕਰਨ ਅਤੇ ਕੈਸ਼ਲੈਸ ਮੈਡੀਕਲ ਸਕੀਮ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ।ਉਨ੍ਹਾਂ ਸਿਵਲ ਹਸਪਤਾਲ ਬਠਿੰਡਾ ਵਿਖੇ ਮੈਡੀਕਲ ਰੀਇੰਬਰਸਮੈਂਟ ਬਿੱਲਾਂ ਦੇ ਨਿਪਟਾਰੇ ਵਿਚ ਹੋ ਰਹੀ ਬੇਲੋੜੀ ਦੇਰੀ ਦਾ ਮੁੱਦਾ ਗੰਭੀਰਤਾ ਨਾਲ ਉਠਾਉਂਦੇ ਹੋਏ ਮੰਗ ਕੀਤੀ ਕਿ ਬਿੱਲਾਂ ਦੀ ਪ੍ਰਕਿਰਿਆ ਸਮਾਂਬੱਧ ਕੀਤੀ ਜਾਵੇ। ਇਸ ਮੌਕੇ ਸੇਵਾਮੁਕਤ ਐਸ.ਡੀ.ਓ. ਜੱਸਾ ਸਿੰਘ, ਜਰਨੈਲ ਸਿੰਘ ਫੋਰਮੈਨ , ਨਿਰਭੈ ਸਿੰਘ, ਲਾਲ ਸਿੰਘ ਜੇ.ਈ., ਜਸਵੰਤ ਸਿੰਘ ਟੀ.ਜੀ.-1 ਦਿਉਣ ਅਤੇ ਪਰਮਜੀਤ ਸਿੰਘ ਸੁਪਰਡੈਂਟ ਨੇ ਯੂਨੀਅਨ ਵਿਚ ਸ਼ਮੂਲੀਅਤ ਕੀਤੀ, ਜਿੰਨਾਂ ਦਾ ਯੂਨੀਅਨ ਆਗੂਆਂ ਨੇ ਭਰਵਾਂ ਸਵਾਗਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੀ.ਬੀ.ਐੱਸ.ਈ. ਨੌਰਥ ਜ਼ੋਨ-2 ਹੈਂਡਬਾਲ ’ਚ ਬਠਿੰਡਾ ਦੀਆਂ ਲੜਕੀਆਂ ਨੇ ਮਾਰੀ ਬਾਜ਼ੀ ਅਗਲੀ ਖ਼ਬਰ - ਬਠਿੰਡਾ ਅਪਰਾਧਨਾਮਾ- ਵੱਖ-ਵੱਖ ਥਾਵਾਂ ਤੋਂ 6 ਨਸ਼ਾ ਤਸ਼ਕਰ ਕਾਬੂ
Ad Position 24