13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਕਰਨਵੀਰ ਸਿੰਘ ਮਹਿਮਾ ਸਰਜਾ ‘ਅਕਾਲੀ ਦਲ (ਵਾਰਿਸ ਪੰਜਾਬ) ਦੇ ਜ਼ਿਲ੍ਹਾ ਯੂਥ ਮੀਤ ਪ੍ਰਧਾਨ ਨਿਯੁਕਤ

ਮਹਿਮਾ ਸਰਜਾ, 12 ਸਤੰਬਰ (ਬਲਦੇਵ ਸੰਧੂ)-2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਹੁਲਾਰਾ ਦਿੰਦਿਆਂ ‘ਅਕਾਲੀ ਦਲ ਵਾਰਿਸ ਪੰਜਾਬ’ ਵਲੋਂ ਪਾਰਟੀ ਦੀਆਂ ਨੀਤੀਆਂ, ਵਿਚਾਰਧਾਰਾ ਅਤੇ ਲੋਕਪੱਖੀ ਸੋਚ ਨੂੰ ਨੌਜਵਾਨਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਬਠਿੰਡਾ ਜ਼ਿਲ੍ਹੇ ਦੀ ਯੂਥ ਟੀਮ ਦਾ ਗਠਨ ਕੀਤਾ ਗਿਆ ਹੈ । ਇਸ ਤਹਿਤ ਹਲਕਾ ਭੁੱਚੋ ਅਧੀਨ ਪੈਂਦੇ ਪਿੰਡ ਮਹਿਮਾ ਸਰਜਾ ਦੇ ਨੌਜਵਾਨ ਆਗੂ ਕਰਨਵੀਰ ਸਿੰਘ ਨੂੰ ਪਾਰਟੀ ਦਾ ਬਠਿੰਡਾ ਜ਼ਿਲ੍ਹਾ ਯੂਥ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਮਹਿਮਾ ਸਰਜਾ, 12 ਸਤੰਬਰ (ਬਲਦੇਵ ਸੰਧੂ)-2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਹੁਲਾਰਾ ਦਿੰਦਿਆਂ ‘ਅਕਾਲੀ ਦਲ ਵਾਰਿਸ ਪੰਜਾਬ’ ਵਲੋਂ ਪਾਰਟੀ ਦੀਆਂ ਨੀਤੀਆਂ, ਵਿਚਾਰਧਾਰਾ ਅਤੇ ਲੋਕਪੱਖੀ ਸੋਚ ਨੂੰ ਨੌਜਵਾਨਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਬਠਿੰਡਾ ਜ਼ਿਲ੍ਹੇ ਦੀ ਯੂਥ ਟੀਮ ਦਾ ਗਠਨ ਕੀਤਾ ਗਿਆ ਹੈ । ਇਸ ਤਹਿਤ ਹਲਕਾ ਭੁੱਚੋ ਅਧੀਨ ਪੈਂਦੇ ਪਿੰਡ ਮਹਿਮਾ ਸਰਜਾ ਦੇ ਨੌਜਵਾਨ ਆਗੂ ਕਰਨਵੀਰ ਸਿੰਘ ਨੂੰ ਪਾਰਟੀ ਦਾ ਬਠਿੰਡਾ ਜ਼ਿਲ੍ਹਾ ਯੂਥ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਨਵੀਂ ਜ਼ਿੰਮੇਵਾਰੀ ਮਿਲਣ ’ਤੇ ਕਰਨਵੀਰ ਸਿੰਘ ਨੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ, ਮਾਲਵਾ ਜ਼ੋਨ ਇੰਚਾਰਜ ਲਖਵੀਰ ਸਿੰਘ ਲੱਖਾ ਸਿਧਾਣਾ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਬਰਾੜ, ਜ਼ਿਲ੍ਹਾ ਯੂਥ ਪ੍ਰਧਾਨ ਮਨਪ੍ਰੀਤ ਸਿੰਘ ਮਹਿਰਾਜ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਕਰਨਵੀਰ ਸਿੰਘ ਪਿਛਲੇ ਲੰਮੇ ਸਮੇਂ ਤੋਂ ਲਖਵੀਰ ਸਿੰਘ ਲੱਖਾ ਸਿਧਾਣਾ ਨਾਲ ਹਲਕਾ ਭੁੱਚੋ ਵਿਚ ਪਾਰਟੀ ਦੀਆਂ ਗਤੀਵਿਧੀਆਂ ਅਤੇ ਜਥੇਬੰਦਕ ਕਾਰਜਾਂ ਵਿਚ ਸਰਗਰਮੀ ਨਾਲ ਯੋਗਦਾਨ ਪਾਉਂਦੇ ਆ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਬਹਿਮਣ ਦੀਵਾਨਾ ਵਿਖੇ ਐਲ. ਆਈ. ਸੀ. ਵਲੋਂ ਵਾਟਰ ਕੂਲਰ ਦਾਨ ਅਗਲੀ ਖ਼ਬਰ ਐਡਵੋਕੇਟ ਸਤਪਾਲ ਸਿੰਘ ਭਾਈਰੂਪਾ ਬਾਰ ਐਸੋਸੀਏਸ਼ਨ ਫੂਲ ਦੇ ਪ੍ਰਧਾਨ ਬਣੇ
Ad Position 24