14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਆਊਟਸੋਰਸ ਮੁਲਾਜ਼ਮਾਂ ਦੀ ਪੰਜਾਬ ਅਤੇ ਸਿਹਤ ਡਾਇਰੈਕਟਰ ਨਾਲ ਮੀਟਿੰਗ ਬੇਸਿੱਟਾ

ਬਠਿੰਡਾ, 13 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਦੀ ਸੂਬਾ ਕਮੇਟੀ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸਿਹਤ ਮੰਤਰੀ ਪੰਜਾਬ ਦੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਆਊਟਸੋਰਸ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜਥੇਬੰਦੀ ਵਲੋਂ ਸਿਹਤ ਵਿਭਾਗ ਦੇ ਸਮੂਹ ਕੱਚੇ ਕਾਮਿਆਂ ਨੂੰ ਪੱਕੇ ਕਰਨ ਅਤੇ ਤਨਖ਼ਾਹਾਂ ਵਿਚ ਵਾਧੇ ਨੂੰ ਲੈ ਕੇ ਮਿਤੀ 31 ਅਗਸਤ ਨੂੰ ਪਟਿਆਲਾ ਵਿਖੇ ਸਿਹਤ ਮੰਤਰੀ ਪੰਜਾਬ ਦੀ ਕੋਠੀ ਅੱਗੇ ਕੀਤੇ ਰੋਸ ਪ੍ਰਦਰਸ਼ਨ ਤੋਂ ਬਾਅਦ 2 ਸਤੰਬਰ ਨੂੰ ਸਿਹਤ ਮੰਤਰੀ ਪੰਜਾਬ ਅਤੇ ਸਿਹਤ ਡਾਇਰੈਕਟਰਾਂ ਨਾਲ ਹੋਈ ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਜਥੇਬੰਦੀ ਦੀਆਂ ਮੰਗਾਂ ਨਾ ਮੰਨਣ ਕਰਕੇ ਇਹ ਮੀਟਿੰਗ ਬੇਸਿੱਟਾ ਰਹੀ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਬਠਿੰਡਾ, 13 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਦੀ ਸੂਬਾ ਕਮੇਟੀ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸਿਹਤ ਮੰਤਰੀ ਪੰਜਾਬ ਦੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਆਊਟਸੋਰਸ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜਥੇਬੰਦੀ ਵਲੋਂ ਸਿਹਤ ਵਿਭਾਗ ਦੇ ਸਮੂਹ ਕੱਚੇ ਕਾਮਿਆਂ ਨੂੰ ਪੱਕੇ ਕਰਨ ਅਤੇ ਤਨਖ਼ਾਹਾਂ ਵਿਚ ਵਾਧੇ ਨੂੰ ਲੈ ਕੇ ਮਿਤੀ 31 ਅਗਸਤ ਨੂੰ ਪਟਿਆਲਾ ਵਿਖੇ ਸਿਹਤ ਮੰਤਰੀ ਪੰਜਾਬ ਦੀ ਕੋਠੀ ਅੱਗੇ ਕੀਤੇ ਰੋਸ ਪ੍ਰਦਰਸ਼ਨ ਤੋਂ ਬਾਅਦ 2 ਸਤੰਬਰ ਨੂੰ ਸਿਹਤ ਮੰਤਰੀ ਪੰਜਾਬ ਅਤੇ ਸਿਹਤ ਡਾਇਰੈਕਟਰਾਂ ਨਾਲ ਹੋਈ ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਜਥੇਬੰਦੀ ਦੀਆਂ ਮੰਗਾਂ ਨਾ ਮੰਨਣ ਕਰਕੇ ਇਹ ਮੀਟਿੰਗ ਬੇਸਿੱਟਾ ਰਹੀ। ਇਸ ਮੀਟਿੰਗ ਵਿਚ ਮੁਲਾਜ਼ਮਾਂ ਨੂੰ ਸਿਹਤ ਵਿਭਾਗ ਦੇ ਸਮੂਹ ਕੈਟਾਗਰੀਆਂ ਦੇ ਕੱਚੇ ਮੁਲਾਜ਼ਮਾਂ ਨੂੰ ਵਿਭਾਗ ਅਧੀਨ ਲੈ ਕੇ ਪੱਕੇ ਕਰਨ ਦੀ ਮੰਗ, ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਅਤੇ ਬਿੱਲ 2026 ਵਿਚ ਸਮੂਹ ਕੈਟਾਗਰੀਆਂ ਨੂੰ ਸ਼ਾਮਿਲ ਕਰਨ ਦੀ ਮੰਗ ਰੱਖੀ ਗਈ ਸੀ। ਪਰ ਇਸ ਮੀਟਿੰਗ ਵਿਚ ਸਿਹਤ ਮੰਤਰੀ ਪੰਜਾਬ ਅਤੇ ਸਿਹਤ ਡਾਇਰੈਕਟਰਾਂ ਵਲੋਂ ਸਹਿਮਤੀ ਨਾ ਬਣਨ ਕਰਕੇ ਆਊਟਸੋਰਸ ਮੁਲਾਜ਼ਮਾਂ ਵਿਚ ਕਾਫੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਿਸ ਤੋਂ ਬਾਅਦ ਜਥੇਬੰਦੀ ਆਗੂਆਂ ਨੇ ਸੂਬਾ ਪੱਧਰੀ ਮੀਟਿੰਗ ਲੁਧਿਆਣਾ ਵਿਖੇ ਕਰਕੇ ਇਹ ਫ਼ੈਸਲਾ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਹਰ ਜ਼ਿਲੇ੍ਹ ਵਿਚੋਂ ਲਗਾਤਾਰ ਸਿਹਤ ਮੰਤਰੀ ਪੰਜਾਬ ਦੇ ਪੁਤਲਾ ਫੂਕ ਰੋਸ ਮੁਜ਼ਾਹਰੇ ਭਾਰੀ ਗਿਣਤੀ ਵਿਚ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹੇ ’ਚ ਬਲਾਕ ਪੱਧਰੀ ਕ੍ਰਿਕਟ ਟੂਰਨਾਮੈਂਟ 17 ਤੋਂ 26 ਤੱਕ ਅਗਲੀ ਖ਼ਬਰ ਵਿਵੇਕ ਆਸ਼ਰਮ ਜਲਾਲ ਵਿਖੇ ਸੰਤ ਬਾਬਾ ਖੇਮ ਦਾਸ ਦੀ ਸਾਲਾਨਾ ਬਰਸੀ 17 ਸਤੰਬਰ ਨੂੰ
Ad Position 24