14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਇਲੈੱਕਟ੍ਰਾਨਿਕ ਦੀ ਦੁਕਾਨ ’ਚੋਂ 1 ਲੱਖ ਰੁਪਏ ਤੇ ਮੋਬਾਈਲ ਚੋਰੀ ਕਰਨ ਵਾਲਾ ਗ੍ਰਿਫ਼ਤਾਰ

ਬਠਿੰਡਾ, 13 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਬਠਿੰਡਾ ਦੇ ਥਾਣਾ ਕੋਤਵਾਲੀ ਦੀ ਪੁਲਿਸ ਨੇ ਕਈ ਦਿਨ ਪਹਿਲਾ ਇਲੈੱਕਟ੍ਰਾਨਿਕ ਦੀ ਦੁਕਾਨ ’ਚੋਂ ਨਕਦੀ ਅਤੇ ਮੋਬਾਈਲ ਫ਼ੋਨ ਚੋਰੀ ਕਰਨ ਦੇ ਮਾਮਲੇ ਨੂੰ ਸੁਲਝਾਉਂਦਿਆਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ’ਚੋਂ ਵੱਖ-ਵੱਖ ਮਾਰ੍ਹਕੇ ਦੇ 4 ਮੋਬਾਈਲ ਫ਼ੋਨ ਵੀ ਬਰਾਮਦ ਕੀਤੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਬਠਿੰਡਾ, 13 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਬਠਿੰਡਾ ਦੇ ਥਾਣਾ ਕੋਤਵਾਲੀ ਦੀ ਪੁਲਿਸ ਨੇ ਕਈ ਦਿਨ ਪਹਿਲਾ ਇਲੈੱਕਟ੍ਰਾਨਿਕ ਦੀ ਦੁਕਾਨ ’ਚੋਂ ਨਕਦੀ ਅਤੇ ਮੋਬਾਈਲ ਫ਼ੋਨ ਚੋਰੀ ਕਰਨ ਦੇ ਮਾਮਲੇ ਨੂੰ ਸੁਲਝਾਉਂਦਿਆਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ’ਚੋਂ ਵੱਖ-ਵੱਖ ਮਾਰ੍ਹਕੇ ਦੇ 4 ਮੋਬਾਈਲ ਫ਼ੋਨ ਵੀ ਬਰਾਮਦ ਕੀਤੇ ਹਨ। ਥਾਣਾ ਮੁਖੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਵਿਨੋਦ ਬਾਂਸਲ ਨੇ ਪੁਲਿਸ ਨੂੰ ਲਿਖਾਈ ਸ਼ਿਕਾਇਤ ਵਿਚ ਦੱਸਿਆ ਸੀ ਕਿ 3 ਅਤੇ 4 ਸਤੰਬਰ ਦੀ ਦਰਮਿਆਨੀ ਰਾਤ ਨੂੰ ਕੋਈ ਵਿਅਕਤੀ ਉਸ ਦੀ ਸਥਾਨਕ ਕਿਲ੍ਹਾ ਰੋਡ ਸਥਿਤ ਇਲੈੱਕਟ੍ਰਾਨਿਕ ਦੀ ਦੁਕਾਨ ’ਚੋਂ ਕਰੀਬ 1 ਲੱਖ ਰੁਪਏ ਦੀ ਨਕਦੀ ਅਤੇ ਵੀਵੋ ਕੰਪਨੀ ਦਾ ਮੋਬਾਈਲ ਫ਼ੋਨ ਚੋਰੀ ਹੋ ਗਿਆ ਸੀ। ਜਿਸ ਸਬੰਧੀ ਪੁਲਿਸ ਨੇ ਨਾਮਾਲੂਮ ਵਿਅਕਤੀ ਖ਼ਿਲਾਫ਼ ਬੀ.ਐੱਨ.ਐੱਸ. ਦੀਆਂ ਧਾਰਾਵਾਂ 305(ਏ), 331(4) ਅਤੇ 317(2) ਤਹਿਤ ਮੁਕੱਦਮਾ ਦਰਜ ਕਰਕੇ ਪੜ੍ਹਤਾਲ ਕੀਤੀ ਤਾਂ ਜਾਂਚ ਦੌਰਾਨ ਪੁਲਿਸ ਨੇ ਲਖਵਿੰਦਰ ਸਿੰਘ ਉਰਫ਼ ਲੱਕੀ ਵਾਸੀ ਸ੍ਰੀ ਮੁਕਤਸਰ ਸਾਹਿਬ, ਹਾਲ ਆਬਾਦ ਕਾਲਾ ਸਿੱਧੂ ਕਲੋਨੀ ਬਠਿੰਡਾ ਨੂੰ ਗ੍ਰਿਫ਼ਤਾਰ ਕਰ ਲਿਆ। ਜਿਸ ਕੋਲੋਂ ਪੁੱਛਗਿੱਛ ਉਪਰੰਤ ਚੋਰੀ ਕੀਤਾ ਮੋਬਾਈਲ ਫ਼ੋਨ ਸਮੇਤ ਕੁਲ 4 ਵੱਖ-ਵੱਖ ਮਾਰ੍ਹਕੇ ਦੇ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਲਖਵਿੰਦਰ ਸਿੰਘ ਕੁਝ ਦਿਨ ਪਹਿਲਾਂ ਹੀ ਜ਼ਮਾਨਤ ’ਤੇ ਜੇਲ੍ਹ ਵਿਚੋਂ ਬਾਹਰ ਆਇਆ ਸੀ ਅਤੇ ਆਉਂਦੀਆਂ ਹੀ ਇਸ ਨੇ ਮੁੜ ਚੋਰੀ ਦੀਆਂ ਵਾਰਦਾਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਦੱਸਿਆ ਕਿ ਲਖਵਿੰਦਰ ਖ਼ਿਲਾਫ਼ ਪਹਿਲਾਂ ਵੀ ਫ਼ਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਜਲੰਧਰ ਸਿਟੀ ਅਤੇ ਬਠਿੰਡਾ ਵਿਚ ਵੱਖ-ਵੱਖ ਧਾਰਾਵਾਂ ਤਹਿਤ ਅੱਧੀ ਦਰਜਨ ਮੁਕੱਦਮੇ ਦਰਜ ਹਨ।
Ad Position 22
No active advertisement
ਪਿਛਲੀ ਖ਼ਬਰ ਈ.ਪੀ.ਕੇ. ਫਾਈਲ ਡਾਊਨਲੋਡ ਕਰਦੇ ਹੀ ਖਾਤੇ ’ਚੋਂ ਨਿਕਲੇ 2.70 ਲੱਖ ਰੁਪਏ ਵੱਟਸਐਪ ‘ ਤੇ ਭੇਜੀ ਈਪੀਕੇ ਫਾਈਲ ਖੋਲ੍ਹਣ ਮਗਰੋਂ... ਅਗਲੀ ਖ਼ਬਰ ਪੁਰਾਣੀ ਰੰਜਿਸ਼ ਕਾਰਨ ਡਰਾਈਵਰ ਦੀ ਕੁੱਟਮਾਰ ਕਰਨ ’ਤੇ ਮਾਮਲਾ ਦਰਜ
Ad Position 24