17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਭਾਜਪਾ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਮਨਾਇਆ

ਬਠਿੰਡਾ, 17 ਸਤੰਬਰ (ਵੀਰਪਾਲ ਸਿੰਘ)- ਭਾਜਪਾ ਆਗੂਆਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 76ਵਾਂ ਜਨਮ ਦਿਨ ਮਨਾਇਆ ਗਿਆ। ਭਾਜਪਾ ਆਗੂ ਸੁਨੀਲ ਸਿੰਗਲਾ ਦਫ਼ਤਰ ਵਿਖੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਵਿਸ਼ੇਸ਼ ਤੌਰ ‘ਤੇ ਪਹੁੰਚੇ।

Ad Position 21
No active advertisement
ਅਜੀਤ ਡੈਸਕ 18-09-2026
ਬਠਿੰਡਾ, 17 ਸਤੰਬਰ (ਵੀਰਪਾਲ ਸਿੰਘ)- ਭਾਜਪਾ ਆਗੂਆਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 76ਵਾਂ ਜਨਮ ਦਿਨ ਮਨਾਇਆ ਗਿਆ। ਭਾਜਪਾ ਆਗੂ ਸੁਨੀਲ ਸਿੰਗਲਾ ਦਫ਼ਤਰ ਵਿਖੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਵਿਸ਼ੇਸ਼ ਤੌਰ ‘ਤੇ ਪਹੁੰਚੇ। ਭਾਜਪਾ ਦੇ ਕੌਮੀ ਮੀਤ ਪ੍ਰਧਾਨ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਭਾਜਪਾ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਮੀ ਉਮਰ ਅਤੇ ਤੰਦਰੁਸਤ ਜੀਵਨ ਦੀ ਕਾਮਨਾ ਕੀਤੀ। ਸਮਾਗਮ ਵਿਚ ਮੌਜੂਦ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ‘ਤੇ ਇਕ-ਦੂਜੇ ਨੂੰ ਮਠਿਆਈ ਖੁਆ ਕੇ ਖ਼ੁਸ਼ੀ ਸਾਂਝੀ ਕੀਤੀ । ਇਸ ਮੌਕੇ ਐਡਵੋਕੇਟ ਮੋਹਨ ਲਾਲ ਗਰਗ, ਐਡਵੋਕੇਟ ਅਸ਼ੋਕ ਭਾਰਤੀ, ਨਰਿੰਦਰ ਮਿੱਤਲ, ਨੀਰਜ ਜੌੜਾ, ਆਸ਼ੂਤੋਸ਼ ਤਿਵਾੜੀ, ਵਿਕਰਮ ਗਰਗ, ਜੈਅੰਤ ਸ਼ਰਮਾ, ਰਾਜੇਸ਼ ਦੁਬੇ, ਸੋਨੀਆ ਨੈਯਰ, ਰੁਪਿੰਦਰ ਸਿੰਘ, ਨੀਲਾ ਸਿੰਘ ਮਾਨ, ਸਰਫ਼ਰਾਜ਼ ਸਿੰਘ ਗਿੱਲ, ਕਮਲ ਸਿੰਗਲਾ ਆਦਿ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਫੂਲ ਦੇ ਨਵ ਨਿਯੁਕਤ ਪ੍ਰਧਾਨ ਐਡਵੋਕੇਟ ਭਾਈਰੂਪਾ ਤੇ ਹੋਰ ਅਹੁਦੇਦਾਰਾਂ ਦਾ ਸਨਮਾਨ ਅਗਲੀ ਖ਼ਬਰ Jalandhar Hockey Pride : ਪਹਿਲੇ ਹੀ ਟੂਰਨਾਮੈਂਟ 'ਚ ਭਾਰਤ ਨੂੰ ਦਿਵਾਇਆ ਸੋਨ ਤਗਮਾ
Ad Position 24