17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਵਿਦਿਆਰਥੀਆਂ ਨੇ ਕੀਤਾ ਵੇਰਕਾ ਮਿਲਕ ਪਲਾਂਟ ਦਾ ਵਿੱਦਿਅਕ ਦੌਰਾ

ਬਠਿੰਡਾ, 17 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਇੰਸਟੀਚਿਊਟ ਆਫ਼ ਐਗਰੀਕਲਚਰ, ਬਠਿੰਡਾ ਦੇ ਬੀ. ਐਸ.

Ad Position 21
No active advertisement
ਅਜੀਤ ਡੈਸਕ 18-09-2026
ਬਠਿੰਡਾ, 17 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਇੰਸਟੀਚਿਊਟ ਆਫ਼ ਐਗਰੀਕਲਚਰ, ਬਠਿੰਡਾ ਦੇ ਬੀ. ਐਸ. ਸੀ. ਐਗਰੀਕਲਚਰ (ਆਨਰਜ਼) 2+4 ਸਾਲਾ ਪ੍ਰੋਗਰਾਮ ਦੇ ਪਹਿਲੇ ਅਤੇ ਦੂਜੇ ਸਾਲ ਦੇ ਵਿਦਿਆਰਥੀਆਂ ਲਈ ਵੇਰਕਾ ਮਿਲਕ ਪਲਾਂਟ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ। ਇਹ ਦੌਰਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਇੰਸਟੀਚਿਊਟ ਆਫ ਐਗਰੀਕਲਚਰ, ਬਠਿੰਡਾ ਦੇ ਐਸੋਸੀਏਟ ਡੀਨ ਡਾ: ਅਵਤਾਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ । ਇਸ ਮੌਕੇ ਵਿਦਿਆਰਥੀਆਂ ਨੇ ਆਧੁਨਿਕ ਡੇਅਰੀ ਪ੍ਰੋਸੈਸਿੰਗ ਪਲਾਂਟ ਦੇ ਕੰਮਕਾਜ ਬਾਰੇ ਵਿਹਾਰਕ ਜਾਣਕਾਰੀ ਹਾਸਿਲ ਕੀਤੀ । ਨਾਲ ਹੀ ਉਨ੍ਹਾਂ ਦੁੱਧ ਪ੍ਰੋਸੈਸਿੰਗ, ਗੁਣਵੱਤਾ ਨਿਯੰਤਰਣ, ਪੈਕੇਜਿੰਗ ਅਤੇ ਡੇਅਰੀ ਉਤਪਾਦਾਂ ਦੇ ਉਤਪਾਦਨ ਨਾਲ ਸੰਬੰਧਿਤ ਵੱਖ-ਵੱਖ ਪੱਖਾਂ ਸਬੰਧੀ ਜਾਣਕਾਰੀ ਲਈ । ਵਿਦਿਆਰਥੀਆਂ ਨੇ ਦੁੱਧ ਦੀ ਖਰੀਦ, ਆਈਸਕ੍ਰੀਮ ਯੂਨਿਟ, ਘਿਓ ਯੂਨਿਟ, ਮਾਈਕ੍ਰੋਬਾਇਓਲੋਜੀ ਲੈਬ, ਗੁਣਵੱਤਾ ਭਰੋਸਾ, ਪੈਕੇਜਿੰਗ ਅਤੇ ਉਤਪਾਦਾਂ ਦੀ ਵੰਡ ਨਾਲ ਸੰਬੰਧਿਤ ਵੱਖ-ਵੱਖ ਪੜਾਵਾਂ ਦਾ ਨਿਰੀਖਣ ਕੀਤਾ । ਵਿਦਿਆਰਥੀਆਂ ਨੂੰ ਕਲਾਸਰੂਮ ’ਚ ਪ੍ਰਾਪਤ ਕੀਤੀ ਸਿੱਖਿਆ ਨੂੰ ਡੇਅਰੀ ਅਤੇ ਫੂਡ-ਪ੍ਰੋਸੈਸਿੰਗ ਖੇਤਰ ’ਚ ਇਸ ਦੇ ਵਿਹਾਰਕ ਉਪਯੋਗ ਨਾਲ ਜੋੜਨ ਦਾ ਮੌਕਾ ਮਿਲਿਆ। ਡਾ. ਲਵਜੀਤ ਕੌਰ, ਸਹਾਇਕ ਪ੍ਰੋਫੈਸਰ ਅਤੇ ਡਾ. ਕੁਮਿੰਦਰ ਕੌਰ, ਟੀਚਿੰਗ ਅਸਿਸਟੈਂਟ ਨੇ ਇਸ ਦੌਰਾਨ ਵਿਦਿਆਰਥੀਆਂ ਨਾਲ ਹਾਜ਼ਰ ਸਨ। ਇਸ ਦੌਰੇ ਦੇ ਪ੍ਰਬੰਧ ਲਈ ਪ੍ਰਭਸ਼ਰਨ ਸਿੰਘ ਅਤੇ ਤਰਨਵੀਰ ਸਿੰਘ ਸਰਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਤੇਜ ਰਫ਼ਤਾਰ ਕਾਰ ਦੀ ਟੱਕਰ ਨਾਲ ਇਕ ਵਿਅਕਤੀ ਦੀ ਮੌਤ ਅਗਲੀ ਖ਼ਬਰ ਬਾਰ ਐਸੋਸੀਏਸ਼ਨ ਫੂਲ ਦੇ ਨਵ ਨਿਯੁਕਤ ਪ੍ਰਧਾਨ ਐਡਵੋਕੇਟ ਭਾਈਰੂਪਾ ਤੇ ਹੋਰ ਅਹੁਦੇਦਾਰਾਂ ਦਾ ਸਨਮਾਨ
Ad Position 24