ਤੇਜ ਰਫ਼ਤਾਰ ਕਾਰ ਦੀ ਟੱਕਰ ਨਾਲ ਇਕ ਵਿਅਕਤੀ ਦੀ ਮੌਤ
ਸੰਗਤ ਮੰਡੀ , 17 ਸਤੰਬਰ ( ਅੰਮ੍ਰਿਤ ਸ਼ਰਮਾ )- ਬਠਿੰਡਾ ਡੱਬਵਾਲੀ ਮੁੱਖ ਮਾਰਗ ‘ ਤੇ ਪੈਂਦੇ ਪਿੰਡ ਗੁਰੂਸਰ ਸੈਣੇਵਾਲਾ ਨੇੜੇ ਤੇਜ ਰਫ਼ਤਾਰ ਕਾਰ ਦੀ ਟੱਕਰ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ , ਥਾਣਾ ਸੰਗਤ ਦੀ ਪੁਲਿਸ ਵਲੋਂ ਇਸ ਬਾਰੇ ਮਾਮਲਾ ਦਰਜ ਕੀਤਾ ਗਿਆ ਹੈ । ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਜਗਰੂਪ ਸਿੰਘ ਨੇ ਦੱਸਿਆ ਕਿ ਰਾਜਵੀਰ ਕੌਰ ਪਤਨੀ ਸੱਤਪਾਲ ਸਿੰਘ ਵਾਸੀ ਪ੍ਰਤਾਪ ਨਗਰ ਬਠਿੰਡਾ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਬੀਤੀ 15 ਸਤੰਬਰ ਨੂੰ ਉਹ ਆਪਣੇ ਪਤੀ ਸੱਤਪਾਲ ਸਿੰਘ ਨਾਲ ਡੱਬਵਾਲੀ ਤੋਂ ਬਠਿੰਡਾ ਵੱਲ ਆ ਰਹੇ ਸੀ ਅਤੇ ਜਦੋਂ ਉਹ ਪਿੰਡ ਗੁਰੂਸਰ ਸੈਣੇਵਾਲਾ ਦੇ ਬੱਸ ਅੱਡੇ ‘ ਤੇ ਖੜ੍ਹੇ ਸੀ ਤਾਂ ਨਾਮਾਲੂਮ ਕਾਰ ਚਾਲਕ ਵਲੋਂ ਅਣਪਛਾਤੀ ਚਿੱਟੇ ਰੰਗ ਦੀ ਸਵਿਫ਼ਟ ਕਾਰ ਤੇਜ ਰਫ਼ਤਾਰ ਨਾਲ ਲਿਆ ਕੇ ਉਸ ਦੇ ਪਤੀ ਵਿਚ ਮਾਰੀ ਅਤੇ ਕਾਰ ਭਜਾ ਕੇ ਲੈ ਗਿਆ ।
ਸੰਗਤ ਮੰਡੀ , 17 ਸਤੰਬਰ ( ਅੰਮ੍ਰਿਤ ਸ਼ਰਮਾ )- ਬਠਿੰਡਾ ਡੱਬਵਾਲੀ ਮੁੱਖ ਮਾਰਗ ‘ ਤੇ ਪੈਂਦੇ ਪਿੰਡ ਗੁਰੂਸਰ ਸੈਣੇਵਾਲਾ ਨੇੜੇ ਤੇਜ ਰਫ਼ਤਾਰ ਕਾਰ ਦੀ ਟੱਕਰ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ , ਥਾਣਾ ਸੰਗਤ ਦੀ ਪੁਲਿਸ ਵਲੋਂ ਇਸ ਬਾਰੇ ਮਾਮਲਾ ਦਰਜ ਕੀਤਾ ਗਿਆ ਹੈ । ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਜਗਰੂਪ ਸਿੰਘ ਨੇ ਦੱਸਿਆ ਕਿ ਰਾਜਵੀਰ ਕੌਰ ਪਤਨੀ ਸੱਤਪਾਲ ਸਿੰਘ ਵਾਸੀ ਪ੍ਰਤਾਪ ਨਗਰ ਬਠਿੰਡਾ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਬੀਤੀ 15 ਸਤੰਬਰ ਨੂੰ ਉਹ ਆਪਣੇ ਪਤੀ ਸੱਤਪਾਲ ਸਿੰਘ ਨਾਲ ਡੱਬਵਾਲੀ ਤੋਂ ਬਠਿੰਡਾ ਵੱਲ ਆ ਰਹੇ ਸੀ ਅਤੇ ਜਦੋਂ ਉਹ ਪਿੰਡ ਗੁਰੂਸਰ ਸੈਣੇਵਾਲਾ ਦੇ ਬੱਸ ਅੱਡੇ ‘ ਤੇ ਖੜ੍ਹੇ ਸੀ ਤਾਂ ਨਾਮਾਲੂਮ ਕਾਰ ਚਾਲਕ ਵਲੋਂ ਅਣਪਛਾਤੀ ਚਿੱਟੇ ਰੰਗ ਦੀ ਸਵਿਫ਼ਟ ਕਾਰ ਤੇਜ ਰਫ਼ਤਾਰ ਨਾਲ ਲਿਆ ਕੇ ਉਸ ਦੇ ਪਤੀ ਵਿਚ ਮਾਰੀ ਅਤੇ ਕਾਰ ਭਜਾ ਕੇ ਲੈ ਗਿਆ । ਉਨ੍ਹਾਂ ਸ਼ਿਕਾਇਤ ‘ ਚ ਦੱਸਿਆ ਕਿ ਦੌਰਾਨੇ ਇਲਾਜ ਉਸ ਦੇ ਪਤੀ ਦੀ ਮੌਤ ਹੋ ਗਈ । ਥਾਣਾ ਸੰਗਤ ਦੀ ਪੁਲਿਸ ਵਲੋਂ ਅਣਪਛਾਤੇ ਕਾਰ ਸਵਾਰ ਅਤੇ ਅਣਪਛਾਤੀ ਕਾਰ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਉਨ੍ਹਾਂ ਦੱਸਿਆ ਕਿ ਇਸ ਮਾਮਲੇ ‘ ਚ ਅਜੇ ਤੱਕ ਗ੍ਰਿਫ਼ਤਾਰੀ ਨਹੀਂ ਹੋਈ ਹੈ ।