17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਦੇਸ਼ ਦੇ ਮੋਢੀ ਇੰਜੀਨੀਅਰਾਂ ਨੂੰ ਸਮਰਪਿਤ ਸਮਾਗਮ ਕਰਵਾਇਆ

ਤਲਵੰਡੀ ਸਾਬੋ, 17 ਸਤੰਬਰ (ਰਵਜੋਤ ਸਿੰਘ ਰਾਹੀ)- ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵਲੋਂ ਦੇਸ਼ ਦੇ ਮੋਢੀ ਇੰਜੀਨੀਅਰਾਂ ਨੂੰ ਸਮਰਪਿਤ ਸਮਾਰੋਹ ਕਰਵਾਇਆ ਗਿਆ। ਇਸ ਦੌਰਾਨ ਵਾਈਸ ਚਾਂਸਲਰ ਡਾ.

Ad Position 21
No active advertisement
ਅਜੀਤ ਡੈਸਕ 18-09-2026
ਤਲਵੰਡੀ ਸਾਬੋ, 17 ਸਤੰਬਰ (ਰਵਜੋਤ ਸਿੰਘ ਰਾਹੀ)- ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵਲੋਂ ਦੇਸ਼ ਦੇ ਮੋਢੀ ਇੰਜੀਨੀਅਰਾਂ ਨੂੰ ਸਮਰਪਿਤ ਸਮਾਰੋਹ ਕਰਵਾਇਆ ਗਿਆ। ਇਸ ਦੌਰਾਨ ਵਾਈਸ ਚਾਂਸਲਰ ਡਾ. ਬਲਰਾਜ ਸਿੰਘ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ , ਜਦਕਿ ਪਰੋ. ਵਾਈਸ ਚਾਂਸਲਰ ਡਾ. ਪੀਯੂਸ਼ ਵਰਮਾ ਨੇ ਤਕਨੀਕੀ ਵਿਕਾਸ ਵਿਚ ਇੰਜੀਨੀਅਰਾਂ ਦੇ ਯੋਗਦਾਨ ਬਾਰੇ ਚਾਨਣਾ ਪਾਇਆ। ਸਮਾਰੋਹ ਦੌਰਾਨ ਵਿਦਿਆਰਥੀਆਂ ਵਲੋਂ ਭਵਿੱਖ-ਮੁਖੀ ਪ੍ਰੋਜੈਕਟਾਂ ਦੀ ਪ੍ਰਦਰਸ਼ਨੀ ਲਗਾਈ ਗਈ ਤੇ ਕੁਇਜ਼ ਮੁਕਾਬਲੇ ਕਰਵਾਏ ਗਏ । ਡਾ. ਸਿੰਘ ਨੇ ਤਕਨੀਕੀ ਦੌਰ ਵਿਚ ਇੰਜੀਨੀਅਰਾਂ ਦੀਆਂ ਵਧ ਰਹੀਆਂ ਜ਼ਿੰਮੇਵਾਰੀਆਂ ‘ਤੇ ਚਾਨਣਾ ਪਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਨਵੀਨਤਾ ਅਪਣਾਉਣ, ਵੱਖ-ਵੱਖ ਖੇਤਰਾਂ ਵਿਚ ਉੱਭਰ ਰਹੀਆਂ ਚੁਨੌਤੀਆਂ ਅਤੇ ਉਨ੍ਹਾਂ ਦੇ ਸਮਾਧਾਨ ਲਈ ਤਿਆਰ ਰਹਿਣ ਵਾਸਤੇ ਪ੍ਰੇਰਿਤ ਕੀਤਾ । ਡਾ. ਵਰਮਾ ਨੇ ਆਜ਼ਾਦੀ ਤੋਂ ਬਾਅਦ ਭਾਰਤ ਦੇ ਵੱਖ-ਵੱਖ ਖੇਤਰਾਂ ’ਚ ਵਿਕਾਸ ਦੀਆਂ ਸ਼ਾਨਦਾਰ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ । ਉਨ੍ਹਾਂ ਕਿਹਾ ਕਿ ਇੰਜੀਨੀਅਰਾਂ ਵਲੋਂ ਵਿਗਿ ਆਨ ਅਤੇ ਤਕਨਾਲੋਜੀ ਦੇ ਖੇਤਰ ਵਿਚ ਪਾਏ ਮਹੱਤਵਪੂਰਨ ਯੋਗਦਾਨ ਕਾਰਨ ਦੇਸ਼ ਤਰੱਕੀ ਦੇ ਰਾਹ ‘ਤੇ ਤੁਰਨ ਦੇ ਕਾਬਿਲ ਬਣਿਆ ਹੈ । ਉਨ੍ਹਾਂ ਕਿਹਾ ਕਿ ਅਜੋਕੇ ਸੰਸਾਰ ਵਿਚ ਹੁਨਰ ਸਭ ਤੋਂ ਮਹੱਤਵਪੂਰਨ ਹੈ ਤੇ ਉਨ੍ਹਾਂ ਵਿਦਿਆਰਥੀਆਂ ਨੂੰ ਅਕਾਦਮਿਕ ਗਿਆਨ ਦੇ ਨਾਲ-ਨਾਲ ਉਦਯੋਗ ਦੀਆਂ ਲੋੜਾਂ ਅਨੁਸਾਰ ਹੁਨਰ ਵਿਕਸਿਤ ਕਰਨ ਲਈ ਤਤਪਰ ਰਹਿਣ ਵਾਸਤੇ ਪ੍ਰੇਰਿਤ ਕੀਤਾ। ਸਮਾਪਤੀ ਦੌਰਾਨ ਕੁਇਜ਼ ਮੁਕਾਬਲਿਆਂ ਦੇ ਜੇਤੂਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ’ਚੋਂ ਪੰਜਾਬੀ ਵਿਰਸੇ ਦਾ ਵਿਸ਼ਾ ਹਟਾਉਣਾ ਮਾਂ ਬੋਲੀ ਨਾਲ ਧੱਕਾ- ਡਿੱਖ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ’ਤੇ ਭਾਜਪਾ ਆਗੂਆਂ ਨੇ ਸਰਕਾਰੀ ਸਕੂਲ ’ਚ ਵੰਡੀ ਸਿੱਖਿਆ ਸਮੱਗਰੀ
Ad Position 24