44.73 ਗ੍ਰਾਮ ਹੈਰੋਇਨ ਸਮੇਤ 2 ਨਸ਼ਾ ਤਸਕਰ ਕਾਬੂ
ਬਠਿੰਡਾ, 17 ਸਤੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ 2 ਵੱਖ-ਵੱਖ ਥਾਵਾਂ ਤੋਂ 2 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 44. 73 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਬਠਿੰਡਾ, 17 ਸਤੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ 2 ਵੱਖ-ਵੱਖ ਥਾਵਾਂ ਤੋਂ 2 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 44.73 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਮਹਿਲਾ ਪੁਲਿਸ ਅਧਿਕਾਰੀ ਨਾਜਦੀਪ ਕੌਰ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਸਿਵਲ ਲਾਈਨ ਪੁਲਿਸ ਪਾਰਟੀ ਵਲੋਂ ਸ਼ਖੀ ਸੈਂਟਰ ਪਾਵਰ ਹਾਊਸ ਰੋਡ ਪਾਸੋਂ ਇਕ ਸ਼ੱਕੀ ਵਿਅਕਤੀ ਪਾਸੋਂ 4.74 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ ਹੈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਦੀਪਕ ਕੁਮਾਰ ਵਾਸੀ ਬੇਅੰਤ ਨਗਰ ਬਠਿੰਡਾ ਵਜੋਂ ਹੋਈ ਹੈ, ਜਿਸ ‘ਤੇ ਥਾਣਾ ਸਿਵਲ ਲਾਈਨ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ। ਦੂਸਰੇ ਮਾਮਲੇ ਵਿਚ ਪੁਲਿਸ ਜਾਂਚ ਅਧਿਕਾਰੀ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੈਨਾਲ ਕਾਲੋਨੀ ਪੁਲਿਸ ਪਾਰਟੀ ਵਲੋਂ ਦੀਪ ਸਿੰਘ ਨਗਰ ਬਠਿੰਡਾ ਪਾਸੋਂ ਜਗਤਾਰ ਸਿੰਘ ਵਾਸੀ ਬਾਬਾ ਦੀਪ ਸਿੰਘ ਨਗਰ ਨੂੰ 40 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ‘ਤੇ ਥਾਣਾ ਕੋਤਵਾਲੀ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ।