18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਰਕਰ ਰਾਸ਼ਨ ਕਾਰਡ ਵੈਰੀਫ਼ਿਕੇਸ਼ਨ ਦੇ ਕੰਮ ਤੋਂ ਇਨਕਾਰੀ- ਹਰਗੋਬਿੰਦ ਕੌਰ

ਬਠਿੰਡਾ, 17 ਸਤੰਬਰ (ਅਵਤਾਰ ਸਿੰਘ ਕੈਂਥ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦਾ ਇਕ ਵਫ਼ਦ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮਿਲਿਆ, ਵਫ਼ਦ ਨੇ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਂਗਣਵਾੜੀ ਵਰਕਰ ਹੈਲਪਰ ’ਤੇ ਨੀਲੇ ਕਾਰਡ ਵੈਰੀਫ਼ਿਕੇਸ਼ਨ ਦਾ ਕੰਮ ਕਰਨ ਦਾ ਦਬਾਅ ਨਾ ਪਾਇਆ ਜਾਵੇ ਕਿਉਂਕਿ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਜਥੇਬੰਦੀ ਦੇ ਫੈਸਲਾ ਅਨੁਸਾਰ ਉਹ ਆਪਣੇ ਮਹਿਕਮੇ ਦੇ ਕੰਮਾਂ ਤੋਂ ਬਿਨ੍ਹਾਂ ਹੋਰ ਕੋਈ ਵਾਧੂ ਕੰਮ ਨਹੀਂ ਕਰਨਗੀਆਂ। ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੀਲੇ ਕਾਰਡ ਵੈਰੀਫ਼ਿਕੇਸ਼ਨ ਦੇ ਕੰਮ ਦਾ ਵਿਰੋਧ ਕਰਦੀ ਹੈ ਅਤੇ ਇਸ ਦਾ ਬਾਈਕਾਟ ਕਰਦੀ ਹੈ।

Ad Position 21
No active advertisement
ਆਂਗਣਵਾੜੀ ਵਰਕਰਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਗੱਲਬਾਤ ਕਰਨ ਉਪਰੰਤ। ਤਸਵੀਰ: ਲਵਲੀ 18-09-2026
ਬਠਿੰਡਾ, 17 ਸਤੰਬਰ (ਅਵਤਾਰ ਸਿੰਘ ਕੈਂਥ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦਾ ਇਕ ਵਫ਼ਦ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮਿਲਿਆ, ਵਫ਼ਦ ਨੇ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਂਗਣਵਾੜੀ ਵਰਕਰ ਹੈਲਪਰ ’ਤੇ ਨੀਲੇ ਕਾਰਡ ਵੈਰੀਫ਼ਿਕੇਸ਼ਨ ਦਾ ਕੰਮ ਕਰਨ ਦਾ ਦਬਾਅ ਨਾ ਪਾਇਆ ਜਾਵੇ ਕਿਉਂਕਿ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਜਥੇਬੰਦੀ ਦੇ ਫੈਸਲਾ ਅਨੁਸਾਰ ਉਹ ਆਪਣੇ ਮਹਿਕਮੇ ਦੇ ਕੰਮਾਂ ਤੋਂ ਬਿਨ੍ਹਾਂ ਹੋਰ ਕੋਈ ਵਾਧੂ ਕੰਮ ਨਹੀਂ ਕਰਨਗੀਆਂ। ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੀਲੇ ਕਾਰਡ ਵੈਰੀਫ਼ਿਕੇਸ਼ਨ ਦੇ ਕੰਮ ਦਾ ਵਿਰੋਧ ਕਰਦੀ ਹੈ ਅਤੇ ਇਸ ਦਾ ਬਾਈਕਾਟ ਕਰਦੀ ਹੈ। ਹਰਗੋਬਿੰਦ ਕੌਰ ਨੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀਆਂ ਵਰਕਰਾਂ ਨੂੰ ਕਿਹਾ ਤੇ ਉਹ ਸਰਕਾਰ ਦੇ ਕਿਸੇ ਵੀ ਦਬਾਅ ਥੱਲੇ ਕੰਮ ਨਾ ਕਰਨ ਕਿਉਂਕਿ ਪੰਜਾਬ ਦੀ ਸਰਕਾਰ ਆਂਗਣਵਾੜੀ ਵਰਕਰਾਂ ਹੈਲਪਰਾਂ ਨੂੰ ਡਰਾ ਧਮਕਾ ਕੇ ਕੰਮ ਲੈਣਾ ਚਾਹੁੰਦੀ ਹੈ ਜਦਕਿ ਸਰਕਾਰ ਆਂਗਣਵਾੜੀ ਵਰਕਰ ਹੈਲਪਰ ਦੇ ਕੀਤੇ ਹੋਏ ਕੰਮਾਂ ਦਾ ਮਾਣਭੱਤਾ ਵੀ ਸਮੇਂ ’ਤੇ ਨਹੀਂ ਦੇ ਰਹੀ ਅਤੇ ਪਿਛਲੇ ਛੇ ਮਹੀਨਿਆਂ ਤੋਂ ਆਂਗਣਵਾੜੀ ਕੇਂਦਰਾਂ ਦੇ ਵਿਚ ਲਾਭਪਾਤਰੀਆਂ ਦਾ ਰਾਸ਼ਨ ਵੀ ਨਹੀਂ ਆ ਰਿਹਾ। ਇਹ ਸਰਕਾਰ ਆਂਗਣਵਾੜੀ ਵਰਕਰਾਂ ਨੂੰ ਪ੍ਰੇਸ਼ਾਨ ਕਰਨ ਤੋਂ ਬਿਨ੍ਹਾਂ ਹੋਰ ਕੋਈ ਕੰਮ ਨਹੀਂ ਕਰ ਰਹੀ। ਵਫ਼ਦ ਵਿਚ ਗੁਰਮੀਤ ਕੌਰ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ, ਲਾਭ ਕੌਰ ਬਲਾਕ ਪ੍ਰਧਾਨ ਸੰਗਤ, ਬਲਵੀਰ ਕੌਰ ਬਲਾਕ ਪ੍ਰਧਾਨ ਤਲਵੰਡੀ ਸਾਬੋ, ਲੀਲਾਵਤੀ ਬਲਾਕ ਪ੍ਰਧਾਨ ਬਠਿੰਡਾ ਸ਼ਹਿਰੀ, ਅੰਮ੍ਰਿਤ ਪਾਲ ਕੌਰ ਬਲਾਕ ਪ੍ਰਧਾਨ ਬਠਿੰਡਾ ਰੂਰਲ, ਮਨਮੀਤ ਕੌਰ ਬਲਾਕ ਪ੍ਰਧਾਨ ਨਥਾਣਾ ਸ਼ਾਮਿਲ ਸਨ। ਇਸ ਸਮੇਂ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚੀਆਂ ਹੋਈਆਂ ਸਨ।
Ad Position 22
No active advertisement
ਪਿਛਲੀ ਖ਼ਬਰ ਬੇਸਹਾਰਾ ਪਸ਼ੂ ਕਾਰਨ ਵਾਪਰੇ ਹਾਦਸੇ ’ਚ ਨੌਜਵਾਨ ਦੀ ਮੌਤ ਅਗਲੀ ਖ਼ਬਰ ਐਲ.ਆਈ.ਸੀ.ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਹਿਮਣ ਦੀਵਾਨਾ ਨੂੰ ਵਾਟਰ ਕੂਲਰ ਦਾਨ
Ad Position 24