18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਮੁਫ਼ਤ ਕੋਚਿੰਗ ਅਤੇ ਫਿਜ਼ੀਕਲ ਟੈਸਟ ਸੰਬੰਧੀ ਤਿਆਰੀ ਅਕਤੂਬਰ 5 ਤੋਂ ਸ਼ੁਰੂ

ਬਠਿੰਡਾ, 17 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਪ੍ਰਗਤੀ ਤਹਿਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਅਤੇ ਫਿਜ਼ੀਕਲ ਟੈਸਟ ਸਬੰਧੀ ਤਿਆਰੀ ਕਰਵਾਈ ਜਾਂਦੀ ਹੈ। ਹੁਣ ਤੱਕ ਮਿਸ਼ਨ ਪ੍ਰਗਤੀ ਚੌਥੇ ਬੈਚ ਲਈ ਮੁਫ਼ਤ ਕੋਚਿੰਗ 5 ਅਕਤੂਬਰ ਤੋਂ ਸ਼ੁਰੂ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 18-09-2026
ਬਠਿੰਡਾ, 17 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਪ੍ਰਗਤੀ ਤਹਿਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਅਤੇ ਫਿਜ਼ੀਕਲ ਟੈਸਟ ਸਬੰਧੀ ਤਿਆਰੀ ਕਰਵਾਈ ਜਾਂਦੀ ਹੈ। ਹੁਣ ਤੱਕ ਮਿਸ਼ਨ ਪ੍ਰਗਤੀ ਚੌਥੇ ਬੈਚ ਲਈ ਮੁਫ਼ਤ ਕੋਚਿੰਗ 5 ਅਕਤੂਬਰ ਤੋਂ ਸ਼ੁਰੂ ਕੀਤੀ ਜਾਵੇਗੀ। ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ ਪਬਲਿਕ ਲਾਇਬ੍ਰੇਰੀ, ਸਿਵਲ ਲਾਇੰਸ ਵਿਖੇ ਉਮੀਦਵਾਰਾਂ ਨੂੰ ਮੁਫ਼ਤ ਕੋਚਿੰਗ ਦੇਣ ਲਈ ਉੱਚ ਯੋਗਤਾ ਵਾਲੇ ਅਧਿਆਪਕ ਨਿਯੁਕਤ ਕੀਤੇ ਗਏ ਹਨ। ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਲੋੜੀਂਦੀ ਪੜ੍ਹਾਈ ਲਈ ਕਿਤਾਬਾਂ ਵੀ ਲਾਇਬ੍ਰੇਰੀ ਵਿਚ ਉਪਲੱਬਧ ਕਰਵਾਈਆਂ ਜਾਂਦੀਆਂ ਹਨ। ਲਾਇਬ੍ਰੇਰੀ ਵਿਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੇ ਸਾਰੇ ਵਿਸ਼ਿਆਂ ਨਾਲ ਸੰਬੰਧਿਤ ਕਈ ਕਿਤਾਬਾਂ ਉਪਲੱਬਧ ਹਨ ਤਾਂ ਜੋ ਕਿਸੇ ਵੀ ਉਮੀਦਵਾਰ ਨੂੰ ਪੜ੍ਹਾਈ ਲਈ ਸਮੱਗਰੀ ਦੀ ਘਾਟ ਦਾ ਸਾਹਮਣਾ ਨਾ ਕਰਨਾ ਪਵੇ। ਪਬਲਿਕ ਲਾਇਬ੍ਰੇਰੀ ਦੀ ਇੰਚਾਰਜ ਸਵਰਨਜੀਤ ਕੌਰ ਨੇ ਦੱਸਿਆ ਕਿ ਉਮੀਦਵਾਰਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਜਨਰਲ ਨੌਲਿਜ, ਗਣਿਤ, ਰੀਜ਼ਨਿੰਗ, ਪੰਜਾਬੀ ਅਤੇ ਅੰਗਰੇਜ਼ੀ ਦੀ ਸਿਖਲਾਈ ਦਿੱਤੀ ਜਾਂਦੀ ਹੈ। ਪੂਰਾ ਮਡਿਊਲ 90 ਦਿਨਾਂ ਦੀ ਮਿਆਦ ਵਿਚ ਤਿਆਰ ਕੀਤਾ ਗਿਆ ਹੈ। ਜਿਥੇ ਪਬਲਿਕ ਲਾਇਬ੍ਰੇਰੀ ਵਿਚ ਮੁਫ਼ਤ ਲਿਖਤੀ ਕੋਚਿੰਗ ਕਲਾਸਾਂ ਚਲਾਈਆਂ ਜਾਂਦੀਆਂ ਹਨ, ਉੱਥੇ ਹੀ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਨੌਜਵਾਨਾਂ ਨੂੰ ਮੁਫ਼ਤ ਸਰੀਰਕ ਸਿਖਲਾਈ ਵੀ ਦਿੱਤੀ ਜਾਂਦੀ ਹੈ। ਸਮਰਪਿਤ ਸਰਕਾਰੀ ਕੋਚ ਭਾਰਤੀ ਫੌਜ, ਪੁਲਿਸ ਅਤੇ ਹੋਰ ਅਜਿਹੀਆਂ ਨੌਕਰੀਆਂ ਲਈ ਉਮੀਦਵਾਰਾਂ ਨੂੰ ਸਿਖਲਾਈ ਦਿੰਦੇ ਹਨ, ਜਿਨ੍ਹਾਂ ਵਿਚ ਸਰੀਰਕ ਯੋਗਤਾ ਟੈਸਟ ਲਾਜ਼ਮੀ ਹੁੰਦੇ ਹਨ। ਇਹ ਸਿਖਲਾਈ ਨੌਜਵਾਨਾਂ ਨ ੂੰ ਸਬੰਧਿਤ ਕੈਡਰ ਦੀ ਭਰਤੀ ਲਈ ਲੋੜੀਂਦੇ ਨਿਯਮਾਂ ਅਤੇ ਮਾਪਦੰਡਾਂ ਅਨੁਸਾਰ ਤਿਆਰ ਕਰਨ ਵਿਚ ਵਿਸ਼ੇਸ਼ ਤੌਰ ’ਤੇ ਮੱਦਦਗਾਰ ਸਾਬਤ ਹੁੰਦੀ ਹੈ। ਸਟੇਡੀਅਮ ਵਿਚ ਸੀ-ਪਾਈਟ, ਖੇਡ ਵਿਭਾਗ ਅਤੇ ਪੁਲਿਸ ਦੇ ਕੋਚ ਅਗਨੀਵੀਰ, ਭਾਰਤੀ ਫੌਜ, ਪੰਜਾਬ ਪੁਲਿਸ ਆਦਿ ਦੀ ਭਰਤੀ ਲਈ ਹੋਣ ਵਾਲੇ ਸਰੀਰਕ ਟੈ ਸਟਾਂ ਦੀ ਸਿਖਲਾਈ ਦਿੰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਲਿਬਰੇਸ਼ਨ ਵਲੋਂ ਮੋਹਨਜੀਤ ਸਿੰਘ ਸ਼ੇਰੋਂ ’ਤੇ ਪੁਲਿਸ ਤਸ਼ੱਦਦ ਦੀ ਨਿੰਦਾ ਅਗਲੀ ਖ਼ਬਰ ਬੇਸਹਾਰਾ ਪਸ਼ੂ ਕਾਰਨ ਵਾਪਰੇ ਹਾਦਸੇ ’ਚ ਨੌਜਵਾਨ ਦੀ ਮੌਤ
Ad Position 24