18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਜ਼ਿਲ੍ਹੇ ’ਚ ‘ਮੁੱਖ ਮੰਤਰੀ ਸਿਹਤ ਯੋਜਨਾ’ ਕਾਰਡ ਵੰਡਣ ਲਈ ਲੱਗਣਗੇ 115 ਵਿਸ਼ੇਸ਼ ਕੈਂਪ

ਮਾਨਸਾ, 17 ਸਤੰਬਰ (ਵਿ. ਪ੍ਰਤੀ.)

Ad Position 21
No active advertisement
ਅਜੀਤ ਡੈਸਕ 18-09-2026
ਮਾਨਸਾ, 17 ਸਤੰਬਰ (ਵਿ.ਪ੍ਰਤੀ.)- ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਲਾਗੂ ਕਰਨ ਲਈ ਜ਼ਿਲ੍ਹੇ ’ਚ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲੇ ਪੜਾਅ ਤਹਿਤ ਪਿੰਡਾਂ ’ਚ 107 ਅਤੇ ਸ਼ਹਿਰੀ ਖੇਤਰਾਂ ਵਿਚ 8 ਕੈਂਪ ਲਗਾਏ ਜਾਣਗੇ ਤਾਂ ਜੋ ਹਰ ਬਿਨੈਕਾਰ ਪਰਿਵਾਰ ਤੱਕ ਇਹ ਕਾਰਡ ਆਸਾਨੀ ਨਾਲ ਪਹੁੰਚ ਸਕਣ। ਉਨ੍ਹਾਂ ਦੱਸਿਆ ਕਿ ਕੈਂਪਾਂ ਦੇ ਪ੍ਰਬੰਧਾਂ ਨੂੰ ਮੁਕੰਮਲ ਰੂਪ ਦੇਣ ਲਈ ਪੇਂਡੂ ਖੇਤਰਾਂ ਲਈ ਕ੍ਰਿਤਿਕਾ ਗੋਇਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਤੇ ਸ਼ਹਿਰੀ ਖੇਤਰਾਂ ਵਾਸਤੇ ਪੂਨਮ ਸਿੰਘ ਵਧੀਕ ਡਿਪਟੀ ਕਮਿਸ਼ਨਰ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਕਿਸੇ ਇਕ ਵਿਅਕਤੀ ਦੇ ਜਾਣ ਨਾਲ ਪਾਰਟੀ ਨੂੰ ਕੋਈ ਫ਼ਰਕ ਨਹੀਂ ਪੈਂਦਾ-ਬੀਰੋਕੇ ਅਗਲੀ ਖ਼ਬਰ ਕੋਟਸ਼ਮੀਰ ਦੇ ਦੌੜਾਕ ਨੰਬਰਦਾਰ ਦੀ ਖੇਡਾਂ ਵਤਨ ਪੰਜਾਬ ਦੀਆਂ ਲਈ ਜ਼ਿਲ੍ਹੇ ਵਲੋਂ ਚੋਣ
Ad Position 24