18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਕਿਸੇ ਇਕ ਵਿਅਕਤੀ ਦੇ ਜਾਣ ਨਾਲ ਪਾਰਟੀ ਨੂੰ ਕੋਈ ਫ਼ਰਕ ਨਹੀਂ ਪੈਂਦਾ-ਬੀਰੋਕੇ

ਬੁਢਲਾਡਾ, 17 ਸਤੰਬਰ (ਸਵਰਨ ਸਿੰਘ ਰਾਹੀ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ ਵਲੋਂ ਅੱਜ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਉਪਰੰਤ ਬੁਢਲਾਡਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦੀ ਸੱਦੀ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਸਮੂਹ ਬੁਲਾਰਿਆਂ ਨੇ ਕਿਹਾ ਕਿ ਕੋਈ ਵੀ ਵਿਅਕਤੀ ਪਾਰਟੀ ਤੋਂ ਵੱਡਾ ਨਹੀਂ ਹੁੰਦਾ, ਉਸ ਦੀ ਸਾਰੀ ਸ਼ਾਨੋ-ਸ਼ੌਕਤ ਅਤੇ ਜਾਣ ਪਛਾਣ ਪਾਰਟੀ ਕਰ ਕੇ ਹੀ ਹੁੰਦੀ ਹੈ।

Ad Position 21
No active advertisement
ਬੁਢਲਾਡਾ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹੱਕ ’ਚ ਨਾਅਰੇਬਾਜ਼ੀ ਕਰਦੇ ਹੋਏ ਪਾਰਟੀ ਆਗੂ ਤੇ ਵਰਕਰ। ਤਸਵੀਰ : ਟੋਨੀ ਬੁਢਲਾਡਾ 18-09-2026
ਬੁਢਲਾਡਾ, 17 ਸਤੰਬਰ (ਸਵਰਨ ਸਿੰਘ ਰਾਹੀ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ ਵਲੋਂ ਅੱਜ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਉਪਰੰਤ ਬੁਢਲਾਡਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦੀ ਸੱਦੀ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਸਮੂਹ ਬੁਲਾਰਿਆਂ ਨੇ ਕਿਹਾ ਕਿ ਕੋਈ ਵੀ ਵਿਅਕਤੀ ਪਾਰਟੀ ਤੋਂ ਵੱਡਾ ਨਹੀਂ ਹੁੰਦਾ, ਉਸ ਦੀ ਸਾਰੀ ਸ਼ਾਨੋ-ਸ਼ੌਕਤ ਅਤੇ ਜਾਣ ਪਛਾਣ ਪਾਰਟੀ ਕਰ ਕੇ ਹੀ ਹੁੰਦੀ ਹੈ। ਜ਼ਿਲ੍ਹਾ ਪ੍ਰਧਾਨ ਦਿਹਾਤੀ ਜਥੇਦਾਰ ਬਲਬੀਰ ਸਿੰਘ ਬੀਰੋਕੇ ਨੇ ਕਿਹਾ ਕਿ ਕਿਸੇ ਇਕ ਵਿਅਕਤੀ ਦੇ ਜਾਣ ਨਾਲ ਪਾਰਟੀ ਨੂੰ ਕੋਈ ਫ਼ਰਕ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਡਾ. ਨਿਸ਼ਾਨ ਸਿੰਘ ਦਾ ਸਤਿਕਾਰ ਕਰਦਿਆਂ ਦੋ ਵਾਰ ਚੋਣ ਲੜਾਉਣ ਤੋਂ ਇਲਾਵਾ ਆਉਂਦੀਆਂ 2027 ਦੀਆਂ ਚੋਣਾਂ ਲਈ ਵੀ ਕਿੰਨਾ ਸਮਾਂ ਪਹਿਲਾਂ ਉਮੀਦਵਾਰ ਐਲਾਨ ਕੇ ਇਕ ਵੱਡਾ ਮਾਣ ਦਿੱਤਾ ਗਿਆ ਪਰ ਉਨ੍ਹਾਂ ਵਲੋਂ ਅਹਿਮ ਸਮੇਂ ਆ ਕੇ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਨਾ ਵਰਕਰਾਂ ਲਈ ਦੁਖਦਾਇਕ ਹੈ। ਹਲਕਾ ਅਬਜ਼ਰਵਰ ਜਤਿੰਦਰ ਸਿੰਘ ਸੋਢੀ ਨੇ ਕਿਹਾ ਪਾਰਟੀਆਂ ਹੀ ਲੀਡਰ ਬਣਾਉਂਦੀਆਂ ਹਨ ਅਤੇ ਪਾਰਟੀਆਂ ਦਾ ਜਿੰਨਾ ਚਿਰ ਤੁਹਾਡੇ ਸਿਰ ’ਤੇ ਹੱਥ ਹੋਵੇਗਾ, ਉਨ੍ਹਾਂ ਚਿਰ ਹੀ ਤੁਹਾਨੂੰ ਜਨਤਾ ਵੀ ਸਤਿਕਾਰ ਦੇਵੇਗੀ। ਮੀਟਿੰਗ ਦੌਰਾਨ ਆਗੂਆਂ ਤੇ ਵਰਕਰਾਂ ਨੇ ਹੱਥ ਖੜ੍ਹੇ ਕਰ ਕੇ ਪਾਰਟੀ ਪ੍ਰਧਾਨ ਨੂੰ ਯਕੀਨ ਦਿਵਾਇਆ ਕਿ ਸਮੂਹ ਪਾਰਟੀ ਦੇ ਆਗੂ ਤੇ ਵਰਕਰ ਸ਼੍ਰੋਮਣੀ ਅਕਾਲੀ ਦਲ ਨਾਲ ਚਟਾਨ ਵਾਂਗ ਖੜ੍ਹੇ ਹਨ ਅਤੇ ਕੋਈ ਇਕ ਵੀ ਵਰਕਰ ਪਾਰਟੀ ਤੋਂ ਬਾਹਰ ਨਹੀਂ ਜਾਵੇਗਾ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਫਫੜੇ ਭਾਈਕੇ, ਕੋਰ ਕਮੇਟੀ ਮੈਂਬਰ ਜਥੇਦਾਰ ਹਰਮੇਲ ਸਿੰਘ ਕਲੀਪੁਰ ਤੇ ਅਮਰਜੀਤ ਸਿੰਘ ਕੁਲਾਣਾ, ਮੇਵਾ ਸਿੰਘ ਦੋਦੜਾ, ਬੀ.ਸੀ. ਵਿੰਗ ਦੇ ਸੂਬਾਈ ਆਗੂ ਰਜਿੰਦਰ ਸਿੰਘ ਝੰਡਾ, ਜਥੇਦਾਰ ਤਾਰਾ ਸਿੰਘ ਵਿਰਦੀ, ਕਰਮਜੀਤ ਸਿੰਘ ਮਾਘੀ, ਬਲਵਿੰਦਰ ਸਿੰਘ ਮੱਲ ਸਿੰਘ ਵਾਲਾ, ਜਥੇਦਾਰ ਨਛੱਤਰ ਸਿੰਘ ਸੰਧੂ, ਜਗਜੀਤ ਸਿੰਘ ਗੋਬਿੰਦਪੁਰਾ, ਛਿੰਦਰਪਾਲ ਸਿੰਘ ਛਿੰਦੀ, ਪਰਮਜੀਤ ਸਿੰਘ ਕੁਲਾਣਾ, ਡਾ. ਨਿਸ਼ਾਨ ਸਿੰਘ ਦੇ ਨਿੱਜੀ ਸਕੱਤਰ ਹਰਬੰਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਵਰਕਰ ਤੇ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਨਲਾਈਟੈਂਡ ਕਾਲਜ ਝੁਨੀਰ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਅਗਲੀ ਖ਼ਬਰ ਜ਼ਿਲ੍ਹੇ ’ਚ ‘ਮੁੱਖ ਮੰਤਰੀ ਸਿਹਤ ਯੋਜਨਾ’ ਕਾਰਡ ਵੰਡਣ ਲਈ ਲੱਗਣਗੇ 115 ਵਿਸ਼ੇਸ਼ ਕੈਂਪ
Ad Position 24