17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਇਕਾਈ ਪਿੰਡ ਵੜਿੰਗ ਦਾ ਗਠਨ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਪਿੰਡ ਵੜਿੰਗ ਇਕਾਈ ਦਾ ਗਠਨ ਕਰਨ ਸੰਬੰਧੀ ਮੀਟਿੰਗ ਪਿੰਡ ਵੜਿੰਗ ਵਿਖੇ ਜ਼ਿਲ੍ਹਾ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਮੰਡੇਰ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਕਿਸਾਨੀ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਜਥੇਬੰਦੀ ਨੂੰ ਪਿੰਡ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਜਥੇਬੰਦ ਹੋਣ ਦਾ ਸੱਦਾ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 18-09-2026
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਪਿੰਡ ਵੜਿੰਗ ਇਕਾਈ ਦਾ ਗਠਨ ਕਰਨ ਸੰਬੰਧੀ ਮੀਟਿੰਗ ਪਿੰਡ ਵੜਿੰਗ ਵਿਖੇ ਜ਼ਿਲ੍ਹਾ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਮੰਡੇਰ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਕਿਸਾਨੀ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਜਥੇਬੰਦੀ ਨੂੰ ਪਿੰਡ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਜਥੇਬੰਦ ਹੋਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਪਿੰਡ ਇਕਾਈ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ ਜਿਸ ਵਿਚ ਗੁਰਪ੍ਰੀਤ ਸਿੰਘ ਵੜਿੰਗ ਨੂੰ ਇਕਾਈ ਪ੍ਰਧਾਨ ਚੁਣਿਆ ਗਿਆ ਜਦਕਿ ਜਗਮੋਹਣ ਸਿੰਘ ਵੜਿੰਗ ਨੂੰ ਸੀਨੀਅਰ ਮੀਤ ਪ੍ਰਧਾਨ, ਸੁਖਪਾਲ ਸਿੰਘ ਨੂੰ ਮੀਤ ਪ੍ਰਧਾਨ ਬਣਾਇਆ ਗਿਆ। ਇਸ ਤੋਂ ਇਲਾਵਾ ਰਾਜਾ ਸਿੰਘ, ਲਵਪ੍ਰੀਤ ਸਿੰਘ, ਬੋਹੜ ਸਿੰਘ, ਗੁਰਮੇਲ ਸਿੰਘ, ਜਸਵੀਰ ਸਿੰਘ, ਸੁਖਪਾਲ ਸਿੰਘ ਅਤੇ ਜਸਪਾਲ ਸਿੰਘ ਨੂੰ ਇਕਾਈ ਦੇ ਮੈਂਬਰ ਚੁਣਿਆ ਗਿਆ। ਜ਼ਿਲ੍ਹਾ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਮੰਡੇਰ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਦਾ ਵੱਡਾ ਆਧਾਰ ਖੇਤੀਬਾੜੀ ਹੈ ਅਤੇ ਕਿਸਾਨੀ ਨੂੰ ਮਜ਼ਬੂਤ ਕੀਤੇ ਬਿਨਾਂ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰਾਂ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸਿਰਫ਼ ਮੌਕੇ-ਮੌਕੇ ਦੀਆਂ ਰਾਹਤਾਂ ਤੱਕ ਸੀਮਤ ਰੱਖਣ ਦੀ ਬਜਾਏ, ਖੇਤੀਬਾੜੀ ਲਈ ਲੰਮੇ ਸਮੇਂ ਦੀ ਠੋਸ ਨੀਤੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਨੂੰ ਆਪਣੀ ਉਪਜ ਦਾ ਵਾਜਬ ਮੁੱਲ ਨਹੀਂ ਮਿਲੇਗਾ ਤਾਂ ਨੌਜਵਾਨ ਪੀੜ੍ਹੀ ਨੂੰ ਖੇਤੀ ਨਾਲ ਜੋੜ ਕੇ ਰੱਖਣਾ ਮੁਸ਼ਕਿਲ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਕ੍ਰਿਕਟ ਖਿਡਾਰਨ ਰਹਿਮਤ ਕੌਰ ਦਾ ਅੰਡਰ-15 ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਪਿੰਡ ਰੰਧਾਵਾ, ਵੰਗਲ ਅਤੇ ਸੀਰਵਾਲੀ ਵਿਖੇ ਦਸਤਾਵੇਜ਼ੀ ਫ਼ਿਲਮ ਵਿਖਾਈ
Ad Position 24