ਗੁਰਥੜੀ ਦੀ ਬਹੁਮੰਤਵੀ ਸਹਿਕਾਰੀ ਸਭਾ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ ਬਿੰਦਰ ਸਿੰਘ
ਸੰਗਤ ਮੰਡੀ, 18 ਸਤੰਬਰ (ਸੁਖਤੇਜ ਧਾਲੀਵਾਲ)- ਇਥੋਂ ਨੇੜਲੇ ਪਿੰਡ ਗੁਰਥੜੀ ਦੀ ਬਹੁਮੰਤਵੀ ਸਹਿਕਾਰੀ ਸਭਾ ਦੀ ਚੋਣ ਮੌਕੇ ਚੁਣੇ ਗਏ ਕਮੇਟੀ ਮੈਂਬਰਾਂ ਵਲੋਂ ਬਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਸਭਾ ਦਾ ਪ੍ਰਧਾਨ ਚੁਣ ਲਿਆ ਗਿਆ। ਇਸ ਸਬੰਧੀ ਸਭਾ ਦੇ ਦਫ਼ਤਰ ਵਿਖੇ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ, ਜਿਸ ਦੌਰਾਨ ਬਿੰਦਰ ਸਿੰਘ ਦੇ ਨਾਂ ‘ਤੇ ਸਰਬ ਸੰਮਤੀ ਪ੍ਰਗਟਾਈ ਗਈ।
ਸੰਗਤ ਮੰਡੀ, 18 ਸਤੰਬਰ (ਸੁਖਤੇਜ ਧਾਲੀਵਾਲ)- ਇਥੋਂ ਨੇੜਲੇ ਪਿੰਡ ਗੁਰਥੜੀ ਦੀ ਬਹੁਮੰਤਵੀ ਸਹਿਕਾਰੀ ਸਭਾ ਦੀ ਚੋਣ ਮੌਕੇ ਚੁਣੇ ਗਏ ਕਮੇਟੀ ਮੈਂਬਰਾਂ ਵਲੋਂ ਬਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਸਭਾ ਦਾ ਪ੍ਰਧਾਨ ਚੁਣ ਲਿਆ ਗਿਆ। ਇਸ ਸਬੰਧੀ ਸਭਾ ਦੇ ਦਫ਼ਤਰ ਵਿਖੇ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ, ਜਿਸ ਦੌਰਾਨ ਬਿੰਦਰ ਸਿੰਘ ਦੇ ਨਾਂ ‘ਤੇ ਸਰਬ ਸੰਮਤੀ ਪ੍ਰਗਟਾਈ ਗਈ। ਸਭਾ ਦੇ ਸਕੱਤਰ ਗੁਰਮੇਲ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਸਭਾ ਦੇ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਗਈ ਸੀ। ਅੱਜ ਹੋਈ ਮੀਟਿੰਗ ਦੌਰਾਨ ਸਮੂਹ ਮੈਂਬਰਾਂ ਦੀ ਸਹਿਮਤੀ ਨਾਲ ਬਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਸਭਾ ਦਾ ਪ੍ਰਧਾਨ ਚੁਣਿਆ ਗਿਆ।ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਬਿੰਦਰ ਸਿੰਘ ਨੇ ਕਮੇਟੀ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਭਾ ਦੀ ਬਿਹਤਰੀ ਅਤੇ ਮੈਂਬਰਾਂ ਦੇ ਹਿੱਤਾਂ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।ਉਨ੍ਹਾਂ ਵੱਲੋਂ ਕਮੇਟੀ ਮੈਂਬਰਾਂ ਨਾਲ ਮਿਲ ਕੇ ਸਭਾ ਦੇ ਕਾਰੋਬਾਰ ਨੂੰ ਹੋਰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾਣਗੇ।ਇਸ ਮੌਕੇ ਕਮੇਟੀ ਮੈਂਬਰ ਬਲਜਿੰਦਰ ਸਿੰਘ, ਮਿੱਠੂ ਸਿੰਘ, ਹਰਬੰਸ ਸਿੰਘ, ਗੁਰਜੰਟ ਕੌਰ, ਚਰਨਜੀਤ ਕੌਰ, ਰਘਵੀਰ ਸਿੰਘ, ਬੂਟਾ ਸਿੰਘ, ਸੁਖਦੀਪ ਸਿੰਘ, ਜਗਰੂਪ ਸਿੰਘ ਤੋਂ ਇਲਾਵਾ ਪਿੰਡ ਵਾਸੀ ਸੋਹਣ ਸਿੰਘ, ਬੋਘਾ ਸਿੰਘ ਅਤੇ ਸਾਬਕਾ ਸਰਪੰਚ ਧਰਮਪਾਲ ਸਿੰਘ ਆਦਿ ਹਾਜ਼ਰ ਸਨ।