18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਪਿੰਡ ਹਮੀਰਗੜ੍ਹ ਵਿਖੇ 27 ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ

ਭਗਤਾ ਭਾਈਕਾ, 18 ਸਤੰਬਰ (ਸੁਖਪਾਲ ਸਿੰਘ ਸੋਨੀ)-ਹਲਕਾ ਰਾਮਪੁਰਾ ਫੂਲ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਿੰਡ ਹਮੀਰਗੜ੍ਹ ਵਿਖੇ 27 ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਵਲੋਂ ਪਰਿਵਾਰਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 19-09-2026
ਭਗਤਾ ਭਾਈਕਾ, 18 ਸਤੰਬਰ (ਸੁਖਪਾਲ ਸਿੰਘ ਸੋਨੀ)-ਹਲਕਾ ਰਾਮਪੁਰਾ ਫੂਲ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਿੰਡ ਹਮੀਰਗੜ੍ਹ ਵਿਖੇ 27 ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਵਲੋਂ ਪਰਿਵਾਰਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਮਲੂਕਾ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਲੋਕ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਵਿਚ ਸ਼ੁਰੂ ਕੀਤੀਆਂ ਪੰਜਾਬ ਬਚਾਓ ਰੈਲੀਆਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ। ਮਲੂਕਾ ਨੇ ਕਿਹਾ ਕਿ ਲੋਕਾਂ ਦਾ ਉਤਸ਼ਾਹ ਦੱਸ ਰਿਹਾ ਹੈ ਕਿ ਉਹ 2027 ਵਿਚ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣਗੇ ਅਤੇ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣਗੇ। ਸ. ਮਲੂਕਾ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਪਾਰਟੀ ਵਿਚ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਸਮੇਂ ਨਾਇਬ ਸਿੰਘ ਬਰਾੜ ਸਾਬਕਾ ਸਰਪੰਚ, ਹਰਦੀਪ ਸਿੰਘ ਹਮੀਰਗੜ੍ਹ, ਅਮਰਜੀਤ ਸਿੰਘ ਸੈਕਟਰੀ, ਭਜਨ ਸਿੰਘ, ਹਰਨੇਕ ਸਿੰਘ ਨੇਕਾ, ਹਾਕਮ ਸਿੰਘ, ਗੁਰਚਰਨ ਸਿੰਘ ਸਾਬਕਾ ਪੰਚ, ਨਛੱਤਰ ਸਿੰਘ ਸੱਤਾ, ਜਗਸੀਰ ਸਿੰਘ ਨੰਬਰਦਾਰ, ਬਲਵੀਰ ਸਿੰਘ, ਰਣਧੀਰ ਸਿੰਘ ਧੀਰਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਥਿਆਰ ਲਾਇਸੈਂਸਾਂ ’ਤੇ ਰੋਕ ਜਾਰੀ, ਅਸਲ ਹੱਕਦਾਰ ਵੀ ਲਾਇਸੈਂਸ ਲੈਣ ਲਈ ਹੋ ਰਹੇ ਖੱਜਲ ਖੁਆਰ ਅਗਲੀ ਖ਼ਬਰ ਸਵੱਛਤਾ ਪੰਦ੍ਹਰਵਾੜਾ ਮਨਾਇਆ
Ad Position 24