18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਤਖਤ ਸ੍ਰੀ ਦਮਦਮਾ ਸਾਹਿਬ ਦੇ ਲਿਖਣਸਰ ਸਾਹਿਬ ਸਰੋਵਰ ਦੀ ਕਾਰ ਸੇਵਾ 20 ਸਤੰਬਰ ਨੂੰ- ਜਥੇਦਾਰ ਬਾਬਾ ਟੇਕ ਸਿੰਘ

ਤਲਵੰਡੀ ਸਾਬੋ, 18 ਸਤੰਬਰ (ਰਾਜੂ)- ਸਿੱਖ ਕੌਮ ਦੇ ਚੌਥੇ ਤਖਤ,ਤਖਤ ਸ੍ਰੀ ਦਮਦਮਾ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਲਿਖਣਸਰ ਸਾਹਿਬ ਦੇ ਸਰੋਵਰ ਦੀ ਸਫ਼ਾਈ ਅਤੇ ਕਾਰ ਸੇਵਾ ਦਾ ਕਾਰਜ 20 ਸਤੰਬਰ ਨੂੰ ਸ਼ਰਧਾ, ਭਾਵਨਾ ਅਤੇ ਗੁਰਮਤਿ ਮਰਿਆਦਾ ਅਨੁਸਾਰ ਆਰੰਭ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਲਿਖਣਸਰ ਸਾਹਿਬ ਦਾ ਸਰੋਵਰ ਸਿੱਖ ਇਤਿਹਾਸ ਵਿਚ ਵਿਸ਼ੇਸ਼ ਮਹੱਤਵ ਰੱਖਦਾ ਹੈ।

Ad Position 21
No active advertisement
ਅਜੀਤ ਡੈਸਕ 19-09-2026
ਤਲਵੰਡੀ ਸਾਬੋ, 18 ਸਤੰਬਰ (ਰਾਜੂ)- ਸਿੱਖ ਕੌਮ ਦੇ ਚੌਥੇ ਤਖਤ,ਤਖਤ ਸ੍ਰੀ ਦਮਦਮਾ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਲਿਖਣਸਰ ਸਾਹਿਬ ਦੇ ਸਰੋਵਰ ਦੀ ਸਫ਼ਾਈ ਅਤੇ ਕਾਰ ਸੇਵਾ ਦਾ ਕਾਰਜ 20 ਸਤੰਬਰ ਨੂੰ ਸ਼ਰਧਾ, ਭਾਵਨਾ ਅਤੇ ਗੁਰਮਤਿ ਮਰਿਆਦਾ ਅਨੁਸਾਰ ਆਰੰਭ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਲਿਖਣਸਰ ਸਾਹਿਬ ਦਾ ਸਰੋਵਰ ਸਿੱਖ ਇਤਿਹਾਸ ਵਿਚ ਵਿਸ਼ੇਸ਼ ਮਹੱਤਵ ਰੱਖਦਾ ਹੈ। 20 ਸਤੰਬਰ ਨੂੰ ਸਵੇਰੇ ਅਰਦਾਸ ਤੋਂ ਉਪਰੰਤ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਰੋਵਰ ਦੀ ਸਫ਼ਾਈ ਅਤੇ ਗਾਰ ਕੱਢਣ ਦੀ ਸੇਵਾ ਸ਼ੁਰੂ ਕੀਤੀ ਜਾਵੇਗੀ।ਸਿੰਘ ਸਾਹਿਬ ਨੇ ਸਮੂਹ ਗੁਰੂ-ਨਾਮ ਲੇਵਾ ਸੰਗਤਾਂ, ਧਾਰਮਿਕ ਸੁਸਾਇਟੀਆਂ, ਸੰਪਰਦਾਵਾਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਨੌਜਵਾਨ ਸਭਾਵਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ 20 ਸਤੰਬਰ ਨੂੰ ਵੱਡੀ ਤੋਂ ਵੱਡੀ ਗਿਣਤੀ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਗੁਰਦੁਆਰਾ ਲਿਖਣਸਰ ਸਾਹਿਬ ਪਹੁੰਚ ਕੇ ਆਪਣੇ ਹੱਥੀਂ ਕਾਰ ਸੇਵਾ ਵਿਚ ਹਿੱਸਾ ਪਾਉਣ । ਉਨ੍ਹਾਂ ਦੱਸਿਆ ਕਿ ਕਾਰ ਸੇਵਾ ਦੌਰਾਨ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਰਿਹਾਇਸ਼, ਲੰਗਰ ਅਤੇ ਛਬੀਲ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਬੇਸਬਾਲ ਅੰਡਰ-17 ਲੜਕਿਆਂ ਵਿਚ ਫ਼ਿਰੋਜ਼ਪੁਰ ਬਣਿਆ ‘ਚੈਂਪੀਅਨ’ ਪਟਿਆਲਾ ਦੂਜੇ ਅਤੇ ਸੰਗਰੂਰ ਰ... ਅਗਲੀ ਖ਼ਬਰ ਜਸ਼ਨਪ੍ਰੀਤ ਕੌਰ ਨੇ ਪੰਜਾਬ ਪੱਧਰੀ ਵੁਸ਼ੂ ਖੇਡ ’ਚ ਜਿੱਤਿਆ ਸੋਨ ਤਗਮਾ, ਰਾਸ਼ਟਰੀ ਪੱਧਰ ਲਈ ਹੋਈ ਚੋਣ
Ad Position 24