20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਯੂਥ ਵਿੰਗ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਿਮਰਨਜੀਤ ਔਲਖ ਵਲੋਂ ਸਰਗਰਮੀਆਂ ਤੇਜ

ਬਠਿੰਡਾ, 19 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਅਗਵਾਈ ਵਾਲੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਯੂਥ ਵਿੰਗ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਿਮਰਨਜੀਤ ਸਿੰਘ ਔਲਖ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਉਹ ‘ਵਾਰਿਸ ਪੰਜਾਬ’ ਦੇ ਸੰਸਥਾਪਕ ਦੀਪ ਸਿੱਧੂ (ਮਰਹੂਮ) ਨਾਲ 2020 ਦੌਰਾਨ ਸੰਭੂ ਹੱਦ ‘ਤੇ ਲੱਗੇ ਕਿਸਾਨ ਮੋਰਚੇ ਮੌਕੇ ਜੁੜੇ ਸਨ ਤੇ ਉਸ ਸਮੇਂ ਤੋਂ ਨੌਜਵਾਨਾਂ ਨੂੰ ਲਾਮਬੰਦ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 20-09-2026
ਬਠਿੰਡਾ, 19 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਅਗਵਾਈ ਵਾਲੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਯੂਥ ਵਿੰਗ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਿਮਰਨਜੀਤ ਸਿੰਘ ਔਲਖ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਉਹ ‘ਵਾਰਿਸ ਪੰਜਾਬ’ ਦੇ ਸੰਸਥਾਪਕ ਦੀਪ ਸਿੱਧੂ (ਮਰਹੂਮ) ਨਾਲ 2020 ਦੌਰਾਨ ਸੰਭੂ ਹੱਦ ‘ਤੇ ਲੱਗੇ ਕਿਸਾਨ ਮੋਰਚੇ ਮੌਕੇ ਜੁੜੇ ਸਨ ਤੇ ਉਸ ਸਮੇਂ ਤੋਂ ਨੌਜਵਾਨਾਂ ਨੂੰ ਲਾਮਬੰਦ ਕਰ ਰਹੇ ਹਨ। ਉੱਚ-ਸਿੱਖਿਆ ਪ੍ਰਾਪਤ ਔਲਖ ਦੀ ਨੌਜਵਾਨ ਵਰਗ ਵਿਚ ਚੰਗੀ ਪਕੜ ਨੂੰ ਦੇਖਦਿਆਂ ਜਥੇਬੰਦੀ ਨੇ ਉਨ੍ਹਾਂ ਨੂੰ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਔਲਖ ਨੇ ਕਿਹਾ ਕਿ ਉਹ ਲਗਾਤਾਰ ਪਾਰਟੀ ਦੀਆਂ ਨੀਤੀਆਂ ਅਤੇ ਚੋਣ ਮਨੋਰਥ ਪੱਤਰ ਨੂੰ ਘਰ-ਘਰ ਪਹੁੰਚਾ ਰਹੇ ਹਨ, ਤਾਂ ਜੋ ਚੋਣਾਂ ਤੋਂ ਪਹਿਲਾਂ ਲੋਕ ਪਾਰਟੀ ਦੀ ਨੀਤੀ ਤੋਂ ਜਾਣੂ ਹੋ ਸਕਣ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਬਿਨ੍ਹਾਂ ਕਿਸੇ ਝਿਜਕ ਦੇ ਉਨ੍ਹਾਂ ਦੀ ਪਾਰਟੀ ਦੇ ਉਮੀਦਵਾਰਾਂ ਦੇ ਹੱਥ ਮਜ਼ਬੂਤ ਕਰਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਨਸ਼ਾ ਬੜੀ ਹੀ ਗੰਭੀਰ ਸਮੱਸਿਆ ਬਣ ਚੁੱਕਾ ਹੈ, ਜਿਸ ਨੂੰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਨਸ਼ੇ ਦੀ ਭੇਟ ਚੜੇ ਨੌਜਵਾਨਾਂ ਨੂੰ ਮਾਨਸਿਕ ਤੌਰ ‘ਤੇ ਤਿਆਰ ਕਰਕੇ ਠੱਲ੍ਹ ਪਾਈ ਸੀ ਤੇ ਹੁਣ ਵੀ ਭਾਈ ਖ਼ਾਲਸਾ ਹੀ ਸੂਬੇ ‘ਚੋਂ ਨਸ਼ੇ ਦਾ ਖ਼ਾਤਮਾ ਕਰ ਸਕਦੇ ਹਨ, ਜਿਸ ਲਈ ਪੰਜਾਬ ਦੇ ਲੋਕਾਂ ਨੂੰ ਅਗਲੀ ਅਕਾਲੀ ਦਲ ਵਾਰਿਸ ਪੰਜਾਬ ਦੀ ਸਰਕਾਰ ਬਣਾਉਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਨਾਲ ਮਹਿਤਾਬ ਸਿੰਘ, ਦਰਵਿੰਦਰ ਸਿੰਘ, ਮਨਿੰਦਰ ਚਹਿਲ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮਾਂ ਮਾਨਸਾ ਦੇਵੀ ਕੀਰਤਨ ਮੰਡਲੀ ਵਲੋਂ 14ਵਾਂ ਵਿਸ਼ਾਲ ਸਾਲਾਨਾ ਜਾਗਰਣ ਕਰਵਾਇਆ ਅਗਲੀ ਖ਼ਬਰ ਬਰੇਟਾ ਕੈਂਚੀਆਂ-ਲਦਾਲ ਸੜਕ ਦਾ ਮੁਰੰਮਤ ਕਾਰਜ ਵਿਚਕਾਰ ਲਟਕ ਜਾਣ ਕਾਰਨ ਲੋਕ ਪ੍ਰੇਸ਼ਾਨ
Ad Position 24